25-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-12-2025

ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਚੋਣਾਂ ਨੂੰ ਲੈ ਕੇ ਭਾਜਪਾ ਵਲੋਂ ਮੀਟਿੰਗ

ਅਜੀਤ ਡੈਸਕ 04-12-2025
ਦੋਦਾ, 3 ਦਸੰਬਰ (ਰਵੀਪਾਲ)-ਭਾਰਤੀ ਜਨਤਾ ਪਾਰਟੀ ਵਲੋਂ ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਦੀ ਚੋਣ ਲਈ ਦੋਦਾ ਤੋਂ ਉਮੀਦਵਾਰ ਮੈਦਾਨ 'ਚ ਐਲਾਨੇ ਗਏ | ਭਾਜਪਾ ਦਫ਼ਤਰ ਦੋਦਾ ਵਿਖੇ ਐਡਵੋਕੇਟ ਪਿ੍ਤਪਾਲ ਸ਼ਰਮਾ ਦੀ ਅਗਵਾਈ ਹੇਠ ਪਾਰਟੀ ਵਰਕਰਾਂ ਦੀ ਮੀਟਿੰਗ ਦੌਰਾਨ ਜ਼ਿਲ੍ਹਾ ਪ੍ਰੀਸ਼ਦ ਜ਼ੋਨ ਮੱਲਣ ਤੋਂ ਸ਼ਿੰਦਰ ਸਿੰਘ ਸ਼ਿੰਦਾ ਭੱਟੀ ਤੇ ਬਲਾਕ ਸੰਮਤੀ ਮੈਂਬਰ ਦੋਦਾ ਤੇ ਕੋਠੇ ਸੁਰਗਾਪੁਰੀ ਤੋਂ ਗੁਰਚਰਨ ਸਿੰਘ ਚਰਨ ਪੰਜਾਬੀ ਨਾਮਜ਼ਦ ਕੀਤੇ ਗਏ | ਇਸ ਮੌਕੇ ਚੋਣ ਦਾ ਆਗਾਜ਼ ਕਰਦੇ ਹੋਏ ਐਡਵੋਕੇਟ ਪਿ੍ਤਪਾਲ ਸ਼ਰਮਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਨੇ ਚੋਣ ਵਾਅਦੇ ਪੂਰੇ ਨਹੀਂ ਕੀਤੇ ਤੇ ਕਾਂਗਰਸ ਦੇ ਸੂਬਾ ਪ੍ਰਧਾਨ ਵਲੋਂ ਸੀਨੀਅਰ ਆਗੂਆਂ ਨੂੰ ਲੈ ਕੇ ਜਾਤੀ ਤੇ ਰੰਗ ਰੂਪ ਦਾ ਮਜ਼ਾਕ ਉਡਾਇਆ ਜਾ ਰਿਹਾ ਹੈ | ਇਸ ਲਈ ਦੋਵੇਂ ਪਾਰਟੀਆਂ ਵੋਟਾਂ ਦੀਆਂ ਹੱਕਦਾਰ ਨਹੀਂ ਹਨ | ਉਨ੍ਹਾਂ ਕਿਹਾ ਕਿ ਭਾਜਪਾ ਦੇ ਉਮੀਦਵਾਰਾਂ ਨੰੂ ਜਿਤਾਇਆ, ਤਾਂ ਜੋ ਕੇਂਦਰ ਸਰਕਾਰ ਦੀ ਮੋਦੀ ਸਰਕਾਰ ਦੀਆਂ ਹੋਰ ਸਹੂਲਤਾਂ ਪ੍ਰਾਪਤ ਹੋਣ ਸਕਣ | ਇਸ ਮੌਕੇ ਰਮੇਸ਼ ਕੁਮਾਰ ਗੋਇਲ ਪ੍ਰਧਾਨ, ਐਡਵੋਕੇਟ ਗੁਰਚਰਨ ਸਿੰਘ ਬਰਾੜ, ਐਡਵੋਕੇਟ ਸੁਖਚਰਨ ਸਿੰਘ ਬਰਾੜ, ਗੁਰਮੀਤ ਸਿੰਘ ਢਿੱਲੋਂ, ਪੱਪੂ ਮਿੱਤਲ, ਰਾਜਦੀਪ ਸਿੰਘ, ਜਸਪਾਲ ਕੌਰ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਮੁਆਵਜ਼ੇ ਦੀਆਂ ਮੰਗਾਂ ਪੂਰੀਆਂ ਨਾ ਕਰਨ 'ਤੇ ਜਲਦ ਹੋਵੇਗਾ ਸਖ਼ਤ ਐਕਸ਼ਨ-ਸ਼ਿੰਗਾਰਾ ਸਿੰਘ ਮਾਨ ਅਗਲੀ ਖ਼ਬਰ ਪਾਵਰਕਾਮ ਦੇ ਠੇਕਾ ਮੁਲਾਜ਼ਮਾਂ ਦੀ ਹੜਤਾਲ ਦੂਜੇ ਦਿਨ ਵੀ ਜਾਰੀ ਰਹੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।