ਫ਼ਰੀਦਕੋਟ 19 ਨਵੰਬਰ (ਜਸਵੰਤ ਸਿੰਘ ਪੁਰਬਾ)- ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਦੇ ਪ੍ਰਧਾਨ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਸਾਬਕਾ ਜਥੇਦਾਰ ਸ੍ਰੀ ਅਕਾਲ ਤਖਤ ਸਾਹਿਬ, ਸ੍ਰੀ ਅੰਮਿ੍ਤਸਰ ਸਾਹਿਬ ਦੇ ਆਦੇਸ਼ਾਂ ਮੁਤਾਬਕ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਸ਼ਹੀਦੀ ਦਿਹਾੜੇ ਦੇ ਸਬੰਧ 'ਚ ਸਾਰੇ ਪੰਜਾਬ ਵਿਚ ਮਿਤੀ 23 ਨਵੰਬਰ ਨੂੰ ਖ਼ੂਨਦਾਨ ਕੈਂਪ ਲਗਾਏ ਜਾ ਰਹੇ ਹਨ | ਇਸੇ ਲੜੀ ਤਹਿਤ ਰਣਜੀਤ ਸਿੰਘ ਅÏਲਖ ਦਬੜੀਖ਼ਾਨਾ ਜ਼ਿਲ੍ਹਾ ਦਿਹਾਤੀ ਪ੍ਰਧਾਨ ਤੇ ਮਨਪ੍ਰੀਤ ਸਿੰਘ ਬਰਾੜ ਭੋਲੂਵਾਲਾ ਜ਼ਿਲ੍ਹਾ ਸ਼ਹਿਰੀ ਪ੍ਰਧਾਨ ਦੀ ਆਗਵਾਈ 'ਚ ਅੱਜ ਇਕ ਵਿਸ਼ੇਸ਼ ਮੀਟਿੰਗ ਗੁਰਦੁਆਰਾ ਸਾਹਿਬ ਹਰਿੰਦਰ ਨਗਰ ਫ਼ਰੀਦਕੋਟ ਵਿਖੇ ਹੋਈ, ਜਿਸ 'ਚ ਜ਼ਿਲ੍ਹਾ ਤੇ ਸਟੇਟ ਡੈਲੀਗੇਟ, ਸਰਕਲ ਜਥੇਦਾਰ ਸਾਹਿਬਾਨ ਤੇ ਜ਼ਿਲ੍ਹਾ ਜਥੇਦਾਰ ਸਾਹਿਬਾਨ ਨੇ ਮੀਟਿੰਗ ਕਰਕੇ ਇਹ ਫ਼ੈਸਲਾ ਲਿਆ ਕਿ ਫ਼ਰੀਦਕੋਟ ਵਿਖੇ ਸਿਵਲ ਹਸਪਤਾਲ ਵਿਚ ਮਿਤੀ 23 ਨਵੰਬਰ ਦਿਨ ਐਤਵਾਰ ਨੂੰ ਖ਼ੂਨਦਾਨ ਕੈਂਪ ਲਗਾਇਆ ਜਾ ਰਿਹਾ ਹੈ | ਇਹ ਕੈਂਪ ਦਾ ਸਮਾਂ ਸਵੇਰ 9.00 ਵਜੇ ਤੋਂ ਦੁਪਹਿਰ ਦੇ 2.00 ਵਜੇ ਤੱਕ ਹੋਵੇਗਾ | ਇਨ੍ਹਾਂ ਆਗੂਆਂ ਨੇ ਸਮੂਹ ਡੈਲੀਗੇਟਸ ਨੂੰ ਅਪੀਲ ਕੀਤੀ ਕਿ ਵੱਧ ਤੋਂ ਵੱਧ ਡੋਨਰ ਲੈ ਕੇ ਆਉਣ ਤੇ ਸਾਰੇ ਮੈਂਬਰ/ਡੋਨਰ 8.30 ਵਜੇ ਤੱਕ ਪਹੁੰਚਣ ਦੀ ਕਿ੍ਪਾਲਤਾ ਕਰਨ | ਮੀਟਿੰਗ ਵਿਚ ਸੁਖਵੀਰ ਸਿੰਘ ਸਮਰਾ, ਜਗਜੀਵਨ ਸਿੰਘ ਸੰਧੂ ਸਾਬਕਾ ਸਰਪੰਚ ਹਰਦਲਿਆਣਾਂ, ਗਗਨਦੀਪ ਸਿੰਘ ਅਰਾਈਆਂਵਾਲਾ, ਗੁਰਮੇਲ ਸਿੰਘ ਨੰਬਰਦਾਰ, ਗੁਰਦੇਵ ਸਿੰਘ ਟਹਿਣਾ ਜ਼ਿਲ੍ਹਾ ਮੀਤ ਪ੍ਰਧਾਨ, ਗੁਰਜੰਟ ਸਿੰਘ ਪਿੰਡ ਸਿਰਸੜੀ ਜ਼ਿਲ੍ਹਾ ਸੀਨੀਅਰ ਮੀਤ ਪ੍ਰਧਾਨ, ਭਾਈ ਜਸਵੰਤ ਸਿੰਘ ਜ਼ਿਲ੍ਹਾ ਸੀਨੀਅਰ ਮੀਤ ਪ੍ਰਧਾਨ, ਐਡਵੋਕੇਟ ਜੋਗਿੰਦਰ ਸਿੰਘ ਬਰਾੜ ਜ਼ਿਲ੍ਹਾ ਲੀਗਲ ਸੈੱਲ, ਬੂਟਾ ਸਿੰਘ ਰੋਮਾਣਾ ਜ਼ਿਲ੍ਹਾ ਜਨਰਲ ਸਕੱਤਰ, ਪਿ੍ੰਸੀਪਲ ਸਾਧੂ ਸਿੰਘ ਰੋਮਾਣਾ, ਸੰਦੀਪ ਸਿੰਘ ਪਿੰਡ ਸਿਰਸੜੀ, ਪਿ੍ਤਪਾਲ ਸਿੰਘ ਕੋਹਲੀ ਸੀਨੀਅਰ ਮੀਤ ਪ੍ਰਧਾਨ ਸ਼ਹਿਰੀ, ਜਗਦੇਵ ਸਿੰਘ ਸਰਕਲ ਪ੍ਰਧਾਨ ਸ਼ਹਿਰੀ, ਅਮਰੀਕ ਸਿੰਘ ਸਰਕਲ ਪ੍ਰਧਾਨ ਸ਼ਹਿਰੀ, ਡਾ. ਸੁਖਵੀਰ ਸਿੰਘ ਗਿੱਲ ਜ਼ਿਲ੍ਹਾ ਜਨਰਲ ਸਕੱਤਰ, ਰਣਜੀਤ ਸਿੰਘ ਗੋਲੇਵਾਲਾ ਸਰਕਲ ਪ੍ਰਧਾਨ ਗੋਲੇਵਾਲਾ ਆਦਿ ਹਾਜ਼ਰ ਸਨ |