19-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-11-2025

ਸ਼ਹੀਦੀ ਦਿਹਾੜੇ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ

ਅਜੀਤ ਡੈਸਕ 20-11-2025
ਸ੍ਰੀ ਮੁਕਤਸਰ ਸਾਹਿਬ, 19 ਨਵੰਬਰ (ਰਣਜੀਤ ਸਿੰਘ ਢਿੱਲੋਂ)-ਧੰਨ-ਧੰਨ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਤੇ ਸਿੱਖ ਭਾਈ ਮਤੀ ਦਾਸ ਜੀ, ਭਾਈ ਸਤੀ ਦਾਸ ਜੀ, ਭਾਈ ਦਿਆਲਾ ਜੀ ਦੀ ਸ਼ਹੀਦੀ ਨੂੰ ਸਮਰਪਿਤ ਤਿੰਨ ਦਿਨਾਂ ਮਹਾਨ ਸੀਸ ਭੇਟਾ ਦੂਜਾ ਗੁਰਮਤਿ ਸਮਾਗਮ ਸ੍ਰੀ ਮੁਕਤਸਰ ਸਾਹਿਬ ਵਿਖੇ ਕਰਵਾਇਆ ਜਾ ਰਿਹਾ ਹੈ | ਇਸ ਦੌਰਾਨ ਸ਼ਹੀਦੀ ਦਿਹਾੜੇ ਨੂੰ ਸਪਰਪਿਤ ਗੁਰਦੁਆਰਾ ਬਾਬਾ ਜੀਵਨ ਸਿੰਘ ਜੀ ਬਠਿੰਡਾ ਰੋਡ ਸ੍ਰੀ ਮੁਕਤਸਰ ਸਾਹਿਬ ਤੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਤੇ ਪੰਜ ਪਿਆਰਿਆਂ ਦੀ ਅਗਵਾਈ ਹੇਠ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ | ਇਸ ਦੌਰਾਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਸੁੰਦਰ ਪਾਲਕੀ 'ਚ ਸ਼ੁਸੋਭਿਤ ਕੀਤਾ ਗਿਆ ਸੀ | ਇਹ ਨਗਰ ਕੀਰਤਨ ਸ਼ਹਿਰ 'ਚੋਂ ਹੁੰਦਾ ਹੋਇਆ ਗੁਰਦੁਆਰਾ ਟਿੱਬੀ ਸਾਹਿਬ ਤੋਂ ਪਿੰਡ ਕਬਰਵਾਲਾ, ਪਿੰਡ ਸੋਹਣੇਵਾਲਾ, ਬਧਾਈ, ਪਿੰਡ ਮੌੜ, ਰਾਮਗੜ੍ਹ ਚੂੰਘਾਂ ਤੋਂ ਪਿੰਡ ਭਾਗਸਰ ਤੋਂ ਬੱਸ ਸਟੈਂਡ ਹੁੰਦੇ ਹੋਏ ਮਲੋਟ ਰੋਡ, ਗੇਟ ਨੰਬਰ 4 ਗੁਰਦੁਆਰਾ ਟੁੱਟੀ ਗੰਢੀ ਸਾਹਿਬ ਤੋਂ ਗੁਰਦੁਆਰਾ ਸਾਹਿਬ ਬਾਬਾ ਜੀਵਨ ਸਿੰਘ ਜੀ ਬਠਿੰਡਾ ਰੋਡ ਸ੍ਰੀ ਮੁਕਤਸਰ ਸਾਹਿਬ ਵਿਖੇ ਪਹੁੰਚ ਕੇ ਸਮਾਪਤ ਹੋਇਆ | ਇਸ ਦੌਰਾਨ ਪਾਲਕੀ 'ਚ ਸੁਸ਼ੋਭਿਤ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਅੱਗੇ ਵੱਡੀ ਗਿਣਤੀ 'ਚ ਸੰਗਤਾਂ ਨਤਮਸਤਕ ਹੋਈਆਂ | ਨਗਰ ਕੀਰਤਨ ਦੌਰਾਨ ਭਾਈ ਜਤਿੰਦਰ ਸਿੰਘ ਸਹਿਜ ਦੇ ਰਾਗੀ ਜਥੇ ਵਲੋਂ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ ਗਿਆ, ਜਦਕਿ ਇਕਬਾਲ ਸਿੰਘ ਦੇ ਢਾਡੀ ਜਥੇ ਨੇ ਵਾਰਾਂ ਪੇਸ਼ ਕੀਤੀਆਂ | ਇਸ ਦੌਰਾਨ ਗੱਤਕਾ ਪਾਰਟੀ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਗੱਤਕਾ ਅਖਾੜਾ ਤੇ ਜਥੇਦਾਰ ਹਰਕਿ੍ਸ਼ਨ ਸਿੰਘ ਵਲੋਂ ਗੱਤਕੇ ਦੇ ਜੌਹਰ ਦਿਖਾਏ ਗਏ |
ਪਿਛਲੀ ਖ਼ਬਰ ਕੰਪਿਊਟਰ ਅਧਿਆਪਕਾਂ ਵਲੋਂ ਕੰਪਿਊਟਰ ਸਾਇੰਸ ਵਿਸ਼ੇ ਨੂੰ ਲੈ ਕੇ ਬੋਰਡ ਦੇ ਫ਼ੈਸਲੇ ਦਾ ਸਵਾਗਤ ਅਗਲੀ ਖ਼ਬਰ ਕਾਂਗਰਸ ਪ੍ਰਧਾਨ ਦੀ ਮਾੜੀ ਸ਼ਬਦਾਵਲੀ ਕਾਰਨ ਹੀ ਪਾਰਟੀ ਜ਼ਿਮਨੀ ਚੋਣ ਹਾਰੀ-ਗਹਿਰੀਵਾਲਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।