19-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-11-2025

ਮੇਜਰ ਅਜਾਇਬ ਸਿੰਘ ਕਾਨਵੈਂਟ ਸਕੂਲ 'ਚ ਸਮਾਗਮ

ਅਜੀਤ ਡੈਸਕ 20-11-2025
ਫ਼ਰੀਦਕੋਟ, 19 ਨਵੰਬਰ (ਜਸਵੰਤ ਸਿੰਘ ਪੁਰਬਾ)-ਮੇਜਰ ਅਜਾਇਬ ਸਿੰਘ ਕਾਨਵੈਂਟ ਸਕੂਲ ਜਿਉਣਵਾਲਾ ਦੇ ਨੰਨੇ ਮੁੰਨੇ ਬੱਚਿਆਂ ਵਲੋਂ ਦੁਨੀਆਂ ਭਰ ਦੇ ਬੱਚਿਆਂ ਦੇ ਮਨਪਸੰਦ ਤੇ ਹਾਸੇ-ਖੁਸ਼ੀ ਦੇ ਪ੍ਰਤੀਕ ਮਿੱਕੀ ਮਾਊਸ ਦਾ ਜਨਮ ਦਿਨ ਬੜੇ ਹੀ ਰੰਗਾਰੰਗ ਤੇ ਰੌਣਕ ਭਰਪੂਰ ਢੰਗ ਨਾਲ ਮਨਾਇਆ ਗਿਆ | ਬੱਚਿਆਂ ਨੇ ਆਪਣੇ ਪਿਆਰੇ ਕਾਰਟੂਨ ਹੀਰੋ ਦੀ ਤਰ੍ਹਾਂ ਖੁਸ਼ੀ ਨਾਲ ਝੂੰਮਦੇ ਹੋਏ ਡਾਂਸ, ਗੀਤ ਤੇ ਵੱਖ-ਵੱਖ ਮਨੋਰੰਜਕ ਗਤੀਵਿਧੀਆਂ ਰਾਹੀਂ ਇਸ ਵਿਸ਼ੇਸ਼ ਦਿਵਸ ਦਾ ਪੂਰਾ ਆਨੰਦ ਲਿਆ | ਸਕੂਲ ਦੇ ਪਿ੍ੰਸੀਪਲ/ਡਾਇਰੈਕਟਰ ਡਾ.ਐਸ.ਐਸ. ਬਰਾੜ ਨੇ ਕਿਹਾ ਕਿ ਬੱਚਿਆਂ ਦੇ ਮਨੋਵਿਗਿਆਨਕ ਤੇ ਰਚਨਾਤਮਕ ਵਿਕਾਸ ਲਈ ਅਜਿਹੇ ਮਨੋਰੰਜਨਾਤਮਕ ਪ੍ਰੋਗਰਾਮ ਬਹੁਤ ਜ਼ਰੂਰੀ ਹੁੰਦੇ ਹਨ | ਬੱਚਿਆਂ ਨੂੰ ਟਾਫ਼ੀਆਂ ਵੀ ਵੰਡੀਆਂ ਗਈਆਂ |
ਪਿਛਲੀ ਖ਼ਬਰ ਹਲਕਾ ਇੰਚਾਰਜ ਦਰਸ਼ਨ ਸਿੰਘ ਢਿੱਲਵਾਂ ਨੇ ਗੋਂਦਾਰਾ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ ਅਗਲੀ ਖ਼ਬਰ ਸ਼ਿਵਾਲਿਕ ਪਬਲਿਕ ਸਕੂਲ ਨੇ ਵਿੱਦਿਅਕ ਟੂਰ ਲਗਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।