29-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-11-2025

ਸ੍ਰੀ ਅਭਿਮਨਿਊ ਰਾਣਾ ਨੇ ਸ੍ਰੀ ਮੁਕਤਸਰ ਸਾਹਿਬ ਵਿਖੇ ਐਸ.ਐਸ.ਪੀ. ਦਾ ਅਹੁਦਾ ਸੰਭਾਲਿਆ

ਅਜੀਤ ਡੈਸਕ 21-11-2025
ਸ੍ਰੀ ਮੁਕਤਸਰ ਸਾਹਿਬ, 20 ਨਵੰਬਰ (ਰਣਜੀਤ ਸਿੰਘ ਢਿੱਲੋਂ)-ਸ੍ਰੀ ਮੁਕਤਸਰ ਸਾਹਿਬ ਵਿਖੇ ਅਭਿਮਨਿਊ ਰਾਣਾ ਵਲੋਂ ਬਤੌਰ ਜ਼ਿਲ੍ਹਾ ਪੁਲਿਸ ਮੁਖੀ ਅਹੁਦਾ ਸੰਭਾਲਣ ਉਪਰੰਤ ਸਮੂਹ ਗਜ਼ਟਿਡ ਅਫ਼ਸਰਾਂ, ਮੁੱਖ ਥਾਣਾ ਇੰਚਾਰਜਾਂ ਤੇ ਦਫ਼ਤਰੀ ਸਟਾਫ਼ ਨਾਲ ਪਲੇਠੀ ਮੀਟਿੰਗ ਕੀਤੀ ਗਈ | ਮੀਟਿੰਗ ਦੌਰਾਨ ਉਨ੍ਹਾਂ ਨੇ ਕਿਹਾ ਕਿ ਨਸ਼ਿਆਂ ਖਿਲਾਫ ਚੱਲ ਰਹੀ ਜੰਗ ਬਿਨ੍ਹਾਂ ਰੁਕਾਵਟ ਜਾਰੀ ਰਹੇਗੀ ਤੇ ਸਮਾਜਿਕ ਸਹਿਯੋਗ ਨਾਲ ਇਸ ਬੁਰਾਈ ਨੂੰ ਮੁਕੰਮਲ ਤੌਰ 'ਤੇ ਖ਼ਤਮ ਕੀਤਾ ਜਾਵੇਗਾ | ਇਸ ਮੌਕੇ ਮਨਮੀਤ ਸਿੰਘ ਢਿੱਲੋਂ ਐਸ.ਪੀ, ਅੰਗਰੇਜ਼ ਸਿੰਘ ਡੀ.ਐਸ.ਪੀ (ਮਲੋਟ), ਅਰੁਣ ਮੁੰਡਨ ਡੀ.ਐਸ.ਪੀ (ਗਿੱਦੜਬਾਹਾ), ਈਸ਼ਾਨ ਸਿੰਗਲਾ ਡੀ.ਐਸ.ਪੀ (ਲੰਬੀ), ਸਮੂਹ ਮੁੱਖ ਅਧਿਕਾਰੀ ਥਾਣਾ ਤੇ ਦਫ਼ਤਰ ਇੰਚਾਰਜ ਸਮੇਤ ਹੋਰ ਅਧਿਕਾਰੀ ਤੇ ਕਰਮਚਾਰੀ ਹਾਜ਼ਰ ਸਨ | ਅਭਿਮਨਿਊ ਰਾਣਾ ਨੇ ਕਿਹਾ ਕਿ ਪੰਜਾਬ ਸਰਕਾਰ ਤੇ ਮਾਨਯੋਗ ਡੀ.ਜੀ.ਪੀ ਪੰਜਾਬ ਵਲੋਂ ਨਸ਼ਿਆਂ ਦੇ ਪੂਰਨ ਖਾਤਮੇ ਲਈ ਸ਼ੁਰੂ ਕੀਤੀ ਮੁਹਿੰਮ ਨੂੰ ਜ਼ਿਲ੍ਹੇ ਵਿਚ ਹੋਰ ਮਜ਼ਬੂਤੀ ਨਾਲ ਅੱਗੇ ਵਧਾਇਆ ਜਾਵੇਗਾ | ਹਰ ਪੱਧਰ 'ਤੇ ਨਸ਼ਿਆਂ ਵਿਰੁੱਧ ਕਾਰਵਾਈ ਕੀਤੀ ਜਾਵੇਗੀ | ਪਿੰਡਾਂ 'ਚ ਨਸ਼ਾ ਵਿਰੋਧੀ ਕਮੇਟੀਆਂ ਦਾ ਗਠਨ ਕਰਕੇ ਉਨ੍ਹਾਂ ਦੀ ਮਦਦ ਨਾਲ ਨਸ਼ਾ ਤਸਕਰਾਂ ਖਿਲਾਫ ਕਾਨੂੰਨੀ ਕਾਰਵਾਈ ਹੋਰ ਸਖਤ ਬਣਾਈ ਜਾਵੇਗੀ | ਉਨ੍ਹਾਂ ਕਿਹਾ ਕਿ ਜ਼ਿਲ੍ਹੇ ਦੇ ਹਰ ਥਾਣੇ ਤੇ ਦਫ਼ਤਰ 'ਚ ਆਉਣ ਵਾਲੇ ਲੋਕਾਂ ਦੀਆਂ ਸ਼ਿਕਾਇਤਾਂ ਦਾ ਤੁਰੰਤ ਤੇ ਪਹਿਲ ਦੇ ਅਧਾਰ 'ਤੇ ਨਿਪਟਾਰਾ ਕੀਤਾ ਜਾਵੇਗਾ | ਐਸ.ਐਸ.ਪੀ ਨੇ ਕਿਹਾ ਕਿ ਸ਼ਹਿਰਾਂ 'ਚ ਟਰੈਫ਼ਿਕ ਪ੍ਰਬੰਧਨ ਨੂੰ ਹੋਰ ਬਿਹਤਰ ਬਣਾਉਣ ਤੇ ਖਾਸ ਧਿਆਨ ਦਿੱਤਾ ਜਾਵੇਗਾ | ਪੁਲਿਸ ਟੀਮਾਂ ਵਲੋਂ ਸਕੂਲਾਂ, ਕਾਲਜਾਂ, ਪਿੰਡਾਂ ਤੇ ਸ਼ਹਿਰਾਂ ਵਿਚ ਜਾਗਰੂਕਤਾ ਸੈਮੀਨਾਰ ਕਰਵਾ ਕੇ ਲੋਕਾਂ ਨੂੰ ਟਰੈਫ਼ਿਕ ਨਿਯਮਾਂ ਦੀ ਪਾਲਣਾ ਬਾਰੇ ਜਾਗਰੂਕ ਕੀਤਾ ਜਾਵੇਗਾ, ਤਾਂ ਜੋ ਸੜਕ ਹਾਦਸਿਆਂ ਤੋਂ ਬਚਾਅ ਹੋ ਸਕੇ |
ਪਿਛਲੀ ਖ਼ਬਰ ਗਾਇਕ ਨਿਰਮਲ ਨਿੰਮਾ ਮਾਣਕ ਦੇ ਦਿਹਾਂਤ 'ਤੇ ਦੁੱਖ ਪ੍ਰਗਟ ਅਗਲੀ ਖ਼ਬਰ ਜਗਮੀਤ ਸਿੰਘ ਬਰਾੜ ਵਲੋਂ ਕਿਸਾਨ ਸੁਖਦੇਵ ਸਿੰਘ ਵੰਗਲ ਦੀ ਮੌਤ 'ਤੇ ਪਰਿਵਾਰ ਨਾਲ ਦੁੱਖ ਸਾਂਝਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।