ਫ਼ਰੀਦਕੋਟ, 3 ਦਸੰਬਰ (ਜਸਵੰਤ ਸਿੰਘ ਪੁਰਬਾ)-ਰਾਜ ਚੋਣ ਕਮਿਸ਼ਨ ਵਲੋਂ ਜ਼ਿਲ੍ਹਾ ਪ੍ਰੀਸ਼ਦ ਤੇ ਪੰਚਾਇਤ ਸੰਮਤੀ ਦੀਆਂ ਚੋਣਾਂ ਦੇ ਜਾਰੀ ਚੋਣ ਸ਼ਡਿਊਲ ਅਨੁਸਾਰ ਫ਼ਰੀਦਕੋਟ ਜ਼ਿਲ੍ਹਾ ਪ੍ਰੀਸ਼ਦ ਤੇ ਪੰਚਾਇਤ ਸੰਮਤੀ ਲਈ 3 ਦਸੰਬਰ ਨੂੰ ਜ਼ਿਲ੍ਹਾ ਪ੍ਰੀਸ਼ਦ ਲਈ 6 ਤੇ ਬਲਾਕ ਸੰਮਤੀ ਲਈ 62 ਨਾਮਜ਼ਦਗੀ ਪੱਤਰ ਦਾਖ਼ਲ ਹੋਏ | ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਪੂਨਮਦੀਪ ਕੌਰ ਨੇ ਦੱਸਿਆ ਕਿ ਫ਼ਰੀਦਕੋਟ ਜ਼ਿਲ੍ਹਾ ਪ੍ਰੀਸ਼ਦ ਤੇ ਪੰਚਾਇਤ ਸੰਮਤੀਆਂ ਦੀਆਂ ਚੋਣਾਂ ਲਈ ਨਾਮਜ਼ਦਗੀਆਂ ਭਰਨ ਦੇ ਤੀਸਰੇ ਦਿਨ 68 ਉਮੀਦਵਾਰਾਂ ਵਲੋਂ ਨਾਮਜ਼ਦਗੀ ਪੱਤਰ ਦਾਖਲ ਕੀਤੇ ਗਏ | ਉਨ੍ਹਾਂ ਦੱਸਿਆ ਕਿ ਫ਼ਰੀਦਕੋਟ ਜ਼ਿਲ੍ਹਾ ਪ੍ਰੀਸ਼ਦ ਹੁਣ ਤੱਕ 8 ਉਮੀਦਵਾਰਾਂ ਤੇ ਬਲਾਕ ਸੰਮਤੀ ਫ਼ਰੀਦਕੋਟ ਦੇ 66 ਉਮੀਦਵਾਰਾਂ ਨਾਮਜ਼ਦਗੀ ਪੱਤਰ ਦਾਖ਼ਲ ਕੀਤੇ ਗਏ ਹਨ | ਫ਼ਰੀਦਕੋਟ ਬਲਾਕ ਸੰਮਤੀ ਦੇ 21 ਜ਼ੋਨਾਂ ਲਈ 10, ਕੋਟਕਪੂਰਾ ਦੇ 19 ਜ਼ੋਨਾਂ ਲਈ 21 ਅਤੇ ਜੈਤੋ ਦੇ 25 ਜ਼ੋਨਾਂ ਲਈ 31 ਉਮੀਦਵਾਰਾਂ ਨੇ ਆਪਣੇ ਕਾਗਜ਼ ਦਾਖ਼ਲ ਕੀਤੇ ਹਨ |