ਸ੍ਰੀ ਮੁਕਤਸਰ ਸਾਹਿਬ, 3 ਦਸੰਬਰ (ਰਣਜੀਤ ਸਿੰਘ ਢਿੱਲੋਂ)-ਸ਼੍ਰੋਮਣੀ ਅਕਾਲੀ ਦਲ ਵਲੋਂ ਬਲਾਕ ਸੰਮਤੀ ਜ਼ੋਨ ਵੜਿੰਗ ਤੋਂ ਆਪਣੇ ਉਮੀਦਵਾਰ ਦਾ ਐਲਾਨ ਕਰ ਦਿੱਤਾ ਹੈ | ਸਾਬਕਾ ਵਿਧਾਇਕ ਤੇ ਜ਼ਿਲ੍ਹਾ ਪ੍ਰਧਾਨ ਕੰਵਰਜੀਤ ਸਿੰਘ ਰੋਜ਼ੀ ਬਰਕੰਦੀ ਦੀ ਦੇਖ-ਰੇਖ ਵਿਚ ਜਸਵਿੰਦਰ ਕੌਰ ਵੜਿੰਗ ਪਤਨੀ ਅੰਗਰੇਜ਼ ਸਿੰਘ ਨੂੰ ਉਮੀਦਵਾਰ ਐਲਾਨਿਆ ਗਿਆ ਹੈ, ਜਿਸ 'ਤੇ ਸਮੂਹ ਅਕਾਲੀ ਆਗੂਆਂ ਵਲੋਂ ਵਧਾਈ ਦਿੱਤੀ | ਇਸ ਸਮੇਂ ਜ਼ਿਲ੍ਹਾ ਪ੍ਰੀਸ਼ਦ ਜ਼ੋਨ ਉਦੇਕਰਨ ਤੋਂ ਉਮੀਦਵਾਰ ਮਨਜਿੰਦਰ ਸਿੰਘ ਬਿੱਟੂ, ਬਲਦੇਵ ਸਿੰਘ ਬਾਠ, ਜਗਵੰਤ ਸਿੰਘ ਲੰਬੀਢਾਬ, ਹਰਪਾਲ ਸਿੰਘ ਕੋਟਲੀ ਸੰਘਰ, ਗੁੱਲੂ ਵਰਮਾ, ਗੁਰਭੇਜ ਸਿੰਘ ਬਾਜਾ, ਗੁਰਵਿੰਦਰ ਸਿੰਘ ਬਾਜਾ, ਪੱਪਾ ਸਿੰਘ, ਮੱਖਣ ਸਿੰਘ, ਡਾ. ਲਖਬੀਰ ਸਿੰਘ ਗਾਂਧਾ ਸਿੰਘ ਵਾਲਾ ਤੋਂ ਇਲਾਵਾ ਪਿੰਡ ਵੜਿੰਗ, ਚੱਕ ਗਾਂਧਾ ਸਿੰਘ ਵਾਲਾ ਅਤੇ ਬਾਜਾ ਮਰਾੜ੍ਹ ਦੇ ਅਕਾਲੀ ਵਰਕਰ ਵੱਡੀ ਗਿਣਤੀ ਵਿਚ ਹਾਜ਼ਰ ਸਨ | ਇਸ ਸਮੇਂ ਜ਼ਿਲ੍ਹਾ ਪ੍ਰਧਾਨ ਕੰਵਰਜੀਤ ਸਿੰਘ ਰੋਜ਼ੀ ਬਰਕੰਦੀ ਨੇ ਬੋਲਦਿਆਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਇਨ੍ਹਾਂ ਚੋਣਾਂ ਵਿਚ ਸ਼ਾਨਦਾਰ ਜਿੱਤ ਹਾਸਿਲ ਕਰੇਗਾ |