ਸਾਦਿਕ, 20 ਨਵੰਬਰ (ਗੁਰਭੇਜ ਸਿੰਘ ਚੌਹਾਨ)-ਐਸ.ਬੀ.ਆਰ.ਐਸ. ਕਾਲਜ ਫ਼ਾਰ ਵੁਮੈਨ ਘੁੱਦੂਵਾਲਾ ਵਿਖੇ ਰਾਸ਼ਟਰੀ ਏਕਤਾ ਦਿਵਸ ਮਨਾਇਆ ਗਿਆ | ਸਮਾਗਮ 'ਚ ਕਾਲਜ ਦੇ ਪਿ੍ੰਸੀਪਲ ਨਵਨੀਤ ਕੌਰ ਢਿੱਲੋਂ ਨੇ ਵਿਦਿਆਰਥੀਆਂ ਨੂੰ ਰਾਸ਼ਟਰੀ ਏਕਤਾ ਦਿਵਸ ਬਾਰੇ ਜਾਣਕਾਰੀ ਸਾਂਝੀ ਕੀਤੀ | ਉਨ੍ਹਾਂ ਬੱਚਿਆਂ ਨੂੰ ਦੱਸਿਆ ਕਿ ਇਹ ਦਿਵਸ ਭਾਰਤ ਦੀ ਪਹਿਲੀ ਮਹਿਲਾ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਦੇ ਜਨਮ ਦਿਵਸ ਨੂੰ ਸਮਰਪਿਤ ਕੀਤਾ ਜਾਂਦਾ ਹੈ ਅਤੇ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਨੇ ਦੋ ਵਾਰ ਪ੍ਰਧਾਨ ਮੰਤਰੀ ਵਜੋਂ ਦੇਸ਼ ਦੀ ਸੇਵਾ ਕੀਤੀ | ਇਸ ਦਿਵਸ ਨੂੰ ਏਕਤਾ ਦਿਵਸ ਵਜੋਂ ਇਸ ਲਈ ਮਨਾਇਆ ਜਾਂਦਾ ਹੈ ਕਿ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਨੇ ਰਾਸ਼ਟਰ ਵਿਚ ਵੱਖ-ਵੱਖ ਭਾਸ਼ਾਵਾਂ, ਧਰਮਾਂ ਤੇ ਖੇਤਰਾਂ ਵਿਚ ਭਿੰਨਤਾ ਦੇ ਹੁੰਦੇ ਹੋਏ ਸਾਰੇ ਭਾਰਤ ਵਾਸੀਆਂ ਨੂੰ ਰਾਸ਼ਟਰੀ ਏਕਤਾ ਬਣਾਈ ਰੱਖਣ ਲਈ ਪ੍ਰੇਰਿਤ ਕੀਤਾ | ਇਸ ਮੌਕੇ ਕਾਲਜ ਦੇ ਐਨ.ਐਸ.ਐਸ ਦੇ ਨੋਡਲ ਅਫ਼ਸਰ ਅਤੇ ਸਮੂਹ ਸਟਾਫ਼ ਹਾਜ਼ਰ ਸੀ |