29-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-11-2025

ਕਿਸਾਨ ਆਗੂ ਹਰਜੀਤ ਸਿੰਘ ਢਿੱਲੋਂ ਨੂੰ ਸ਼ਰਧਾਂਜਲੀਆਂ ਭੇਟ

ਅਜੀਤ ਡੈਸਕ 21-11-2025
ਕੋਟਕਪੂਰਾ, 20 ਨਵੰਬਰ (ਮੇਘਰਾਜ)-ਬੀਤੇ ਦਿਨੀਂ ਕਿਸਾਨ ਆਗੂ ਹਰਜੀਤ ਸਿੰਘ ਉਰਫ਼ ਹਰਜ਼ੀ ਢਿੱਲੋਂ ਜੋ ਕਿ ਫ਼ਾਜ਼ਿਲਕਾ ਵਿਖੇ ਹੜ੍ਹ ਪੀੜ੍ਹਤਾਂ ਨੂੰ ਕਣਕ ਦਾ ਬੀਜ ਵੰਡ ਦੇ ਵਾਪਸ ਆ ਰਹੇ ਸਨ, ਦੀ ਸੜਕ ਹਾਦਸੇ 'ਚ ਮੌਤ ਹੋ ਗਈ ਸੀ | ਅੱਜ ਉਨ੍ਹਾਂ ਨਮਿਤ ਗੁਰਦੁਆਰਾ ਮਾਤਾ ਦਇਆ ਕੌਰ, ਪਿੰਡ ਸੰਧਵਾਂ ਵਿਖੇ ਪਾਠ ਦੇ ਭੋਗ ਉਪਰੰਤ ਸ਼ਰਧਾਂਜਲੀਆਂ ਭੇਟ ਕੀਤੀਆਂ ਗਈਆਂ | ਮੰਚ ਦਾ ਸੰਚਾਲਨ ਸਤਵਿੰਦਰ ਸਿੰਘ ਵਲੋਂ ਕੀਤਾ ਗਿਆ | ਕਿਸਾਨ ਆਗੂ ਭਾਰਤੀ ਕਿਸਾਨ ਯੂਨੀਅਨ (ਏਕਤਾ ਉਗਰਾਹਾਂ) ਜਥੇਬੰਦੀ ਦੇ ਸੂਬਾ ਸਕੱਤਰ ਸ਼ਿੰਗਾਰਾ ਸਿੰਘ ਮਾਨ ਨੇ ਕਿਹਾ ਕਿ ਹਰਜੀਤ ਸਿੰਘ ਢਿੱਲੋਂ ਦੀ ਬੇਵਕਤੀ ਮੌਤ ਨਾਲ ਪਰਿਵਾਰ ਨੂੰ ਵੱਡਾ ਘਾਟਾ ਪਿਆ ਹੈ¢ ਉਨ੍ਹਾਂ ਦੱਸਿਆ ਕਿ ਹਰਜੀਤ ਸਿੰਘ ਨੇ ਜਥੇਬੰਦੀ ਦੇ ਅਸੂਲਾਂ 'ਤੇ ਡੱਟ ਕੇ ਪਹਿਰਾ ਦਿੱਤਾ ਹੈ¢ ਉਨ੍ਹਾਂ ਕਿਹਾ ਕਿ ਕਿਸਾਨ ਆਗੂ ਦੀ ਵੱਡੀ ਦੇਣ ਦੇ ਮੁਕਾਬਲੇ ਸੂਬਾ ਸਰਕਾਰ ਤੇ ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹਾ ਪ੍ਰਸ਼ਾਸਨ ਨੇ ਨਾਂਹ ਪੱਖੀ ਤੇ ਆਪਣਾ ਲੋਕ ਵਿਰੋਧੀ ਚਿਹਰਾ ਜੱਗ ਜ਼ਾਹਿਰ ਕੀਤਾ ਹੈ¢ ਜਿਸ ਕਾਰਨ ਕਿਸਾਨ ਆਗੂ ਦੇ ਪਰਿਵਾਰ ਨੂੰ ਮੁਆਵਜ਼ੇ ਤੇ ਹੋਰ ਮੰਗਾਂ ਦੀ ਪੂਰਤੀ ਲਈ ਅਣਮਿੱਥੇ ਸਮੇਂ ਦਾ ਧਰਨਾ ਲਗਾਉਣਾ ਪਿਆ ਹੈ¢ ਉਨ੍ਹਾਂ ਸਰਕਾਰ ਤੋਂ ਮੰਗ ਕੀਤੀ ਕਿ ਪੀੜ੍ਹਤ ਪਰਿਵਾਰ ਦੇ ਇਕ ਮੈਂਬਰ ਨੂੰ ਸਰਕਾਰੀ ਨੌਕਰੀ ਤੇ 10 ਲੱਖ ਰੁਪਏ ਮੁਆਵਜ਼ਾ ਦਿੱਤਾ ਜਾਵੇ¢ ਇਸ ਮੌਕੇ ਸਾਬਕਾ ਵਿਧਾਇਕ ਮਨਤਾਰ ਸਿੰਘ ਬਰਾੜ ਨੇ ਵੀ ਸਵ. ਹਰਜੀਤ ਸਿੰਘ ਢਿੱਲੋਂ ਨੂੰ ਯਾਦ ਕਰਦਿਆਂ ਉਨ੍ਹਾਂ ਦੀ ਸਮਾਜ ਤੇ ਜਥੇਬੰਦੀ 'ਚ ਪਾਏ ਯੋਗਦਾਨ ਦੀ ਸਰਾਹਨਾ ਕੀਤੀ¢ ਇਸ ਮੌਕੇ ਪੰਜਾਬ ਖ਼ੇਤ ਮਜ਼ਦੂਰ ਯੂਨੀਅਨ ਦੇ ਸੂਬਾ ਜਨਰਲ ਸਕੱਤਰ ਲਛਮਣ ਸਿੰਘ ਸੇਵੇਵਾਲਾ, ਉਗਰਾਹਾਂ ਦੇ ਜਥੇਬੰਦੀ ਦੇ ਜ਼ਿਲ੍ਹਾ ਪ੍ਰਧਾਨ ਜਸਪਾਲ ਸਿੰਘ ਨੰਗਲ, ਰਾਮ ਸਵਰਨ ਸਿੰਘ ਲੱਖੇਵਾਲੀ, ਨੱਥਾ ਸਿੰਘ ਰੋੜੀਕਪੂਰਾ, ਨਿਰਮਲ ਸਿੰਘ ਜਿਉਣ ਵਾਲਾ, ਗੁਰਭਗਤ ਸਿੰਘ ਭਲਾਈਆਣਾ, ਜਸਪ੍ਰੀਤ ਜੈਤੋ, ਅਜੇਪਾਲ ਸਿੰਘ ਸੰਧੂ, ਕੁਲਤਾਰ ਸਿੰਘ ਬਰਾੜ, ਨਗਰ ਕੌਂਸਲ ਪ੍ਰਧਾਨ ਭੁਪਿੰਦਰ ਸਿੰਘ ਸੱਗੂ, ਰਾਮਪਾਲ ਬਰਗਾੜੀ, ਵਿੱਕੀ ਬਰਾੜ, ਸਰਬਜੀਤ ਸਿੰਘ ਬਰਾੜ, ਗੁਰਮੁੱਖ ਸਿੰਘ ਭੁੱਲਰ, ਅਮਰਜੀਤ ਸਿੰਘ ਬਰਾੜ ਸੰਧਵਾਂ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਭਾਸ਼ਨ ਮੁਕਾਬਲੇ 'ਚ ਪੁਜ਼ੀਸ਼ਨਾਂ ਹਾਸਿਲ ਕਰਨ ਵਾਲੇ ਵਿਦਿਆਰਥੀਆਂ ਦਾ ਸਨਮਾਨ ਅਗਲੀ ਖ਼ਬਰ ਸੜਕ ਦੇ ਖੱਡਿਆਂ 'ਚ ਪਾਈ ਮਿੱਟੀ ਦੀ ਉਡਦੀ ਧੂੜ ਕਾਰਨ ਰਾਹਗੀਰ ਪ੍ਰੇਸ਼ਾਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।