25-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-12-2025

ਸਰਕਾਰੀ ਪ੍ਰਾਇਮਰੀ ਸਕੂਲ ਝਬੇਲਵਾਲੀ ਵਿਖੇ ਮਦਰ ਵਰਕਸ਼ਾਪ ਕਰਵਾਈ

ਅਜੀਤ ਡੈਸਕ 04-12-2025
ਸ੍ਰੀ ਮੁਕਤਸਰ ਸਾਹਿਬ, 3 ਦਸੰਬਰ (ਰਣਜੀਤ ਸਿੰਘ ਢਿੱਲੋਂ)-ਸਰਕਾਰੀ ਪ੍ਰਾਇਮਰੀ ਸਕੂਲ ਝਬੇਲਵਾਲੀ ਵਿਖੇ ਸਿੱਖਿਆ ਵਿਭਾਗ ਦੀਆਂ ਹਦਾਇਤਾਂ ਤਹਿਤ ਮਦਰ ਵਰਕਸ਼ਾਪ ਕਰਵਾਈ ਗਈ | ਇਸ ਮੌਕੇ ਪ੍ਰੀ-ਪ੍ਰਾਇਮਰੀ ਜਮਾਤ ਦੇ ਵਿਦਿਆਰਥੀਆਂ ਤੇ ਉਨ੍ਹਾਂ ਦੇ ਮਾਪਿਆਂ ਨੇ ਵੱਖ-ਵੱਖ ਗਤੀਵਿਧੀਆਂ 'ਚ ਉਤਸ਼ਾਹ ਨਾਲ ਭਾਗ ਲਿਆ | ਸਕੂਲ ਮੁਖੀ ਚਰਨਜੀਤ ਸਿੰਘ ਨੇ ਵਰਕਸ਼ਾਪ ਦੀ ਸ਼ੁਰੂਆਤ ਸਮੇਂ ਬੱਚਿਆਂ ਦੇ ਮਾਪਿਆਂ ਦਾ ਸਵਾਗਤ ਕਰਦਿਆਂ ਉਨ੍ਹਾਂ ਨੂੰ ਮੋਬਾਇਲ ਫ਼ੋਨ ਤੋਂ ਦੂਰੀ ਬਣਾ ਕੇ ਪੁਰਾਣੇ ਸਮਿਆਂ ਵਾਂਗ ਜੁਬਾਨੀ ਕਹਾਣੀਆਂ ਸੁਣਾਉਣ ਲਈ ਪ੍ਰੇਰਿਤ ਕੀਤਾ | ਪ੍ਰੀ-ਪ੍ਰਾਇਮਰੀ ਅਧਿਆਪਿਕਾ ਅਮਨਦੀਪ ਕੌਰ ਨੇ ਸਿੱਖਿਆ ਵਿਭਾਗ ਦੀਆਂ ਜਾਰੀ ਕੀਤੀਆਂ ਗਈਆਂ ਹਦਾਇਤਾਂ ਅਨੁਸਾਰ ਪ੍ਰੀ-ਪ੍ਰਾਇਮਰੀ ਪੱਧਰ ਦੇ ਵਿਦਿਆਰਥੀਆਂ ਨੂੰ ਖੇਡ-ਖੇਡ 'ਚ ਕਰਵਾਈ ਜਾਂਦੀ ਪੜ੍ਹਾਈ ਬਾਰੇ ਅਨੁਸਾਰ ਵਿਸਥਾਰ ਨਾਲ ਜਾਣਕਾਰੀ ਦਿੱਤੀ | ਇਸ ਮੌਕੇ ਬੱਚਿਆਂ ਦੇ ਮਾਪਿਆਂ ਦੀਆਂ ਖੇਡਾਂ ਤੇ ਗਤੀਵਿਧੀਆਂ ਵੀ ਕਰਵਾਈਆਂ ਗਈਆਂ | ਇਨ੍ਹਾਂ ਗਤੀਵਿਧੀਆਂ 'ਚ ਮੋਹਰੀ ਰਹੇ ਬੱਚਿਆਂ ਨੂੰ ਤਗ਼ਮੇ, ਨੋਟ ਬੁੱਕ, ਕਲਰ ਬਾਕਸ, ਪੈਨਸਿਲ ਆਦਿ ਦੇ ਕੇ ਸਨਮਾਨਿਤ ਵੀ ਕੀਤਾ ਗਿਆ | ਇਸ ਮੌਕੇ ਪ੍ਰਾਇਮਰੀ ਜਮਾਤਾਂ ਦੇ ਬੱਚਿਆਂ ਦੁਆਰਾ ਡਾਂਸ ਵੀ ਪੇਸ਼ ਕੀਤਾ ਗਿਆ | ਵਿਭਾਗ ਵਲੋਂ ਭੇਜੀਆਂ ਗਈਆਂ ਵਿਦਿਅਕ ਕਿਤਾਬਾਂ ਬੱਚਿਆਂ ਦੇ ਮਾਪਿਆਂ ਨੂੰ ਸੌਂਪੀਆਂ ਗਈਆਂ | ਮਦਰ ਵਰਕਸ਼ਾਪ ਨੂੰ ਸਫ਼ਲ ਬਨਾਉਣ ਲਈ ਪ੍ਰਥਮ ਦੇ ਜ਼ਿਲ੍ਹਾ ਕੋਆਰਡਨੇਟਰ ਸੰਦੀਪ ਕੁਮਾਰ ਦੁਆਰਾ ਵਿਸ਼ੇਸ਼ ਸਹਿਯੋਗ ਦਿੱਤਾ ਗਿਆ | ਇਸ ਮੌਕੇ ਬੇਅੰਤ ਕੌਰ, ਨੀਰਜ ਕੁਮਾਰ, ਸੁਖਵਿੰਦਰ ਸਿੰਘ, ਗੁਰਜੀਤ ਕੌਰ, ਅਮਨਦੀਪ ਕੌਰ ਬਰਾੜ ਤੇ ਅਮਨਦੀਪ ਕੌਰ ਭੁੱਲਰ ਹਾਜ਼ਰ ਸਨ |
ਪਿਛਲੀ ਖ਼ਬਰ ਠੇਕਾ ਮੁਲਾਜ਼ਮਾਂ ਦੀ ਹੜਤਾਲ ਦੂਜੇ ਦਿਨ ਵੀ ਜਾਰੀ ਅਗਲੀ ਖ਼ਬਰ ਪਰਮਜੀਤ ਕੌਰ ਚਹਿਲ ਨਮਿਤ ਸ਼ਰਧਾਂਜਲੀ ਸਮਾਗਮ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।