30-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-11-2025

ਸਿਹਤ ਵਿਭਾਗ ਪਿੰਡਾਂ ਤੇ ਸ਼ਹਿਰਾਂ 'ਚ ਬਿਮਾਰ ਮਰੀਜ਼ਾਂ ਦੀ ਸ਼ਨਾਖ਼ਤ ਕਰਕੇ ਬਣਦੀ ਸਿਹਤ ਸਹੂਲਤ ਪ੍ਰਦਾਨ ਕਰੇ- ਢਿੱਲਵਾਂ

ਅਜੀਤ ਡੈਸਕ 21-11-2025
ਜੈਤੋ, 20 ਨਵੰਬਰ (ਗੁਰਚਰਨ ਸਿੰਘ ਗਾਬੜੀਆ)-ਜੈਤੋ ਇਲਾਕੇ 'ਚ ਟਾਈਫ਼ਾਈਡ ਦਾ ਕਹਿਰ ਜਾਰੀ ਹੈ ਤੇ ਪਿੰਡਾਂ ਅਤੇ ਸ਼ਹਿਰ ਦੇ ਅੰਦਰ ਟਾਈਫ਼ਾਈਡ ਦੇ ਮਰੀਜ਼ਾਂ ਨੂੰ ਇਲਾਜ਼ ਲਈ ਦੂਰ ਦੁਰਾਡੇ ਦੇ ਹਸਪਤਾਲ ਵਿਚ ਜਾਣ ਲਈ ਮਜਬੂਰ ਹੋਣਾ ਪੈ ਰਿਹਾ ਹੈ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਦਰਸ਼ਨ ਸਿੰਘ ਢਿੱਲਵਾਂ ਇੰਚਾਰਜ ਹਲਕਾ ਜੈਤੋ ਕਾਂਗਰਸ ਕਮੇਟੀ ਨੇ ਕਰਦਿਆਂ ਦੱਸਿਆ ਕਿ ਪਿੰਡਾਂ ਵਿਚ ਟਾਈਫ਼ਾਈਡ ਦੇ ਮਰੀਜ਼ ਕਾਫ਼ੀ ਗਿਣਤੀ ਵਿਚ ਹਨ ਤੇ ਕਈਆਂ ਨੇ ਸੈੱਲ ਘੱਟ ਜਾਣ ਦੀ ਸ਼ਿਕਾਇਤ ਵੀ ਕੀਤੀ ਹੈ | ਉਨ੍ਹਾਂ ਦੱਸਿਆ ਕਿ ਬੁਖਾਰ ਹੋਣ 'ਤੇ ਮਰੀਜ਼ ਕਈ-ਕਈ ਦਿਨ ਮੰਜੀਆਂ 'ਤੇ ਪਏ ਰਹਿੰਦੇ ਹਨ ਪਰ ਪੰਜਾਬ ਸਰਕਾਰ ਤੇ ਸਿਹਤ ਵਿਭਾਗ ਕੁੰਭ ਕਰਨੀ ਨੀਂਦ ਸੁੱਤਾ ਹੋਇਆ ਹੈ ਕਿਉਂਕਿ ਵੱਡੀ ਗਿਣਤੀ ਵਿਚ ਲੋਕ ਬਿਮਾਰ ਪਏ ਹੋਏ ਹਨ ਪਰ ਸਰਕਾਰ ਤੇ ਸਿਹਤ ਵਿਭਾਗ ਵਲੋਂ ਕੋਈ ਵੀ ਠੋਸ ਕਦਮ ਨਹੀਂ ਚੁੱਕਿਆ ਜਾ ਰਿਹਾ ਹੈ | ਉਨ੍ਹਾਂ ਮੰਗ ਕੀਤੀ ਕਿ ਪਿੰਡਾਂ ਤੇ ਸ਼ਹਿਰਾਂ ਵਿਚ ਮਰੀਜ਼ਾਂ ਦੀ ਸ਼ਨਾਖ਼ਤ ਕਰਕੇ ਉਨ੍ਹਾਂ ਨੂੰ ਤੁਰੰਤ ਬਣਦੀ ਸਿਹਤ ਸਹੂਲਤ ਪ੍ਰਦਾਨ ਕੀਤੀ ਜਾਵੇ | ਇਸ ਮੌਕੇ ਗੁਰਤੇਜ ਸਿੰਘ ਦਬੜ੍ਹੀਖਾਨਾ, ਸੱਤਾ ਭਾਊ ਕਾਸਮ ਭੱਟੀ ਆਦਿ ਮੌਜੂਦ ਸਨ |
ਪਿਛਲੀ ਖ਼ਬਰ ਸਾਬਕਾ ਪੰਚ ਸੋਹਣ ਸਿੰਘ ਗੋਂਦਾਰਾ ਦੀ ਮੌਤ 'ਤੇ ਦੁੱਖ ਦਾ ਪ੍ਰਗਟਾਵਾ ਅਗਲੀ ਖ਼ਬਰ ਆਸ਼ਾ ਵਰਕਰ ਤੇ ਫ਼ੈਸੀਲੀਟੇਟਰ ਯੂਨੀਅਨ ਦਾ ਵਫ਼ਦ ਸਿਵਲ ਸਰਜਨ ਨੂੰ ਮਿਲਿਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।