29-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-11-2025

ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮ ਕਰਵਾਇਆ

ਅਜੀਤ ਡੈਸਕ 21-11-2025
ਸ੍ਰੀ ਮੁਕਤਸਰ ਸਾਹਿਬ, 20 ਨਵੰਬਰ (ਰਣਜੀਤ ਸਿੰਘ ਢਿੱਲੋਂ)-ਸ੍ਰੀ ਗੁਰੂ ਨਾਨਕ ਦੇਵ ਪਬਲਿਕ ਸਕੂਲ ਲੰਬੀ ਢਾਬ ਸ੍ਰੀ ਮੁਕਤਸਰ ਸਾਹਿਬ ਵਿਖੇ ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮ ਕਰਵਾਇਆ ਗਿਆ | ਸਭ ਤੋਂ ਪਹਿਲਾਂ ਸਰਬੱਤ ਤੇ ਭਲੇ ਲਈ ਅਰਦਾਸ ਕੀਤੀ ਗਈ ਤੇ ਕੜਾਹ ਪ੍ਰਸ਼ਾਦ ਵਰਤਾਇਆ ਗਿਆ | ਉਪਰੰਤ ਵਿਦਿਆਰਥੀਆਂ ਵਲੋਂ ਪ੍ਰਕਾਸ਼ ਪੁਰਬ ਨੂੰ ਲੈ ਕੇ ਸ਼ਬਦ ਗਾਇਨ ਕੀਤੇ ਗਏ | ਕੁੱਝ ਵਿਦਿਆਰਥੀਆਂ ਵਲੋਂ ਵੱਖ-ਵੱਖ ਤਰੀਕਿਆਂ, ਸਕਿੱਟਾਂ ਤੇ ਸਾਖੀਆਂ ਰਾਹੀਂ ਬੱਚਿਆਂ ਨੂੰ ਗੁਰੂ ਜੀ ਦੀਆਂ ਸਿੱਖਿਆਵਾਂ ਬਾਰੇ ਜਾਣੂ ਕਰਵਾਇਆ | ਅਖੀਰ 'ਚ ਸਕੂਲ ਪਿ੍ੰਸੀਪਲ ਸੰਦੀਪ ਕੌਰ ਨੇ ਬੱਚਿਆਂ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੀਆਂ ਸਿੱਖਿਆਵਾਂ 'ਤੇ ਚੱਲਣ ਲਈ ਪ੍ਰੇਰਿਤ ਕੀਤਾ |
ਪਿਛਲੀ ਖ਼ਬਰ ਜੀ.ਐਨ.ਡੀ. ਪਬਲਿਕ ਸੀਨੀਅਰ ਸੈਕੰਡਰੀ ਸਕੂਲ 'ਚ 2 ਰੋਜ਼ਾ ਸਾਲਾਨਾ ਐਥਲੀਟ ਮੀਟ ਕਰਵਾਈ ਅਗਲੀ ਖ਼ਬਰ ਭਾਜਪਾ ਆਗੂ ਮਨਪ੍ਰੀਤ ਸਿੰਘ ਬਾਦਲ ਨੇ ਕੀਤਾ ਦੁੱਖ ਸਾਂਝਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।