30-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-11-2025

ਸਰਪੰਚ ਗੁਰਸੇਵਕ ਸਿੰਘ ਸਾਥੀਆਂ ਸਮੇਤ 'ਆਪ' 'ਚ ਸ਼ਾਮਿਲ

ਅਜੀਤ ਡੈਸਕ 21-11-2025
ਕੋਟਕਪੂਰਾ, 20 ਨਵੰਬਰ (ਮੋਹਰ ਸਿੰਘ ਗਿੱਲ)-ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਦੀਆਂ ਹਲਕੇ ਦੇ ਵਿਕਾਸ ਤੇ ਜਨਤਕ ਹਿੱਤਾਂ ਲਈ ਕੀਤੇ ਜਾ ਰਹੇ ਕੰਮਾਂ ਤੋਂ ਲੋਕ ਪ੍ਰਭਾਵਿਤ ਹੋ ਰਹੇ ਹਨ | ਇਹ ਪ੍ਰਗਟਾਵਾ ਕਰਦਿਆਂ ਸਪੀਕਰ ਸੰਧਵਾਂ ਦੇ ਛੋਟੇ ਭਰਾ ਐਡਵੋਕੇਟ ਬੀਰਇੰਦਰ ਸਿੰਘ ਸੰਧਵਾਂ ਨੇ ਕਿਹਾ ਕਿ ਪਿੰਡ ਪੱਕਾ ਨੰਬਰ 4 ਤੋਂ ਅਕਾਲੀ ਦਲ ਦੇ ਮੌਜੂਦਾ ਸਰਪੰਚ ਗੁਰਸੇਵਕ ਸਿੰਘ ਨੇ ਆਪਣੇ 2 ਪੰਚਾਂ ਭਿੰਦਰ ਸਿੰਘ ਸੇਖੋਂ ਤੇ ਨਰ ਸਿੰਘ ਸਮੇਤ ਰਵਾਇਤੀ ਪਾਰਟੀਆਂ ਨੂੰ ਅਲਵਿਦਾ ਆਖ ਕੇ ਆਮ ਆਦਮੀ ਪਾਰਟੀ ਦਾ ਪੱਲਾ ਫੜ ਲਿਆ ਹੈ | ਇਸ ਮੌਕੇ ਉਨ੍ਹਾਂ ਦੇ ਨਾਲ ਬਲਾਕ ਪ੍ਰਧਾਨ ਗੁਰਮੀਤ ਸਿੰਘ ਧੂੜਕੋਟ ਸਮੇਤ ਹੋਰ ਵੀ ਪਾਰਟੀ ਆਗੂ ਹਾਜ਼ਰ ਸਨ | ਐਡਵੋਕੇਟ ਸੰਧਵਾਂ ਨੇ ਦੱਸਿਆ ਕਿ ਪੰਚਾਇਤੀ ਚੋਣਾਂ ਦੌਰਾਨ ਸਪੀਕਰ ਸੰਧਵਾਂ ਵਲੋਂ ਹਲਕੇ 'ਚ ਬਿਲਕੁੱਲ ਵੀ ਦਖ਼ਲਅੰਦਾਜੀ ਨਹੀਂ ਕੀਤੀ ਗਈ | ਉਨ੍ਹਾਂ ਦੱਸਿਆ ਕਿ ਸਪੀਕਰ ਸੰਧਵਾਂ ਵਲੋਂ ਹਰ ਤਰ੍ਹਾਂ ਦੀ ਪਾਰਟੀਬਾਜੀ ਤੇ ਧੜੇਬੰਦੀ ਨੂੰ ਦਰਕਿਨਾਰ ਕਰਕੇ ਹਲਕੇ ਦੇ ਵਿਕਾਸ ਲਈ ਸੇਵਾਵਾਂ ਲਗਾਤਾਰ ਨਿਭਾਈਆਂ ਜਾ ਰਹੀਆਂ ਹਨ | ਇਸ ਮੌਕੇ ਸਰਪੰਚ ਰਾਜੂ ਸਿੰਘ, ਮੰਗਤ ਸਿੰਘ ਮੈਂਬਰ, ਗੁਰਪ੍ਰੀਤ ਸਿੰਘ ਮੈਂਬਰ, ਡਾ. ਮਨਦੀਪ ਸਿੰਘ, ਡਾ. ਗੋਸ਼ਾ ਸਿੰਘ, ਪਿਸ਼ੌਰਾ ਸਿੰਘ, ਜਨਕ ਸਿੰਘ, ਲਖਵਿੰਦਰ ਸਿੰਘ, ਸ਼ਿੰਕਾ ਸਿੰਘ, ਰੂਪਾ ਸਿੰਘ, ਗੁਰਜੰਟ ਸਿੰਘ ਬਾਬਾ, ਸੁਰਜੀਤ ਸਿੰਘ ਖ਼ਾਲਸਾ, ਬੂਟਾ ਸਿੰਘ, ਜਰਨੈਲ ਸਿੰਘ, ਜਸਵਿੰਦਰ ਸਿੰਘ, ਸੁਖਜਿੰਦਰ ਸਿੰਘ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਦਿੱਲੀ ਇੰਟਰਨੈਸ਼ਨਲ ਸਕੂਲ ਵਿਖੇ 'ਵੇਸਟ ਤੋਂ ਅਚੰਭੇ' ਗਤੀਵਿਧੀ ਰਾਹੀਂ ਬੱਚਿਆਂ ਨੇ ਦਿਖਾਈ ਰਚਨਾਤਮਿਕਤਾ ਅਗਲੀ ਖ਼ਬਰ ਪਿੰਡ ਰਾਮੇਆਣਾ ਦੇ ਸਰੰਪਚ ਜਸਇਕਬਾਲ ਸਿੰਘ ਉਰਫ਼ ਰਾਜਦੀਪ ਔਲਖ ਮੁਅੱਤਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।