30-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-11-2025

ਵਿੱਦਿਅਕ ਅਦਾਰਿਆਂ 'ਚ ਨੌਵੀਂ ਪਾਤਸ਼ਾਹੀ ਦੀ ਸ਼ਹਾਦਤ ਨੂੰ ਸਮਰਪਿਤ ਸੈਮੀਨਾਰ ਕਰਵਾਏ

ਅਜੀਤ ਡੈਸਕ 21-11-2025
ਮੰਡੀ ਕਿੱਲਿਆਂਵਾਲੀ, 20 ਨਵੰਬਰ (ਇਕਬਾਲ ਸਿੰਘ ਸ਼ਾਂਤ)-ਖੇਤਰ ਦੇ ਵੱਖ-ਵੱਖ ਵਿੱਦਿਅਕ ਅਦਾਰਿਆਂ ਵਿਖੇ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ 350ਵੀਂ ਸ਼ਹਾਦਤ ਨੂੰ ਸਮਰਪਿਤ ਸੈਮੀਨਾਰ ਕਰਵਾਏ ਗਏ | ਦਸਮੇਸ਼ ਗਰਲਜ ਕਾਲਜ ਬਾਦਲ ਵਿਖੇ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਜੀਵਨ, ਵਚਨਾਂ ਤੇ ਸ਼ਹਾਦਤ ਨੂੰ ਸਮਰਪਿਤ ਸੈਮੀਨਾਰ ਕਰਵਾਇਆ ਗਿਆ | ਸੈਮੀਨਾਰ ਵਿਚ ਪੰਜਾਬ ਯੂਨੀਵਰਸਿਟੀ ਖੇਤਰੀ ਸੈਂਟਰ ਮੁਕਤਸਰ ਸਾਹਿਬ ਦੇ ਸਾਬਕਾ ਡਾਇਰੈਕਟਰ ਪਰਮਜੀਤ ਸਿੰਘ ਢੀਂਗਰਾ ਮੁੱਖ ਬੁਲਾਰੇ ਵਜੋਂ ਸ਼ਾਮਿਲ ਹੋਏ | ਸ੍ਰੀ ਢੀਂਗਰਾ ਨੇ ਗੁਰੂ ਤੇਗ ਬਹਾਦਰ ਜੀ ਦੇ ਸ਼ਬਦ ਤੋਂ ਸ਼ਹਾਦਤ ਤੱਕ ਦੀ ਪਵਿੱਤਰ ਯਾਤਰਾ-ਸਫ਼ਰ ਨੂੰ ਭਾਵਪੂਰਨ ਢੰਗ ਨਾਲ ਰੌਸ਼ਨ ਕੀਤਾ | ਕਾਲਜ ਮੈਨੇਜਮੈਂਟ ਮੈਂਬਰ ਗੁਰਚਰਨ ਸਿੰਘ, ਪਿ੍ੰਸੀਪਲ ਡਾ. ਐਸ.ਐਸ ਸੰਘਾ ਤੇ ਦਸਮੇਸ਼ ਸਿੱਖਿਆ ਕਾਲਜ ਦੀ ਪਿ੍ੰਸੀਪਲ ਡਾ. ਸਿਮਰਜੀਤ ਕੌਰ ਬਰਾੜ ਨੇ ਮੁੱਖ ਮਹਿਮਾਨ ਨੂੰ ਸਨਮਾਨ ਚਿੰਨ੍ਹ ਭੇਟ ਕਰਕੇ ਸਨਮਾਨਿਤ ਕੀਤਾ | ਪੰਜਾਬੀ ਵਿਭਾਗ ਦੀ ਮੁਖੀ ਡਾ. ਹਰਪ੍ਰੀਤ ਕੌਰ ਨੇ ਮਹਿਮਾਨਾਂ ਦਾ ਧੰਨਵਾਦ ਕੀਤਾ, ਜਦਕਿ ਮੰਚ ਸੰਚਾਲਨ ਦਾ ਫਰਜ਼ ਪ੍ਰੋ. ਰਮਨ ਸਿੱਧੂ ਨੇ ਨਿਭਾਇਆ | ਇਸ ਤੋਂ ਇਲਾਵਾ ਗੁਰੂ ਨਾਨਕ ਕਾਲਜ, ਮੰਡੀ ਕਿੱਲਿਆਂਵਾਲੀ ਵਿਚ ਨੌਵੇਂ ਗੁਰੂ ਸਾਹਿਬ ਦੀ 350ਵੀਂ ਸ਼ਹਾਦਤ ਨੂੰ ਸਮਰਪਿਤ ਲੈਕਚਰ ਕਰਵਾਇਆ ਗਿਆ | ਇਸ ਮੌਕੇ ਖੋਜ ਕੇਂਦਰ ਬਠਿੰਡਾ ਦੇ ਖੇਤੀਅਰਥ ਸ਼ਾਸਤਰ ਵਿਭਾਗ ਦੇ ਮੁਖੀ ਡਾ. ਗੁਰਜਿੰਦਰ ਸਿੰਘ ਰੋਮਾਣਾ ਨੇ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਜੀਵਨ, ਸ਼ਹਾਦਤ ਤੇ ਮਨੁੱਖਤਾ ਤੇ ਧਰਮ ਪ੍ਰਤੀ ਉਨ੍ਹਾਂ ਦੇ ਯੋਗਦਾਨ ਬਾਰੇ ਵਿਚਾਰ ਪੇਸ਼ ਕੀਤੇ | ਪਿ੍ੰਸੀਪਲ ਡਾ. ਸੁਰਿੰਦਰ ਠਾਕੁਰ ਨੇ ਕਿਹਾ ਕਿ ਨੌਵੇਂ ਪਾਤਸ਼ਾਹ ਦੀ ਸ਼ਹਾਦਤ ਸੰਸਾਰ ਵਿਚ ਬੇਮਿਸਾਲ ਹੈ ਅਤੇ ਸਾਨੂੰ ਉਨ੍ਹਾਂ ਦੀਆਂ ਸਿੱਖਿਆਵਾਂ ਤੋਂ ਪ੍ਰੇਰਨਾ ਲੈਣੀ ਚਾਹੀਦੀ ਹੈ | ਪੰਜਾਬੀ ਵਿਭਾਗ ਦੀ ਮੁਖੀ ਡਾ. ਖੁਸ਼ਨਸੀਬ ਕੌਰ ਨੇ ਮਹਿਮਾਨਾਂ ਦਾ ਧੰਨਵਾਦ ਕੀਤਾ |
ਪਿਛਲੀ ਖ਼ਬਰ ਮਿਮਿਟ ਮਲੋਟ ਵਿਖੇ ਜੈਂਡਰ ਸੰਵੇਦਨਸ਼ੀਲਤਾ ਤੇ ਜਿਨਸੀ ਪ੍ਰੇਸ਼ਾਨੀ ਵਿਰੋਧੀ ਜਾਗਰੂਕਤਾ ਸੈਸ਼ਨ ਕਰਵਾਇਆ ਅਗਲੀ ਖ਼ਬਰ 15000 ਨਸ਼ੀਲੀਆਂ ਗੋਲੀਆਂ ਸਮੇਤ 3 ਨੌਜਵਾਨ ਕਾਬੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।