08-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-11-2025

ਵਿਦਿਆਰਥੀਆਂ ਨੇ ਕੁਸ਼ਤੀ ਮੁਕਾਬਲਿਆਂ 'ਚ ਜਿੱਤਿਆ ਕਾਂਸੀ ਦਾ ਤਗ਼ਮਾ

ਅਜੀਤ ਡੈਸਕ 22-11-2025
ਗਿੱਦੜਬਾਹਾ, 21 ਨਵੰਬਰ (ਸ਼ਿਵਰਾਜ ਸਿੰਘ ਬਰਾੜ)-ਐੱਮ.ਐੱਮ.ਡੀ. ਡੀ.ਏ.ਵੀ. ਕਾਲਜ ਗਿੱਦੜਬਾਹਾ ਦੇ ਵਿਦਿਆਰਥੀਆਂ ਨੇ ਸੂਬਾ ਪੱਧਰੀ ਹੋਏ ਕੁਸ਼ਤੀ ਮੁਕਾਬਲਿਆਂ 'ਚ ਤੀਜਾ ਸਥਾਨ ਹਾਸਿਲ ਕਰਕੇ ਕਾਲਜ ਤੇ ਮਾਪਿਆਂ ਦਾ ਨਾਂਅ ਰੌਸ਼ਨ ਕੀਤਾ | ਇਹ ਜਾਣਕਾਰੀ ਦਿੰਦਿਆਂ ਜਸਵਿੰਦਰ ਬਾਘਲਾ ਨੇ ਦੱਸਿਆ ਕਿ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ 'ਚ ਕੁਸ਼ਤੀ ਮੁਕਾਬਲੇ ਕਰਵਾਏ ਗਏ ਸਨ, ਜਿਸ ਵਿਚ ਉਨ੍ਹਾਂ ਦੇ ਕਾਲਜ ਦੇ ਵਿਦਿਆਰਥੀਆਂ ਨੇ ਭਾਗ ਲਿਆ | ਆਪਣੀ ਵਧੀਆ ਖੇਡ ਦਾ ਪ੍ਰਦਰਸ਼ਨ ਕਰਦਿਆਂ ਵਿਦਿਆਰਥੀ ਯਾਦਵਿੰਦਰ ਸਿੰਘ ਤੇ ਕਿ੍ਸ਼ਨ ਨੇ ਤੀਜਾ ਸਥਾਨ ਹਾਸਿਲ ਕੀਤਾ ਹੈ | ਪਿ੍ੰਸੀਪਲ ਰਾਜੇਸ਼ ਮਹਾਜਨ ਨੇ ਕਿਹਾ ਕਿ ਉਨ੍ਹਾਂ ਵਲੋਂ ਪੜ੍ਹਾਈ ਦੇ ਨਾਲ-ਨਾਲ ਵਿਦਿਆਰਥੀਆਂ ਨੂੰ ਖੇਡਾਂ ਤੇ ਹੋਰ ਸੱਭਿਆਚਾਰਕ ਸਰਗਰਮੀਆਂ ਵਿਚ ਹਿੱਸਾ ਲੈਣ ਲਈ ਤਿਆਰ ਕੀਤਾ ਜਾਂਦਾ ਹੈ | ਉਨ੍ਹਾਂ ਕਿਹਾ ਕਿ ਇਸ ਕਾਮਯਾਬੀ ਦਾ ਸਿਹਰਾ ਮਿਹਨਤੀ ਸਟਾਫ਼ ਨੂੰ ਜਾਂਦਾ ਹੈ | ਉਨ੍ਹਾਂ ਵਿਦਿਆਰਥੀਆਂ ਨੂੰ ਵਧਾਈ ਦਿੰਦਿਆਂ ਉਨ੍ਹਾਂ ਦੇ ਉਜਵਲ ਭਵਿੱਖ ਦੀ ਕਾਮਨਾ ਕੀਤੀ | ਇਸ ਮੌਕੇ ਪ੍ਰੋ. ਬਲਕਰਨ ਸਿੰਘ, ਜਸਵਿੰਦਰ ਬਾਘਲਾ, ਅੰਜਲੀ, ਰੋਮਨ ਕੁਮਾਰ ਅਤੇ ਰਿੰਕੂ ਆਦੀਵਾਲ ਹਾਜ਼ਰ ਸਨ |
ਪਿਛਲੀ ਖ਼ਬਰ ਗਿੱਦੜਬਾਹਾ ਵਿਖੇ ਨਗਰ ਕੌਂਸਲ ਨੇ ਰਾਤ ਸਮੇਂ ਦੀ ਸਫ਼ਾਈ ਮੁਹਿੰਮ ਸ਼ੁਰੂ ਕੀਤੀ ਅਗਲੀ ਖ਼ਬਰ ਕਲਾਥ ਮਰਚੈਂਟ ਐਸੋਸੀਏਸ਼ਨ ਦੀ ਮੀਟਿੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।