29-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-11-2025

ਭਾਸ਼ਨ ਮੁਕਾਬਲੇ 'ਚ ਪੁਜ਼ੀਸ਼ਨਾਂ ਹਾਸਿਲ ਕਰਨ ਵਾਲੇ ਵਿਦਿਆਰਥੀਆਂ ਦਾ ਸਨਮਾਨ

ਅਜੀਤ ਡੈਸਕ 21-11-2025
ਕੋਟਕਪੂਰਾ, 20 ਨਵੰਬਰ (ਮੋਹਰ ਸਿੰਘ ਗਿੱਲ)-ਰਾਮ ਮੁਹੰਮਦ ਸਿੰਘ ਆਜ਼ਾਦ ਵੈਲਫੇਅਰ ਸੁਸਾਇਟੀ ਵਲੋਂ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਜ਼ਿਲ੍ਹਾ ਫ਼ਰੀਦਕੋਟ ਦੇ ਸਰਕਾਰੀ ਮਿਡਲ, ਹਾਈ ਤੇ ਸੀਨੀਅਰ ਸੈਕੰਡਰੀ ਸਕੂਲਾਂ 'ਚ ਪੜ੍ਹ ਰਹੇ ਵਿਦਿਆਰਥੀਆਂ ਦੇ ਵੱਖ-ਵੱਖ ਗਰੁੱਪ ਬਣਾ ਕੇ ਸਥਾਨਕ ਸ਼ਹੀਦ ਭਗਤ ਸਿੰਘ ਪਾਰਕ ਸਾਹਮਣੇ ਸਰਕਾਰੀ ਮਿਡਲ ਸਕੂਲ ਪੁਰਾਣਾ ਕਿਲ੍ਹਾ ਵਿਖੇ ਭਾਸ਼ਣ ਮੁਕਾਬਲਾ ਕਰਵਾਇਆ ਗਿਆ, ਜਿਸ 'ਚ ਸੀਨੀਅਰ ਗਰੁੱਪ ਦੇ 17 ਵਿਦਿਆਰਥੀਆਂ ਤੇ ਜੂਨੀਅਰ ਗਰੁੱਪ ਦੇ 10 ਵਿਦਿਆਰਥੀਆਂ ਨੇ ਭਾਗ ਲਿਆ | ਸਮਾਗਮ ਦੇ ਮੁੱਖ ਮਹਿਮਾਨ ਮਦਨ ਲਾਲ ਸ਼ਰਮਾ ਸੰਧਵਾਂ ਸੇਵਾ ਮੁਕਤ ਆਡਿਟ ਅਫ਼ਸਰ ਸਨ | ਮੁਕਾਬਲੇ ਦੇ ਜੂਨੀਅਰ ਗਰੁੱਪ 'ਚੋਂ ਅਰਸ਼ਜੋਤ ਸਿੰਘ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਪੰਜਗਰਾਈਾ ਕਲਾਂ ਲੜਕੇ ਨੇ ਪਹਿਲਾ, ਖੁਸ਼ਦੀਪ ਕੌਰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸਰਾਵਾਂ ਨੇ ਦੂਜਾ ਤੇ ਪ੍ਰਭਜੋਤ ਕੌਰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਜੀਵਨ ਵਾਲਾ ਨੇ ਤੀਜਾ, ਸੀਨੀਅਰ ਗਰੁੱਪ 'ਚੋਂ ਖੁਸ਼ਦੀਪ ਕੌਰ ਸੀਨੀਅਰ ਸੈਕੰਡਰੀ ਸਕੂਲ ਸਰਾਵਾਂ ਨੇ ਪਹਿਲਾ, ਗੁਰਮੀਤ ਕੌਰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮੱਤਾ ਨੇ ਦੂਜਾ ਤੇ ਮਨਵੀਰ ਕੌਰ ਬਲਬੀਰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਆਫ਼ ਐਮੀਨੈਂਸ ਫ਼ਰੀਦਕੋਟ ਨੇ ਤੀਜਾ ਸਥਾਨ ਪ੍ਰਾਪਤ ਕੀਤਾ | ਸਮਾਗਮ ਦੇ ਮੁੱਖ ਮਹਿਮਾਨ ਮਦਨ ਲਾਲ ਸ਼ਰਮਾ, ਸੁਸਾਇਟੀ ਦੇ ਪ੍ਰਧਾਨ ਅਸ਼ੋਕ ਕੌਸ਼ਲ, ਮੀਤ ਪ੍ਰਧਾਨ ਪ੍ਰੇਮ ਚਾਵਲਾ, ਜਨਰਲ ਸਕੱਤਰ ਕੁਲਵੰਤ ਸਿੰਘ ਚਾਨੀ, ਵਿੱਤ ਸਕੱਤਰ ਸੋਮਨਾਥ ਅਰੋੜਾ, ਮੁੱਖ ਸਲਾਹਕਾਰ ਗੁਰਿੰਦਰ ਸਿੰਘ ਮਹਿੰਦੀਰੱਤਾ, ਪੀ.ਆਰ.ਓ. ਪ੍ਰੋਫੈਸਰ ਹਰਬੰਸ ਸਿੰਘ ਪਦਮ, ਤਰਸੇਮ ਨਰੂਲਾ, ਮੁਖਤਿਆਰ ਸਿੰਘ ਮੱਤਾ, ਇਕਬਾਲ ਸਿੰਘ ਮੰਘੇੜਾ ਆਦਿ ਵਲੋਂ ਭਾਸ਼ਣ ਮੁਕਾਬਲੇ ਵਿਚ ਜੂਨੀਅਰ ਗਰੁੱਪ ਵਿਚੋਂ ਪਹਿਲਾ ਸਥਾਨ ਪ੍ਰਾਪਤ ਕਰਨ ਵਾਲੇ ਵਿਦਿਆਰਥੀ ਨੂੰ 2000 ਰੁਪਏ, ਦੂਜਾ 1500 ਰੁਪਏ ਤੇ ਤੀਜਾ 1000 ਰੁਪਏ, ਸੀਨੀਅਰ ਗਰੁੱਪ ਦੇ ਭਾਸ਼ਣ ਮੁਕਾਬਲੇ ਵਿਚੋਂ ਪਹਿਲਾ ਸਥਾਨ ਪ੍ਰਾਪਤ ਕਰਨ ਵਾਲੇ ਵਿਦਿਆਰਥੀ ਨੂੰ 2500 ਰੁਪਏ, ਦੂਜੇ ਨੂੰ 2000 ਰੁਪਏ ਅਤੇ ਤੀਜੇ ਵਾਲੇ ਨੂੰ 1500 ਰੁਪਏ ਨਕਦ ਰਾਸ਼ੀ, ਸਰਟੀਫਿਕੇਟ, ਮੈਡਲ ਅਤੇ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ ਜੀਵਨ ਨਾਲ ਸਬੰਧਿਤ ਇਕ ਪੁਸਤਕ ਦੇ ਕੇ ਸਨਮਾਨਿਤ ਕੀਤਾ ਗਿਆ | ਇਨ੍ਹਾਂ ਮੁਕਾਬਲਿਆਂ ਦੀ ਜੱਜਮੈਂਟ ਸੇਵਾਮੁਕਤ ਪਿ੍ੰਸੀਪਲ ਗੁਰਦੀਪ ਸਿੰਘ ਢੁੱਡੀ ਤੇ ਨਾਮਵਰ ਸਾਹਿਤਕਾਰ ਡਾ. ਦੇਵਿੰਦਰ ਸੈਫੀ ਵਲੋਂ ਕੀਤੀ ਗਈ | ਇਸ ਮੌਕੇ ਪਿ੍ੰਸੀਪਲ ਰਾਜਵਿੰਦਰ ਕੌਰ ਮਚਾਕੀ ਮੱਲ ਸਿੰਘ, ਗੁਰਚਰਨ ਸਿੰਘ ਬਰਾੜ ਨਾਇਬ ਤਹਿਸੀਲਦਾਰ, ਇਕਬਾਲ ਸਿੰਘ ਹਰੀਨੌ ਸੇਵਾ ਮੁਕਤ ਇੰਸਪੈਕਟਰ, ਬਲਵਿੰਦਰ ਸਿੰਘ ਰੋਮਾਣਾ, ਡਾ. ਸੁਖਚੈਨ ਸਿੰਘ, ਡਾ. ਰਣਜੀਤ ਸਿੰਘ, ਸੁਸ਼ੀਲ ਕੌਸ਼ਲ, ਪ੍ਰਦੀਪ ਸਿੰਘ ਬਰਾੜ, ਪਿ੍ੰਸੀਪਲ ਗੁਰਦੀਪ ਕੌਰ ਬਰਾੜ ਅਤੇ ਮੈਡੀਕਲ ਪੈ੍ਰਕਟੀਸ਼ਨਰਜ਼ ਐਸੋਸੀਏਸ਼ਨ ਦੇ ਕਈ ਅਹੁਦੇਦਾਰ, ਨਾਹਰ ਸਿੰਘ ਗਿੱਲ, ਰੇਸ਼ਮ ਸਿੰਘ ਖੀਵਾ, ਸੁਖਵਿੰਦਰ ਕੌਰ, ਪਰਵੀਨ ਹਾਜ਼ਰ ਸਨ |
ਪਿਛਲੀ ਖ਼ਬਰ ਪੰਜਾਬ ਯੂਨੀਵਰਸਿਟੀ ਰਿਜਨਲ ਸੈਂਟਰ ਵਿਖੇ 'ਸੰਵਿਧਾਨ ਦਿਵਸ' ਮਨਾਇਆ ਅਗਲੀ ਖ਼ਬਰ ਕਿਸਾਨ ਆਗੂ ਹਰਜੀਤ ਸਿੰਘ ਢਿੱਲੋਂ ਨੂੰ ਸ਼ਰਧਾਂਜਲੀਆਂ ਭੇਟ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।