30-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-11-2025

ਭਾਈ ਘਨੱਈਆ ਸੁਸਾਇਟੀ ਨੇ ਵਾਤਾਵਰਨ ਪ੍ਰਤੀ ਜਾਗਰੂਕਤਾ ਸੈਮੀਨਾਰ ਕਰਵਾਇਆ

ਅਜੀਤ ਡੈਸਕ 21-11-2025
ਸਾਦਿਕ, 20 ਨਵੰਬਰ (ਗੁਰਭੇਜ ਸਿੰਘ ਚੌਹਾਨ)-ਸਮਾਜ ਸੇਵੀ ਸੰਸਥਾ ਭਾਈ ਘਨੱਈਆ ਕੈਂਸਰ ਰੋਕੋ ਸੇਵਾ ਸੁਸਾਇਟੀ ਵਲੋਂ ਪੰਜਾਬ ਡਿਗਰੀ ਕਾਲਜ ਮਹਿਮੂਆਣਾ ਕੈਂਪਸ ਵਿਖੇ ਵਾਤਾਵਰਨ ਤੇ ਸਿਹਤ ਸਬੰਧੀ ਸੈਮੀਨਾਰ ਕਰਵਾਇਆ ਗਿਆ | ਰੈੱਡ ਰਿਬਨ ਕਲੱਬ ਦੇ ਨੋਡਲ ਅਫ਼ਸਰ ਪੋ੍ਰ. ਅਬਜੀਤ ਸਿੰਘ ਡੋਡ ਨੇ ਦੱਸਿਆ ਕਿ ਸੈਮੀਨਾਰ ਦੇ ਮੁੱਖ ਵਕਤਾ ਭਾਈ ਘਨੱਈਆ ਕੈਂਸਰ ਰੋਕੋ ਸੇਵਾ ਸੁਸਾਇਟੀ ਦੇ ਪੈ੍ਰੱਸ ਸਕੱਤਰ ਗੁਰਿੰਦਰ ਸਿੰਘ ਮਹਿੰਦੀਰੱਤਾ ਸਨ | ਜਿਨ੍ਹਾਂ ਨੇ ਆਪਣੇ ਵਿਚਾਰ ਸਾਂਝੇ ਕਰਦਿਆਂ ਵਾਤਾਵਰਨ, ਸਿਹਤ, ਸਿੱਖਿਆ, ਵਰਤਮਾਨ ਸਰੋਕਾਰ, ਨਸ਼ਿਆਂ ਤੇ ਹੋਰ ਸਮਾਜਿਕ ਕੁਰੀਤੀਆਂ ਸਬੰਧੀ ਗੰਭੀਰ ਵਿਚਾਰ ਚਰਚਾ ਕੀਤੀ | ਉਨ੍ਹਾਂ ਜਲ ਪ੍ਰਦੂਸ਼ਣ, ਪਲੀਤ ਵਾਤਾਵਰਨ, ਗੰਧਲੀ ਆਬੋ ਹਵਾ ਨਾਲ ਹੋਣ ਵਾਲੀਆਂ ਭਿਆਨਕ ਬਿਮਾਰੀਆਂ ਤੋਂ ਸੁਚੇਤ ਕਰਵਾਉਂਦਿਆਂ ਆਖਿਆ ਕਿ ਜੇਕਰ ਅਜੇ ਵੀ ਨਾ ਸੰਭਲੇ ਤਾਂ ਆਉਣ ਵਾਲੀ ਨਵੀਂ ਪੀੜੀ ਦਾ ਭਵਿੱਖ ਸੁਰੱਖਿਅਤ ਨਹੀਂ | ਜਾਗਰੂਕਤਾ ਸੈਮੀਨਾਰ ਦੌਰਾਨ ਵਿਦਿਆਰਥੀਆਂ ਨੂੰ ਰੁੱਖਾਂ ਦੀ ਮਹੱਤਤਾ ਤੋਂ ਜਾਣੂ ਕਰਵਾਇਆ ਗਿਆ | ਇਸ ਮੌਕੇ ਵਾਈਸ ਪਿ੍ੰਸੀਪਲ ਪ੍ਰੀਤਇੰਦਰ ਕੌਰ ਗੋਂਦਾਰਾ, ਮੁੱਖ ਮਹਿਮਾਨ ਗੁਰਿੰਦਰ ਸਿੰਘ ਮਹਿੰਦੀਰੱਤਾ ਤੇ ਵਰਿੰਦਰਪਾਲ ਸਿੰਘ ਅਰਨੇਜਾ ਵਲੋਂ ਜਾਗਰੂਕਤਾ ਵਾਲੀਆਂ ਕਾਪੀਆਂ ਵੀ ਵੰਡੀਆਂ ਗਈਆਂ | ਅੰਤ 'ਚ ਕਾਲਜ ਦੀ ਮੈਨੇਜਮੈਂਟ ਕਮੇਟੀ ਦੇ ਚੇਅਰਮੈਨ ਜਨਜੀਤਪਾਲ ਸਿੰਘ ਸੇਖੋਂ ਨੇ ਮੁੱਖ ਮਹਿਮਾਨ ਦਾ ਧੰਨਵਾਦ ਕੀਤਾ | ਇਸ ਮੌਕੇ ਮੈਨੇਜਿੰਗ ਡਾਇਰੈਕਟਰ ਜਰਮਨਜੀਤ ਸਿੰਘ ਸੰਧੂ, ਡਾਇਰੈਕਟਰ ਐਸ.ਪੀ. ਮੌਂਗਾ, ਸੈਕਟਰੀ ਸੁਮਿਤ ਸੁਖੀਜਾ, ਪੋ੍ਰ. ਗੁਰਜੰਟ ਸਿੰਘ, ਪੋ੍ਰ. ਗੁਰਵਿੰਦਰ ਸਿੰਘ, ਪੋ੍ਰ. ਹਰਵਿੰਦਰਪਾਲ ਸਿੰਘ ਸਮੇਤ ਸਮੂਹ ਸਟਾਫ਼ ਵੀ ਹਾਜ਼ਰ ਸੀ |
ਪਿਛਲੀ ਖ਼ਬਰ ਗੁਰਮੇਲ ਸਿੰਘ ਰੋਮਾਣਾ ਨੂੰ ਵੱਖ- ਵੱਖ ਆਗੂਆਂ ਵਲੋਂ ਸ਼ਰਧਾਂਜਲੀਆਂ ਭੇਟ ਅਗਲੀ ਖ਼ਬਰ ਦਿੱਲੀ ਇੰਟਰਨੈਸ਼ਨਲ ਸਕੂਲ ਵਿਖੇ 'ਵੇਸਟ ਤੋਂ ਅਚੰਭੇ' ਗਤੀਵਿਧੀ ਰਾਹੀਂ ਬੱਚਿਆਂ ਨੇ ਦਿਖਾਈ ਰਚਨਾਤਮਿਕਤਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।