30-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-11-2025

ਮੱਸਿਆ ਦਾ ਦਿਹਾੜਾ ਮਨਾਇਆ

ਅਜੀਤ ਡੈਸਕ 21-11-2025
ਕਿਸ਼ਨਪੁਰਾ ਕਲਾਂ, 20 ਨਵੰਬਰ (ਅਮੋਲਕ ਸਿੰਘ ਕਲਸੀ/ਪਰਮਿੰਦਰ ਸਿੰਘ ਗਿੱਲ)-ਪੰਥਕ ਗੁਰਦੁਆਰਾ ਸਾਹਿਬ ਸੰਤ ਬਾਬਾ ਵਿਸਾਖਾ ਸਿੰਘ ਦੀ ਪ੍ਰਬੰਧਕ ਕਮੇਟੀ ਤੇ ਸਮੂਹ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਪਿੰਡ ਕਿਸ਼ਨਪੁਰਾ ਕਲਾਂ ਦੇ ਗੁਰੂ ਘਰ ਵਿਖੇ ਮੱਘਰ ਮਹੀਨੇ ਦੀ ਮੱਸਿਆ ਦਾ ਦਿਹਾੜਾ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ ਤੇ ਅੰਤਿਮ ਵੇਲੇ ਸੰਗਤਾਂ ਵਲੋਂ ਸਰੋਵਰ ਵਿਚ ਇਸ਼ਨਾਨ ਕੀਤਾ ਗਿਆ, ਜਿਸ 'ਚ ਸ੍ਰੀ ਅਖੰਡ ਪਾਠ ਦੇ ਭੋਗ ਪੈਣ ਉਪਰੰਤ ਹਜ਼ੂਰੀ ਰਾਗੀ ਭਾਈ ਅੰਗਰੇਜ਼ ਸਿੰਘ ਦੇ ਜਥੇ ਨੇ ਕੀਰਤਨ ਕੀਤਾ ਤੇ ਹੁਕਮਨਾਮੇ ਦੀ ਕਥਾ ਗਿਆਨੀ ਗੁਰਮੇਲ ਸਿੰਘ ਨੇ ਕੀਤੀ ਅਤੇ ਚੱਲ ਰਹੇ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350 ਸਾਲਾ ਸ਼ਹੀਦੀ ਦਿਹਾੜੇ ਤੇ ਭਾਈ ਮਤੀ ਦਾਸ, ਭਾਈ ਸਤੀ ਦਾਸ, ਭਾਈ ਦਿਆਲਾ ਜੀ ਨੂੰ ਯਾਦ ਕਰਦਿਆਂ ਉਨ੍ਹਾਂ ਦੀ ਜੀਵਨੀ 'ਤੇ ਚਾਨਣਾ ਪਾਇਆ | ਹੈੱਡ ਗ੍ਰੰਥੀ ਭਾਈ ਗੁਰਮੇਲ ਸਿੰਘ ਵਲੋਂ ਫ਼ਸਲ ਬਾੜੀ, ਨਗਰ ਖੇੜੇ ਤੇ ਸਰਬੱਤ ਦੇ ਭਲੇ ਲਈ ਅਰਦਾਸ ਬੇਨਤੀ ਕੀਤੀ | ਅੰਤ 'ਚ ਕਮੇਟੀ ਦੇ ਪ੍ਰਧਾਨ ਮਹਿੰਦਰ ਸਿੰਘ ਮਾਨ ਨੇ ਰਾਗੀ ਜਥੇ ਨੂੰ ਗੁਰੂ ਘਰ ਦੀ ਬਖ਼ਸ਼ਿਸ਼ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਤੇ ਆਈਆਂ ਹੋਈਆਂ ਸਮੁੱਚੀਆਂ ਸੰਗਤਾਂ ਦਾ ਧੰਨਵਾਦ ਕੀਤਾ | ਇਸ ਮੌਕੇ ਖ਼ਜ਼ਾਨਚੀ ਇੰਦਰਜੀਤ ਸਿੰਘ ਹੈਪੀ, ਅਜਮੇਰ ਸਿੰਘ ਮਾਨ ਭਾਕਿਯੂ ਆਜ਼ਾਦ ਦੇ ਇਕਾਈ ਪ੍ਰਧਾਨ, ਧਰਮ ਸਿੰਘ ਮਾਨ, ਪ੍ਰੀਤਮ ਸਿੰਘ ਸੂਬੇਦਾਰ, ਅਵਤਾਰ ਸਿੰਘ ਮਾਨ, ਪ੍ਰਧਾਨ ਜਸਵੀਰ ਸਿੰਘ ਸ਼ਾਹ, ਬਲਜਿੰਦਰ ਸਿੰਘ ਸੰਧੂ ਜ਼ਿਲ੍ਹਾ ਆਗੂ, ਈਸ਼ਵਰ ਸਿੰਘ ਆੜ੍ਹਤੀਆ, ਜਗਤਾਰ ਸਿੰਘ ਸਾਗੂ, ਮਾਸਟਰ ਸੁਦਰਸ਼ਨ ਸਿੰਘ, ਪ੍ਰਧਾਨ ਅਵਤਾਰ ਸਿੰਘ ਮਾਨ, ਹਰਭਜਨ ਸਿੰਘ ਬਾਬਾ, ਗੁਰਮੀਤ ਸਿੰਘ ਲਾਡੀ, ਜਸਪ੍ਰੀਤ ਸਿੰਘ ਜੱਸੀ, ਗੁਰਮੇਲ ਸਿੰਘ ਕਲਸੀ ਫ਼ਰਨੀਚਰ ਸ਼ੋਅ ਰੂਮ ਵਾਲੇ, ਕੰਤਾ ਭਿੰਡਰ, ਦਰਸ਼ਨ ਸਿੰਘ ਮਾਨ, ਬਾਬਾ ਰਾਮ ਰਤਨ ਸਿੰਘ, ਬਲਵੰਤ ਸਿੰਘ ਨੋਨੀ ਆਦਿ ਸੰਗਤਾਂ ਹਾਜ਼ਰ ਸਨ |
ਪਿਛਲੀ ਖ਼ਬਰ ਬਾਰ੍ਹਵੀਂ ਸੀਨੀਅਰ ਡਰੈਗਨ ਬੋਟ (ਕਿਸ਼ਤੀ) ਚੈਂਪੀਅਨਸ਼ਿਪ 23 ਤੋਂ ਅਗਲੀ ਖ਼ਬਰ ਵਿਕਰਾਜ ਪੈਲੇਸ ਵਲੋਂ ਪ੍ਰਧਾਨ ਖਾਈ ਤੇ ਹਲਕਾ ਇੰਚਾਰਜ ਸਾਹੋਕੇ ਦਾ ਸਨਮਾਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।