19-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-11-2025

ਕਾਂਗਰਸ ਪ੍ਰਧਾਨ ਦੀ ਮਾੜੀ ਸ਼ਬਦਾਵਲੀ ਕਾਰਨ ਹੀ ਪਾਰਟੀ ਜ਼ਿਮਨੀ ਚੋਣ ਹਾਰੀ-ਗਹਿਰੀਵਾਲਾ

ਅਜੀਤ ਡੈਸਕ 20-11-2025
ਗਿੱਦੜਬਾਹਾ, 19 ਨਵੰਬਰ (ਸ਼ਿਵਰਾਜ ਸਿੰਘ ਬਰਾੜ)-ਲੋਕ ਜਨ ਸ਼ਕਤੀ ਪਾਰਟੀ ਰਾਮਬਿਲਾਸ ਦੇ ਸੀਨੀਅਰ ਮੀਡੀਆ ਇੰਚਾਰਜ ਪੰਜਾਬ ਚੌਧਰੀ ਰਾਜੇਸ਼ ਕੁਮਾਰ ਗਹਿਰੀਵਾਲਾ ਨੇ ਵਿਧਾਇਕ ਸੁਖਪਾਲ ਸਿੰਘ ਖਹਿਰਾ ਵਲੋਂ ਤਰਨਤਾਰਨ ਜ਼ਿਮਨੀ ਚੋਣ ਸੰਬੰਧੀ ਦਿੱਤੇ ਗਏ ਬਿਆਨ 'ਤੇ ਟਿੱਪਣੀ ਕਰਦਿਆਂ ਕਿਹਾ ਕਿ ਕਾਂਗਰਸ ਪਾਰਟੀ ਇਹ ਚੋਣ ਸੂਬਾ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਵਲੋਂ ਪੱਛੜੀਆਂ ਸ਼੍ਰੇਣੀਆਂ ਸੰਬੰਧੀ ਦਿੱਤੇ ਗਏ ਬਿਆਨ ਕਰਕੇ ਹੀ ਹਾਰੀ ਹੈ | ਉਨ੍ਹਾਂ ਕਿਹਾ ਕਿ ਕਾਂਗਰਸੀ ਲੀਡਰ ਆਪਣਾ ਦਿਮਾਗ਼ੀ ਸੰਤੁਲਨ ਗੁਵਾ ਚੁੱਕੇ ਹਨ | ਕਾਂਗਰਸ ਪਾਰਟੀ ਦੀਆਂ ਸਰਕਾਰਾਂ ਦੌਰਾਨ ਵੀ ਹੋਈਆਂ ਜ਼ਿਮਨੀ ਚੋਣਾਂ 'ਚ ਧੱਕੇਸ਼ਾਹੀਆਂ ਦੇ ਕਿੱਸੇ ਭੁਲਾਏ ਨਹੀਂ ਜਾ ਸਕਦੇ | ਚੌਧਰੀ ਰਾਜੇਸ਼ ਕੁਮਾਰ ਗਹਿਰੀਵਾਲਾ ਨੇ ਗਿੱਦੜਬਾਹਾ ਵਿਖੇ ਲੇਬਰ ਭਾਈਚਾਰੇ ਨਾਲ ਮੀਟਿੰਗ ਕਰਕੇ ਉਨ੍ਹਾਂ ਦੀਆਂ ਸਮੱਸਿਆਵਾਂ ਸੁਣੀਆਂ |
ਪਿਛਲੀ ਖ਼ਬਰ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ ਅਗਲੀ ਖ਼ਬਰ ਹਰਜਾਪ ਸਿੰਘ ਨੇ ਭੰਗੜਾ ਕਲਾ 'ਚ ਮਾਰੀਆਂ ਮੱਲਾਂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।