30-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-11-2025

15000 ਨਸ਼ੀਲੀਆਂ ਗੋਲੀਆਂ ਸਮੇਤ 3 ਨੌਜਵਾਨ ਕਾਬੂ

ਅਜੀਤ ਡੈਸਕ 21-11-2025
ਮੋਗਾ, 20 ਨਵੰਬਰ (ਗੁਰਤੇਜ ਸਿੰਘ ਬੱਬੀ)-ਜ਼ਿਲ੍ਹਾ ਪੁਲਿਸ ਮੁਖੀ ਅਜੇ ਗਾਂਧੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਮੋਗਾ ਪੁਲਿਸ ਵਲੋਂ ਨਸ਼ਿਆਂ ਖਿਲਾਫ ਵਿੱਢੀ ਮੁਹਿੰਮ ਤਹਿਤ ਸੀ. ਆਈ. ਏ. ਸਟਾਫ਼ ਮੋਗਾ ਪੁਲਿਸ ਨੂੰ ਉਸ ਸਮੇਂ ਵੱਡੀ ਸਫ਼ਲਤਾ ਮਿਲੀ ਜਦੋਂ ਸੀ. ਆਈ. ਏ. ਸਟਾਫ਼ ਮੋਗਾ ਦੇ ਮੁੱਖ ਅਫ਼ਸਰ ਇੰਸਪੈਕਟਰ ਦਲਜੀਤ ਸਿੰਘ ਬਰਾੜ ਦੀ ਅਗਵਾਈ ਵਿਚ 15000 ਨਸ਼ੀਲੀਆਂ ਗੋਲੀਆਂ ਸਮੇਤ ਤਿੰਨ ਨੌਜਵਾਨਾਂ ਨੂੰ ਕਾਬੂ ਕਰ ਲਿਆ ਗਿਆ | ਇਸ ਸਬੰਧੀ ਨਿਹਾਲ ਸਿੰਘ ਵਾਲਾ ਦੇ ਡੀ. ਐਸ. ਪੀ. ਅਨਵਰ ਅਲੀ ਨੇ ਦੱਸਿਆ ਕਿ ਜਦੋਂ ਸੀ. ਆਈ. ਏ. ਸਟਾਫ ਮੋਗਾ ਪੁਲਿਸ ਦੇ ਸਹਾਇਕ ਥਾਣੇਦਾਰ ਅਸ਼ੋਕ ਕੁਮਾਰ ਪੁਲਿਸ ਪਾਰਟੀ ਨਾਲ ਬੱਸ ਅੱਡਾ ਅਜੀਤਵਾਲ ਮੇਨ ਹਾਈਵੇ ਮੋਗਾ-ਲੁਧਿਆਣਾ ਰੋਡ 'ਤੇ ਮੌਜੂਦ ਸਨ ਤਾਂ ਉਨ੍ਹਾਂ ਨੂੰ ਗੁਪਤ ਸੂਚਨਾ ਮਿਲੀ ਕਿ ਮੁਹੰਮਦ ਅਰਸ਼ਦ ਵਾਸੀ ਗੁਲਾਵਠੀ ਜ਼ਿਲ੍ਹਾ ਬੁਲੰਦ ਸ਼ਹਿਰ ਉੱਤਰ ਪ੍ਰਦੇਸ਼, ਅਮਾਨ ਪੁੱਤਰ ਫਿਰੋਜ਼ ਵਾਸੀ ਗੁਲਾਵਠੀ ਜ਼ਿਲ੍ਹਾ ਬੁਲੰਦ ਸ਼ਹਿਰ ਉੱਤਰ ਪ੍ਰਦੇਸ਼ ਅਤੇ ਰਾਮ ਕੁਮਾਰ ਪਾਂਡੇ ਵਾਸੀ ਫੈਦਾ ਨਿਜ਼ਾਮਪੁਰ ਕਾਲੋਨੀ ਸੈਕਟਰ-48 ਚੰਡੀਗੜ੍ਹ ਜੋ ਕਿ ਨਸ਼ੀਲੀਆਂ ਗੋਲੀਆਂ ਵੇਚਣ ਦਾ ਧੰਦਾ ਕਰਦੇ ਹਨ | ਅੱਜ ਮੋਗਾ ਜ਼ਿਲ੍ਹੇ ਵਿਚ ਨਸ਼ੀਲੀਆਂ ਗੋਲੀਆਂ ਸਪਲਾਈ ਕਰਨ ਲਈ ਆਪਣੀ ਕਾਰ 'ਤੇ ਸਵਾਰ ਹੋ ਕੇ ਆਏ ਹਨ ਤੇ ਉਹ ਮੋਗਾ ਲੁਧਿਆਣਾ ਰੋਡ ਚੂਹੜਚੱਕ ਨੂੰ ਜਾਂਦੀ ਲਿੰਕ ਸੜਕ ਫਾਟਕਾਂ ਦੇ ਨਜ਼ਦੀਕ ਖੜ੍ਹੇ ਹਨ | ਮਿਲੀ ਸੂਚਨਾ ਦੇ ਆਧਾਰ 'ਤੇ ਪੁਲਿਸ ਵਲੋਂ ਕਾਰਵਾਈ ਕਰਦਿਆਂ ਉਕਤ ਤਿੰਨਾਂ ਨੂੰ 15000 ਹਜ਼ਾਰ ਵੱਖ-ਵੱਖ ਨਸ਼ੀਲੀਆਂ ਗੋਲੀਆਂ ਸਮੇਤ ਕਾਬੂ ਕਰ ਲਿਆ ਗਿਆ ਤੇ ਉਨ੍ਹਾਂ ਖ਼ਿਲਾਫ ਥਾਣਾ ਅਜੀਤਵਾਲ 'ਚ ਮੁਕੱਦਮਾ ਦਰਜ ਕਰਕੇ ਅਗਲੀ ਕਾਰਵਾਈ ਆਰੰਭ ਦਿੱਤੀ ਹੈ |
ਪਿਛਲੀ ਖ਼ਬਰ ਵਿੱਦਿਅਕ ਅਦਾਰਿਆਂ 'ਚ ਨੌਵੀਂ ਪਾਤਸ਼ਾਹੀ ਦੀ ਸ਼ਹਾਦਤ ਨੂੰ ਸਮਰਪਿਤ ਸੈਮੀਨਾਰ ਕਰਵਾਏ ਅਗਲੀ ਖ਼ਬਰ ਬਿਹਾਰ 'ਚ ਐਨ. ਡੀ. ਏ. ਦੀ ਜਿੱਤ 'ਤੇ ਚਿਰਾਗ ਪਾਸਵਾਨ ਨੂੰ ਦਿੱਤੀ ਵਧਾਈ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।