ਸ੍ਰੀ ਮੁਕਤਸਰ ਸਾਹਿਬ, 3 ਦਸੰਬਰ (ਰਣਜੀਤ ਸਿੰਘ ਢਿੱਲੋਂ)-ਸੇਵਾ ਮੁਕਤ ਲੈਕਚਰਾਰ ਕੁਲਦੀਪ ਸਿੰਘ ਮਨੇਸ (60) ਪੁੱਤਰ ਸਵ. ਗੁੱਦੜ ਸਿੰਘ ਮਨੇਸ ਸਾਬਕਾ ਸਰਪੰਚ ਪਿੰਡ ਚੜੇਵਾਨ ਪਿਛਲੇ ਦਿਨੀਂ ਸਦੀਂਵੀ ਵਿਛੋੜਾ ਦੇ ਗਏ ਸਨ | ਉਨ੍ਹਾਂ ਦੇ ਦਿਹਾਂਤ 'ਤੇ ਬਲਾਕ ਕਾਂਗਰਸ ਕਮੇਟੀ ਦਿਹਾਤੀ ਦੇ ਪ੍ਰਧਾਨ ਸ਼ਰਨਜੀਤ ਸਿੰਘ ਸੰਧੂ, ਸ਼੍ਰੋਮਣੀ ਅਕਾਲੀ ਦਲ ਦੇ ਉਪ ਪ੍ਰਧਾਨ ਮਨਜਿੰਦਰ ਸਿੰਘ ਬਿੱਟੂ ਸਮੇਤ ਵੱਖ-ਵੱਖ ਰਾਜਨੀਤਕ, ਧਾਰਮਿਕ ਤੇ ਸਮਾਜਿਕ ਸ਼ਖ਼ਸੀਅਤਾਂ ਤੋਂ ਇਲਾਵਾ ਇਲਾਕਾ ਤੇ ਪਿੰਡ ਵਾਸੀਆਂ ਨੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਤੇ ਉਨ੍ਹਾਂ ਦੇ ਸਪੁੱਤਰ ਪਰਜੀਤ ਸਿੰਘ, ਭਰਾ ਅਮਰਜੀਤ ਸਿੰਘ ਐਡਵੋਕੇਟ, ਭਤੀਜਿਆਂ ਮਨਿੰਦਰ ਸਿੰਘ ਮਨੀ ਮੈਂਬਰ ਬਲਾਕ ਸੰਮਤੀ, ਤੇਜਵੀਰ ਸਿੰਘ ਐਡਵੋਕੇਟ, ਰਿਪਨਜੀਤ ਸਿੰਘ ਤੇ ਹਨਵੀਰ ਸਿੰਘ ਏ.ਡੀ.ਏ. ਨਾਲ ਦੁੱਖ ਸਾਂਝਾ ਕੀਤਾ ਹੈ | ਉਨ੍ਹਾਂ ਨਮਿਤ ਸ੍ਰੀ ਸਹਿਜ ਪਾਠ ਦੇ ਭੋਗ ਉਪਰੰਤ ਕੀਰਤਨ ਤੇ ਅੰਤਿਮ ਅਰਦਾਸ 5 ਦਸੰਬਰ ਦਿਨ ਸ਼ੁੱਕਰਵਾਰ ਨੂੰ ਦੁਪਹਿਰ 12 ਤੋਂ 1 ਵਜੇ ਤੱਕ ਗੁਰਦੁਆਰਾ ਸਿੰਘ ਸਭਾ ਨੇੜੇ ਵਾਟਰ ਵਰਕਸ ਪਿੰਡ ਚੜੇਵਾਨ (ਸ੍ਰੀ ਮੁਕਤਸਰ ਸਾਹਿਬ) ਵਿਖੇ ਹੋਵੇਗੀ |