19-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-11-2025

ਕੰਪਿਊਟਰ ਅਧਿਆਪਕਾਂ ਵਲੋਂ ਕੰਪਿਊਟਰ ਸਾਇੰਸ ਵਿਸ਼ੇ ਨੂੰ ਲੈ ਕੇ ਬੋਰਡ ਦੇ ਫ਼ੈਸਲੇ ਦਾ ਸਵਾਗਤ

ਅਜੀਤ ਡੈਸਕ 20-11-2025
ਸ੍ਰੀ ਮੁਕਤਸਰ ਸਾਹਿਬ, 19 ਨਵੰਬਰ (ਰਣਜੀਤ ਸਿੰਘ ਢਿੱਲੋਂ)-ਕੰਪਿਊਟਰ ਅਧਿਆਪਕ ਯੂਨੀਅਨ ਪੰਜਾਬ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਇਕਾਈ ਦੇ ਪ੍ਰਧਾਨ ਲਖਰਾਜ ਸਿੰਘ ਬਰਾੜ ਤੇ ਸੂਬਾ ਕਮੇਟੀ ਮੈਂਬਰ ਹਰਜੀਤ ਸਿੰਘ ਬਰਕੰਦੀ ਨੇ ਦੱਸਿਆ ਕਿ ਪੰਜਾਬ ਸਕੁੂਲ ਸਿੱਖਿਆ ਬੋਰਡ ਮੋਹਾਲੀ ਵਲੋਂ ਵਿਦਿਆਰਥੀਆਂ ਦੇ ਭਵਿੱਖ ਨੂੰ ਡਿਜੀਟਲ ਯੁੱਗ ਨਾਲ ਜੋੜਨ ਵੱਲ ਇਤਿਹਾਸਕ ਕਦਮ ਲੈਂਦਿਆਂ ਤੇ ਮੌਜੂਦਾ ਡਿਜੀਟਲ ਯੁੱਗ ਦੀਆਂ ਲੋੜਾਂ ਨੂੰ ਧਿਆਨ 'ਚ ਰੱਖਦੇ ਹੋਏ ਬੋਰਡ ਦੇ ਚੇਅਰਮੈਨ ਡਾ. ਅਮਰਪਾਲ ਸਿੰਘ ਵਲੋਂ ਅਕਾਦਮਿਕ ਕੌਂਸਲ ਦੀ ਮੀਟਿੰਗ 'ਚ ਕੰਪਿਊਟਰ ਸਾਇੰਸ ਵਿਸ਼ੇ ਦੇ 10ਵੀਂ ਤੇ 12ਵੀਂ ਜਮਾਤ ਦੇ ਪੇਪਰ ਦੀ ਤਿਆਰੀ ਤੇ ਜਾਂਚ ਬੋਰਡ ਵਲੋਂ ਕਰਨ ਤੇ ਨਾਲ ਹੀ ਵਿਸ਼ੇ ਦੀ ਪ੍ਰੈਕਟੀਕਲ ਪ੍ਰੀਖਿਆ ਬਾਹਰੀ ਪ੍ਰੀਖਿਅਕਾਂ ਰਾਹੀਂ ਕਰਵਾਉਣ ਦੇ ਫ਼ੈਸਲੇ ਦਾ ਪੰਜਾਬ ਭਰ ਦੇ ਕੰਪਿਊਟਰ ਅਧਿਆਪਕਾਂ ਵਲੋਂ ਸਵਾਗਤ ਕੀਤਾ | ਕੰਪਿਊਟਰ ਅਧਿਆਪਕਾਂ ਵਲੋਂ ਦੱਸਿਆ ਗਿਆ ਕਿ ਕੰਪਿਊਟਰ ਸਾਇੰਸ ਵਿਸ਼ਾ ਜਮਾਤ 6ਵੀਂ ਤੋਂ 12ਵੀਂ ਤੱਕ ਲਾਜ਼ਮੀ ਵਿਸ਼ੇ ਦੇ ਤੌਰ 'ਤੇ ਪੜ੍ਹਾਇਆ ਜਾ ਰਿਹਾ ਸੀ, ਪਰ ਹੁਣ ਤੱਕ ਇਸ ਦੀ ਸਿਰਫ਼ ਗਰੇਡਿੰਗ ਹੀ ਕੀਤੀ ਜਾਂਦੀ ਸੀ ਤੇ ਇਸ ਦੇ ਅੰਕਾਂ ਦਾ ਵਿਦਿਆਰਥੀਆਂ ਦੇ ਕੁੱਲ ਨਤੀਜੇ ਵਿਚ ਵੱਡਾ ਯੋਗਦਾਨ ਨਹੀਂ ਹੁੰਦਾ ਸੀ | ਪੰਜਾਬ ਬੋਰਡ ਵਲੋਂ ਲਏ ਇਸ ਫ਼ੈਸਲੇ ਨਾਲ ਹੁਣ ਕੰਪਿਊਟਰ ਸਾਇੰਸ ਵਿਸ਼ੇ ਦੇ ਅੰਕ ਬੋਰਡ ਦੇ ਨਤੀਜੇ ਵਿਚ ਕੁੱਲ ਅੰਕਾਂ 'ਚ ਸ਼ਾਮਿਲ ਕੀਤੇ ਜਾਣਗੇ ਤੇ ਮਾਰਕਸ਼ੀਟ 'ਚ ਦਰਜ ਹੋਣਗੇ, ਜਿਸ ਨਾਲ ਵਿਦਿਆਰਥੀਆਂ ਨੂੰ ਸਿੱਧਾ ਲਾਭ ਮਿਲੇਗਾ ਤੇ ਉਨ੍ਹਾਂ ਦੀ ਮਿਹਨਤ ਦਾ ਸਹੀ ਮੁਲਾਂਕਣ ਹੋਵੇਗਾ | ਇਸ ਦੇ ਨਾਲ ਹੀ ਉਨ੍ਹਾਂ ਦੱਸਿਆ ਕਿ ਕੰਪਿਊਟਰ ਅਧਿਆਪਕਾਂ ਵਲੋਂ ਲੰਬੇ ਸਮੇਂ ਤੋਂ ਵਿਸ਼ੇ ਨੂੰ ਗ੍ਰੇਡਿੰਗ ਦੀ ਥਾਂ 'ਤੇ ਅੰਕ ਸ਼ਾਮਿਲ ਕਰਨ ਦੀ ਮੰਗ ਕੀਤੀ ਜਾ ਰਹੀ ਸੀ ਤੇ ਹੋਣ ਬੋਰਡ ਦੇ ਇਸ ਫ਼ੈਸਲੇ ਨਾਲ ਅਜੋਕੇ ਸਮੇਂ ਦੀ ਕੰਪਿਊਟਰ ਸਿੱਖਿਆ ਵਿਚ ਮਹੱਤਵਪੂਰਨ ਸੁਧਾਰ ਆਵੇਗਾ | ਪੰਜਾਬ ਭਰ ਦੇ ਸਮੂਹ ਕੰਪਿਊਟਰ ਅਧਿਆਪਕਾਂ ਤੇ ਜਥੇਬੰਦੀ ਦੇ ਸੂਬਾ ਪ੍ਰਧਾਨ ਗੁਰਵਿੰਦਰ ਸਿੰਘ ਤਰਨਤਾਰਨ ਵਲੋਂ ਪੰਜਾਬ ਬੋਰਡ ਦੇ ਚੇਅਰਮੈਨ ਡਾ. ਅਮਰਪਾਲ ਵਲੋਂ ਲਏ ਇਸ ਫ਼ੈਸਲੇ ਦਾ ਸਵਾਗਤ ਕਰਦਿਆਂ ਉਨ੍ਹਾਂ ਦਾ ਧੰਨਵਾਦ ਕੀਤਾ |
ਪਿਛਲੀ ਖ਼ਬਰ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਗੁਰਮਤਿ ਸਮਾਗਮ 25 ਨੂੰ ਅਗਲੀ ਖ਼ਬਰ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।