ਬਾਘਾ ਪੁਰਾਣਾ, 20 ਨਵੰਬਰ (ਗੁਰਮੀਤ ਸਿੰਘ ਮਾਣੂੰਕੇ)-ਜ਼ਿਲ੍ਹਾ ਕਾਂਗਰਸ ਕਮੇਟੀ ਦੇ ਪ੍ਰਧਾਨ ਤੇ ਹਲਕਾ ਇੰਚਾਰਜ ਨੂੰ ਵਿਕਰਾਜ ਪੈਲੇਸ ਵਲੋਂ ਵਿਸ਼ੇਸ਼ ਸਨਮਾਨ ਨਾਲ ਸਨਮਾਨਿਤ ਕੀਤਾ ਗਿਆ | ਇਸ ਮੌਕੇ ਸਮਾਜ ਸੇਵੀ ਕਾਰਜਾਂ 'ਚ ਵਧ ਚੜ੍ਹ ਕੇ ਹਿੱਸਾ ਪਾਉਣ ਵਾਲੇ ਮੈਨੇਜਰ ਜਗਜੀਤ ਸਿੰਘ ਮਾਣੂੰਕੇ ਨੇ ਦੱਸਿਆ ਕਿ ਵਿਕਰਾਜ ਪੈਲੇਸ ਨਿਹਾਲ ਸਿੰਘ ਵਾਲਾ ਦੇ ਸਰਪ੍ਰਸਤ ਹਰਚੰਦ ਸਿੰਘ ਧਾਲੀਵਾਲ ਯੂ.ਕੇ. ਵਲੋਂ ਜ਼ਿਲ੍ਹਾ ਕਾਂਗਰਸ ਕਮੇਟੀ ਦੇ ਨਵ-ਨਿਯੁਕਤ ਪ੍ਰਧਾਨ ਹਰੀ ਸਿੰਘ ਖਾਈ ਤੇ ਹਲਕਾ ਇੰਚਾਰਜ ਪ੍ਰਧਾਨ ਭੁਪਿੰਦਰ ਸਿੰਘ ਸਾਹੋਕੇ ਨੂੰ ਸਨਮਾਨਿਤ ਕੀਤਾ ਗਿਆ | ਇਸ ਮੌਕੇ ਪ੍ਰਧਾਨ ਹਰੀ ਸਿੰਘ ਖਾਈ ਤੇ ਪ੍ਰਧਾਨ ਭੁਪਿੰਦਰ ਸਿੰਘ ਸਾਹੋਕੇ ਨੇ ਸਮਾਜ ਸੇਵੀ ਕਾਰਜਾਂ 'ਚ ਅਹਿਮ ਭੂਮਿਕਾ ਨਿਭਾਉਣ ਵਾਲੇ ਸਮਾਜ ਸੇਵੀ ਹਰਚੰਦ ਸਿੰਘ ਧਾਲੀਵਾਲ ਤੇ ਮੈਨੇਜਰ ਜਗਜੀਤ ਸਿੰਘ ਮਾਣੂੰਕੇ ਦਾ ਸਨਮਾਨ ਚਿੰਨ੍ਹ ਦੇਣ ਲਈ ਵਿਸ਼ੇਸ਼ ਤੌਰ 'ਤੇ ਧੰਨਵਾਦ ਕੀਤਾ |