29-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-11-2025

ਪਿੰਡ ਅਸਪਾਲ ਵਿਖੇ 1 ਕਰੋੜ ਦੀ ਲਾਗਤ ਵਾਲੇ ਵਿਕਾਸ ਕਾਰਜ ਮੁਕੰਮਲ-ਖੁੱਡੀਆਂ

ਅਜੀਤ ਡੈਸਕ 21-11-2025
ਮਲੋਟ, 20 ਨਵੰਬਰ (ਪਾਟਿਲ)-ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਪਿੰਡਾਂ ਦੇ ਵਿਕਾਸ ਲਈ ਲਗਾਤਾਰ ਯਤਨਸ਼ੀਲ ਹੈ | ਪਿੰਡਾਂ ਦੇ ਲੋਕਾਂ ਨੂੰ ਮਿਆਰੀ ਤੇ ਮੁੱਢਲੀਆਂ ਸੇਵਾਵਾਂ ਮੁਹੱਈਆ ਕਰਵਾਉਣ ਲਈ ਪੰਜਾਬ ਸਰਕਾਰ ਵਚਨਬੱਧ ਹੈ | ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਕੈਬਨਿਟ ਮੰਤਰੀ ਪੰਜਾਬ ਗੁਰਮੀਤ ਸਿੰਘ ਖੁੱਡੀਆਂ ਨੇ ਹਲਕੇ ਦੇ ਪਿੰਡ ਅਸਪਾਲ ਵਿਖੇ ਲਗਭਗ 1 ਕਰੋੜ ਰੁਪਏ ਦੀ ਲਾਗਤ ਨਾਲ ਮੁਕੰਮਲ ਹੋਣ ਵਾਲੇ ਵਿਕਾਸ ਕਾਰਜਾਂ ਦੌਰਾਨ ਕੀਤਾ | ਕੈਬਨਿਟ ਮੰਤਰੀ ਨੇ ਦੱਸਿਆ ਕਿ ਹਲਕਾ ਲੰਬੀ ਦੇ ਪਿੰਡ ਅਸਪਾਲ ਵਿਖੇ ਵਾਟਰ ਵਰਕਸ ਦੇ ਪਾਣੀ ਦੀ ਨਿਕਾਸੀ ਸਬੰਧੀ ਪਾਈਪ ਲਾਈਨ ਲਈ 13.20 ਲੱਖ ਰੁਪਏ, ਆਂਗਣਵਾੜੀ ਸੈਂਟਰ ਦੇ ਦੋ ਕਮਰਿਆਂ ਦੀ ਉਸਾਰੀ ਲਈ 4.50 ਲੱਖ ਰੁਪਏ, ਬਾਸਕਟਬਾਲ ਗਰਾਂਉਡ ਦੀ ਉਸਾਰੀ ਲਈ 10 ਲੱਖ ਰੁਪਏ, ਢਾਣੀ ਦੇ ਰਸਤਿਆਂ ਤੇ ਕਮਿਉਨਿਟੀ ਸੈਂਟਰ ਵਿਚ ਇੰਟਰਲਾਕ ਟਾਈਲਾਂ ਲਈ 15 ਲੱਖ ਰੁਪਏ ਖਰਚ ਕਰਕੇ ਵਿਕਾਸ ਕਾਰਜ ਮੁਕੰਮਲ ਕੀਤੇ ਜਾ ਚੁੱਕੇ ਹਨ ਤੇ ਅੱਜ 10 ਲੱਖ ਰੁਪਏ ਨਾਲ ਬਣੀ ਲਾਇਬ੍ਰੇਰੀ ਦਾ ਉਦਘਾਟਨ ਕਰਕੇ ਪਿੰਡ ਵਾਸੀਆਂ ਦੇ ਸਪੁਰਦ ਕੀਤਾ ਗਿਆ ਹੈ | ਉਨ੍ਹਾਂ ਕਿਹਾ ਕਿ ਇਸ ਤੋਂ ਇਲਾਵਾ ਪਿੰਡ ਵਿਚ 46 ਲੱਖ ਰੁਪਏ ਦੀ ਲਾਗਤ ਨਾਲ ਖੇਡ ਮੈਦਾਨ ਦੀ ਉਸਾਰੀ ਦਾ ਕੰਮ ਚੱਲ ਰਿਹਾ ਹੈ | ਇਸ ਮੌਕੇ ਬੀ.ਡੀ.ਪੀ.ਓ. ਰਾਕੇਸ਼ ਬਿਸ਼ਨੋਈ ਤੋਂ ਇਲਾਵਾ ਵੱਖ-ਵੱਖ ਪਿੰਡਾਂ ਦੇ ਪੰਚ, ਸਰਪੰਚ, ਵਰਕਰ ਅਤੇ ਵੱਡੀ ਗਿਣਤੀ ਵਿਚ ਪਿੰਡ ਵਾਸੀ ਹਾਜ਼ਰ ਸਨ |
ਪਿਛਲੀ ਖ਼ਬਰ ਭਾਜਪਾ ਆਗੂ ਮਨਪ੍ਰੀਤ ਸਿੰਘ ਬਾਦਲ ਨੇ ਕੀਤਾ ਦੁੱਖ ਸਾਂਝਾ ਅਗਲੀ ਖ਼ਬਰ ਪੰਜਾਬ ਯੂਨੀਵਰਸਿਟੀ ਰਿਜਨਲ ਸੈਂਟਰ ਵਿਖੇ 'ਸੰਵਿਧਾਨ ਦਿਵਸ' ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।