25-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-12-2025

ਚੋਣ ਆਬਜ਼ਰਵਰ ਵਲੋਂ ਡਿਪਟੀ ਕਮਿਸ਼ਨਰ ਸਮੇਤ ਸਮੂਹ ਅਧਿਕਾਰੀਆਂ ਨਾਲ ਮੀਟਿੰਗ

ਅਜੀਤ ਡੈਸਕ 04-12-2025
ਫ਼ਰੀਦਕੋਟ, 3 ਦਸੰਬਰ (ਜਸਵੰਤ ਸਿੰਘ ਪੁਰਬਾ)-ਰਾਜ ਚੋਣ ਕਮਿਸ਼ਨ ਵਲੋਂ ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਚੋਣਾਂ 2025 ਲਈ ਫ਼ਰੀਦਕੋਟ ਜ਼ਿਲ੍ਹੇ ਦੇ ਨਿਯੁਕਤ ਆਬਜ਼ਰਵਰ ਮਨਜੀਤ ਸਿੰਘ ਬਰਾੜ ਕਮਿਸ਼ਨਰ ਫ਼ਰੀਦਕੋਟ ਮੰਡਲ ਵਲੋਂ ਜ਼ਿਲ੍ਹੇ 'ਚ ਇਨ੍ਹਾਂ ਚੋਣਾਂ ਸਬੰਧੀ ਕੀਤੇ ਗਏ ਪ੍ਰਬੰਧਾਂ ਸਬੰਧੀ ਜ਼ਿਲ੍ਹਾ ਚੋਣ ਅਧਿਕਾਰੀ ਕਮ ਡਿਪਟੀ ਕਮਿਸ਼ਨਰ ਪੂਨਮਦੀਪ ਕੌਰ ਸਮੇਤ ਚੋਣਾਂ ਨਾਲ ਸਬੰਧੀ ਸਾਰੇ ਅਧਿਕਾਰੀਆਂ ਨਾਲ ਵਿਸ਼ੇਸ਼ ਮੀਟਿੰਗ ਕੀਤੀ ਗਈ ਤੇ ਚੋਣ ਪ੍ਰਬੰਧਾਂ ਦਾ ਜਾਇਜ਼ਾ ਲਿਆ ਗਿਆ | ਮਨਜੀਤ ਸਿੰਘ ਬਰਾੜ ਕਮਿਸ਼ਨਰ ਫ਼ਰੀਦਕੋਟ ਮੰਡਲ ਨੇ ਸਮੂਹ ਅਧਿਕਾਰੀਆਂ ਨੂੰ ਆਦੇਸ਼ ਦਿੱਤੇ ਕਿ ਜ਼ਿਲ੍ਹੇ ਵਿਚ 14 ਦਸੰਬਰ ਨੂੰ ਹੋਣ ਵਾਲੀਆਂ ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਚੋਣਾਂ ਨੂੰ ਪੂਰੀ ਪਾਰਦਰਸ਼ੀ, ਨਿਰਪੱਖ ਤੇ ਸ਼ਾਂਤੀਪੂਰਵਕ ਢੰਗ ਨਾਲ ਕਰਵਾਈਆਂ ਜਾਣ ਤੇ ਕਿਸੇ ਧਿਰ ਨੂੰ ਵੀ ਇਸ ਸਬੰਧੀ ਦਿੱਕਤ ਨਹੀਂ ਆਉਂਣੀ ਚਾਹੀਦੀ | ਉਨ੍ਹਾਂ ਡਿਪਟੀ ਕਮਿਸ਼ਨਰ ਪੂਨਮਦੀਪ ਕੌਰ ਤੇ ਸਮੂਹ ਆਰ.ਓ ਤੋਂ ਇਨ੍ਹਾਂ ਚੋਣਾਂ ਸਬੰਧੀ ਨਾਮਜ਼ਦਗੀ, ਪੋਲਿੰਗ ਪਾਰਟੀਆਂ, ਪੋਲਿੰਗ ਬੂਥਾਂ, ਸੁਰੱਖਿਆ ਸਮੇਤ ਸਾਰੇ ਪੱਖਾਂ ਦਾ ਜਾਇਜ਼ਾ ਲਿਆ ਤੇ 17 ਦਸੰਬਰ ਨੂੰ ਇਨ੍ਹਾਂ ਵੋਟਾਂ ਦੀ ਗਿਣਤੀ, ਗਿਣਤੀ ਕੇਂਦਰਾਂ ਆਦਿ ਸਬੰਧੀ ਵੀ ਜਾਣਕਾਰੀ ਹਾਸਿਲ ਕੀਤੀ ਤੇ ਕਿਹਾ ਕਿ ਸਮੂਹ ਅਧਿਕਾਰੀ ਰਾਜ ਚੋਣ ਕਮਿਸ਼ਨਰ ਦੀਆਂ ਹਦਾਇਤਾਂ ਅਨੁਸਾਰ ਨਿਰਪੱਖ, ਸ਼ਾਂਤੀਪੂਰਵਕ ਤੇ ਪਾਰਦਰਸ਼ੀ ਚੋਣਾਂ ਕਰਵਾਉਣ ਲਈ ਪੂਰੀ ਤਰ੍ਹਾਂ ਜਵਾਬਦੇਹ ਹੋਣਗੇ | ਇਸ ਮੌਕੇ ਡਿਪਟੀ ਕਮਿਸ਼ਨਰ ਨੇ ਆਬਜ਼ਰਵਰ ਕਮ ਕਮਿਸ਼ਨਰ ਫ਼ਰੀਦਕੋਟ ਮੰਡਲ ਨੂੰ ਦੱਸਿਆ ਕਿ ਫ਼ਰੀਦਕੋਟ ਜ਼ਿਲ੍ਹੇ 'ਚ ਜ਼ਿਲ੍ਹਾ ਪ੍ਰੀਸ਼ਦ ਲਈ ਕੁੱਲ 10 ਜ਼ੋਨ ਹਨ ਜਦੋਂ ਕਿ 3 ਬਲਾਕ ਸਮੰਤੀ ਲਈ ਕੁੱਲ 65 ਜ਼ੋਨ ਹਨ | ਉਨ੍ਹਾਂ ਕਿਹਾ ਕਿ ਪੰਚਾਇਤ ਸੰਮਤੀ ਫ਼ਰੀਦਕੋਟ ਦੇ 21, ਪੰਚਾਇਤ ਸੰਮਤੀ ਕੋਟਕਪੂਰਾ ਦੇ 19 ਅਤੇ ਪੰਚਾਇਤ ਸੰਮਤੀ ਜੈਤੋ ਦੇ 25 ਜ਼ੋਨ ਹਨ | ਉਨ੍ਹਾਂ ਕਿਹਾ ਕਿ ਨਾਮਜ਼ਦਗੀਆਂ ਭਰਨ ਦੀ ਆਖ਼ਰੀ ਮਿਤੀ 4 ਦਸੰਬਰ 2025 ਦਿਨ ਵੀਰਵਾਰ ਹੋਵੇਗੀ | ਨਾਮਜ਼ਦਗੀ ਪੱਤਰਾਂ ਦੀ ਪੜਤਾਲ 5 ਦਸੰਬਰ 2025 ਦਿਨ ਸ਼ੁੱਕਰਵਾਰ ਨੂੰ ਹੋਵੇਗੀ | ਨਾਮਜ਼ਦਗੀਆਂ ਵਾਪਸ ਲੈਣ ਦੀ ਆਖ਼ਰੀ ਮਿਤੀ 6 ਦਸੰਬਰ 2025 ਸ਼ਾਮ 3 ਵਜੇ ਤੱਕ ਹੋਵੇਗੀ | ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਹਰਜੋਤ ਕੌਰ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸੰਦੀਪ ਮਲਹੋਤਰਾ, ਐਸ.ਡੀ.ਐਮ. ਫ਼ਰੀਦਕੋਟ ਮੇਜਰ ਡਾ. ਵਰੁਣ ਕੁਮਾਰ, ਐਸ.ਡੀ.ਐਮ. ਕੋਟਕਪੂਰਾ/ਜੈਤੋ ਸੂਰਜ, ਜੀ.ਏ ਗੁਰਕਿਰਨਦੀਪ ਸਿੰਘ, ਬੀ.ਡੀ.ਪੀ. ਓਜ਼ ਫ਼ਰੀਦਕੋਟ ਨੱਥਾ ਸਿੰਘ, ਬੀ.ਡੀ.ਪੀ.ਓ ਕੋਟਕਪੂਰਾ ਵਿਕਾਸ ਸ਼ਰਮਾ, ਬੀ.ਡੀ.ਪੀ.ਓ ਜੈਤੋ ਇਕਬਾਲ ਸਿੰਘ, ਨਵੀਨ ਕੁਮਾਰ ਐਕਸੀਅਨ ਪੀ.ਡਬਲਊ.ਡੀ ਕਮ ਆਰ.ਓ ਪੰਚਾਇਤ ਸਮੰਤੀ ਜੈਤੋ ਆਦਿ ਹਾਜਰ ਸਨ |
ਪਿਛਲੀ ਖ਼ਬਰ ਅਕਾਲੀ ਉਮੀਦਵਾਰਾਂ ਨੂੰ ਜਿਤਾਉਣ ਲਈ ਹਰ ਵਰਕਰ ਪੂਰੀ ਤਨਦੇਹੀ ਨਾਲ ਕੰਮ ਕਰੇ- ਬਰਾੜ, ਬਾਦਲ <br/> ਅਗਲੀ ਖ਼ਬਰ ਬਲਾਕ ਸੰਮਤੀ ਜ਼ੋਨ ਬਰਗਾੜੀ ਤੋਂ ਕਾਂਗਰਸ ਨੇ ਬਲਜੀਤ ਕੌਰ ਨੂੰ ਉਮੀਦਵਾਰ ਐਲਾਨਿਆ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।