29-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-11-2025

ਜਗਮੀਤ ਸਿੰਘ ਬਰਾੜ ਵਲੋਂ ਕਿਸਾਨ ਸੁਖਦੇਵ ਸਿੰਘ ਵੰਗਲ ਦੀ ਮੌਤ 'ਤੇ ਪਰਿਵਾਰ ਨਾਲ ਦੁੱਖ ਸਾਂਝਾ

ਅਜੀਤ ਡੈਸਕ 21-11-2025
ਸ੍ਰੀ ਮੁਕਤਸਰ ਸਾਹਿਬ, 20 ਨਵੰਬਰ (ਰਣਜੀਤ ਸਿੰਘ ਢਿੱਲੋਂ)-ਸਾਬਕਾ ਲੋਕ ਸਭਾ ਮੈਂਬਰ ਜਗਮੀਤ ਸਿੰਘ ਬਰਾੜ ਪਿੰਡ ਵੰਗਲ ਵਿਖੇ ਆਜ਼ਾਦੀ ਘੁਲਾਟੀਏ ਮਰਹੂਮ ਸਰਦਾਰ ਸੁੱਚਾ ਸਿੰਘ ਦੀ ਢਾਣੀ ਵਿਖੇ ਪਹੁੰਚੇ | ਇਸ ਮੌਕੇ ਉਨ੍ਹਾਂ ਸੁੱਚਾ ਸਿੰਘ ਦੇ ਪੋਤਰੇ ਕਿਸਾਨ ਸੁਖਦੇਵ ਸਿੰਘ ਵੰਗਲ ਦੀ ਮੌਤ 'ਤੇ ਉਨ੍ਹਾਂ ਦੇ ਸਪੁੱਤਰ ਸ਼ਵਿੰਦਰ ਸਿੰਘ ਸੰਧੂ ਸੂਬਾ ਡੈਲੀਗੇਟ ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਤੇ ਹੋਰ ਪਰਿਵਾਰਕ ਮੈਂਬਰਾਂ ਨਾਲ ਦੁੱਖ ਸਾਂਝਾ ਕੀਤਾ | ਇਸ ਮੌਕੇ ਜ਼ਿਲ੍ਹਾ ਰਜਿੰਦਰ ਸਿੰਘ ਰਾਜਾ ਵੀ ਹਾਜ਼ਰ ਸਨ | ਉਨ੍ਹਾਂ ਇਸ ਘਟਨਾਕ੍ਰਮ 'ਤੇ ਦੁੱਖ ਪ੍ਰਗਟ ਕਰਦਿਆਂ ਕਿਹਾ ਕਿ ਪੁਲਿਸ ਪ੍ਰਸ਼ਾਸਨ ਨੂੰ ਵੀ ਇਸ ਮਾਮਲੇ 'ਤੇ ਬਿਲਕੁਲ ਨਿਰਪੱਖ ਜਾਂਚ ਕਰਨੀ ਚਾਹੀਦੀ ਹੈ ਤੇ ਜਾਂਚ ਵਿਚ ਆਏ ਤੱਥਾਂ ਦੇ ਆਧਾਰ 'ਤੇ ਅਗਲੇਰੀ ਕਾਰਵਾਈ ਕਰਨੀ ਚਾਹੀਦੀ ਹੈ | ਇਸ ਮੌਕੇ ਹਰਵਿੰਦਰ ਸਿੰਘ ਕਾਕਾ ਸੰਧੂ ਸੱਕਾਂਵਾਲੀ, ਗੁਰਸੇਵਕ ਸਿੰਘ ਰੋੜਾਂਵਾਲਾ, ਡਿਪਟੀ ਸਿੰਘ, ਸੁਖਚੈਨ ਸਿੰਘ, ਰੇਸ਼ਮ ਸਿੰਘ, ਗੁਰਮੱਖ ਸਿੰਘ ਸੱਕਾਂਵਾਲੀ, ਬਲਜੀਤ ਸਿੰਘ ਭੁੱਟੀਵਾਲਾ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਸ੍ਰੀ ਅਭਿਮਨਿਊ ਰਾਣਾ ਨੇ ਸ੍ਰੀ ਮੁਕਤਸਰ ਸਾਹਿਬ ਵਿਖੇ ਐਸ.ਐਸ.ਪੀ. ਦਾ ਅਹੁਦਾ ਸੰਭਾਲਿਆ ਅਗਲੀ ਖ਼ਬਰ ਸਮਾਜ ਸੇਵੀ ਸੰਸਥਾਵਾਂ ਵਲੋਂ ਨਵ-ਨਿਯੁਕਤ ਜ਼ਿਲ੍ਹਾ ਪ੍ਰਧਾਨ ਬਿੱਟੂ ਸਨਮਾਨਿਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।