ਸ੍ਰੀ ਮੁਕਤਸਰ ਸਾਹਿਬ, 3 ਦਸੰਬਰ (ਰਣਜੀਤ ਸਿੰਘ ਢਿੱਲੋਂ)-ਇਲਾਕੇ 'ਚ ਡੇਂਗੂ ਦੀ ਬਿਮਾਰੀ ਕਾਰਨ ਖ਼ੂਨ ਦੀ ਘਾਟ ਕਰਕੇ ਖ਼ੂਨ ਦੀ ਲੋੜ ਨੂੰ ਮਹਿਸੂਸ ਕਰਦਿਆਂ ਪਿੰਡ ਬਰਕੰਦੀ ਦੇ ਧਾਲੀਵਾਲ ਪਰਿਵਾਰ ਨੇ ਨਵੀਂ ਪਿਰਤ ਪਾਉਂਦੇ ਹੋਏ ਗੁਰਦੁਆਰਾ ਕਲਗੀਧਰ ਸਾਹਿਬ ਪਿੰਡ ਬਰਕੰਦੀ ਵਿਖੇ ਸੁਰਜੀਤ ਸਿੰਘ ਧਾਲੀਵਾਲ ਦੀ ਅੰਤਿਮ ਅਰਦਾਸ ਤੇ ਸ਼ਰਧਾਂਜਲੀ ਸਮਾਗਮ ਸਮੇਂ ਖ਼ੂਨਦਾਨ ਕੈਂਪ ਲਗਾਇਆ | ਇਹ ਜਾਣਕਾਰੀ ਦਿੰਦਿਆਂ ਮਿ੍ਤਕ ਦੇ ਸਪੁੱਤਰ ਨਛੱਤਰ ਸਿੰਘ ਧਾਲੀਵਾਲ ਅਤੇ ਪੋਤਰੇ ਜਤਿੰਦਰ ਪਾਲ ਸਿੰਘ ਰਾਣਾ ਬਰਕੰਦੀ ਨੇ ਦੱਸਿਆ ਕਿ ਇਸ ਕੈਂਪ 'ਚ 26 ਲੋਕਾਂ ਨੇ ਸਵੈ ਇੱਛਾ ਨਾਲ ਖ਼ੂਨਦਾਨ ਕੀਤਾ | ਉਨ੍ਹਾਂ ਕਿਹਾ ਕਿ ਪਿਛਲੇ ਦਿਨਾਂ ਵਿਚ ਡੇਂਗੂ ਦੀ ਬਿਮਾਰੀ ਨੇ ਬਹੁਤ ਲੋਕਾਂ ਨੂੰ ਲਪੇਟ ਵਿਚ ਲਿਆ ਅਤੇ ਉਸ ਲਈ ਮਰੀਜ਼ਾਂ ਨੂੰ ਸੈੱਲਾਂ ਤੇ ਖ਼ੂਨ ਦੀ ਲੋੜ ਹੁੰਦੀ ਹੈ | ਇਸ ਲੋੜ ਨੂੰ ਮੁੱਖ ਰੱਖਦਿਆਂ ਇਹ ਉਪਰਾਲਾ ਕੀਤਾ ਗਿਆ |