25-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-12-2025

ਐਨ.ਸੀ.ਸੀ. ਕੈਡਿਟਸ ਨੇ ਮਨਾਇਆ ਮੇਕਿੰਗ ਇੰਡੀਆ ਸਪੋਰਟਿੰਗ ਤੇ ਫਿੱਟ ਨੇਸ਼ਨ ਦਿਵਸ

ਅਜੀਤ ਡੈਸਕ 04-12-2025
ਫ਼ਰੀਦਕੋਟ, 3 ਦਸੰਬਰ (ਜਸਵੰਤ ਸਿੰਘ ਪੁਰਬਾ)-ਬਾਬਾ ਫ਼ਰੀਦ ਲਾਅ ਕਾਲਜ ਫ਼ਰੀਦਕੋਟ 'ਚ ਸਿਮਰਜੀਤ ਸਿੰਘ ਸੇਖੋਂ ਦੀ ਰਹਿਨੁਮਾਈ ਤੇ ਪਿ੍ੰਸੀਪਲ ਡਾ. ਪੰਕਜ ਕੁਮਾਰ ਗਰਗ ਦੀ ਅਗਵਾਈ ਹੇਠ ਕਾਲਜ ਦੇ ਐਨ.ਸੀ.ਸੀ ਕੈਡਿਟਸ ਨੇ ਵੈੱਲਨੈੱਸ, ਮੇਕਿੰਗ ਇੰਡੀਆ ਸਪੋਰਟਿੰਗ ਤੇ ਫਿੱਟ ਨੇਸ਼ਨ ਦਿਵਸ ਨੂੰ ਸਮਰਪਿਤ ਇਕ ਵਿਸ਼ੇਸ਼ ਸਮਾਗਮ ਮਨਾਇਆ | ਸਮਾਗਮ ਦੌਰਾਨ ਕੈਡਿਟਸ ਨੇ ਫਿਟਨੈਸ ਦੇ ਮਹੱਤਵ ਬਾਰੇ ਜਾਣਕਾਰੀ ਸਾਂਝੀ ਕੀਤੀ ਤੇ ਸਾਰੇ ਵਿਦਿਆਰਥੀਆਂ ਨੂੰ ਰੋਜ਼ਾਨਾ ਵਿਆਯਾਮ, ਯੋਗਾ ਤੇ ਸਹੀ ਆਹਾਰ ਅਪਣਾਉਣ ਲਈ ਪ੍ਰੇਰਿਤ ਕੀਤਾ | ਇਸ ਮੌਕੇ ਪਿ੍ੰਸੀਪਲ ਡਾ. ਪੰਕਜ ਕੁਮਾਰ ਗਰਗ ਨੇ ਕਿਹਾ ਕਿ ਕਾਲਜ ਵਲੋਂ 13 ਪੰਜਾਬ ਬਟਾਲੀਅਨ ਐਨ.ਸੀ.ਸੀ. ਫ਼ਿਰੋਜ਼ਪੁਰ ਕੈਂਟ ਦੇ ਨਿਰਦੇਸ਼ਾਂ ਅਨੁਸਾਰ ਹਰ ਐਕਟੀਵਿਟੀ ਨੂੰ ਬੜੇ ਹੀ ਸੁਚੱਜੇ ਢੰਗ ਨਾਲ ਕਰਵਾਇਆ ਜਾਂਦਾ ਹੈ ਤੇ ਕਾਲਜ ਦੇ ਐਨ.ਸੀ.ਸੀ. ਕੈਡਿਟਸ ਨੇ ਹਮੇਸ਼ਾ ਹੀ ਇਨ੍ਹਾਂ ਐਕਟੀਵਿਟੀਆਂ ਵਿਚ ਵਧ-ਚੜ੍ਹ ਕੇ ਆਪਣੀ ਸ਼ਮੂਲੀਅਤ ਕੀਤੀ ਹੈ | ਇਸ ਮੌਕੇ ਡਾ. ਨਵਜੋਤ ਕੌਰ (ਇੰਚਾਰਜ ਅਕੈਡਮਿਕ) ਵੀ ਮੌਜੂਦ ਰਹੇ |
ਪਿਛਲੀ ਖ਼ਬਰ ਪੈਲੇਸ ਮਾਲਕਾਂ ਵਲੋਂ ਪਰਿਵਾਰਾਂ ਨੂੰ ਵਿਆਹਾਂ 'ਚ ਹਥਿਆਰ ਨਾ ਲਿਆਉਣ ਦੀ ਅਪੀਲ ਅਗਲੀ ਖ਼ਬਰ ਮੋਟਰਸਾਈਕਲ ਚੋਰੀ ਦੇ ਦੋਸ਼ਾਂ ਤਹਿਤ ਕਾਬੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।