ਮਲੋਟ, 3 ਦਸੰਬਰ (ਅਜਮੇਰ ਸਿੰਘ ਬਰਾੜ)-ਪਾਵਰਕਾਮ ਐਂਡ ਟਰਾਂਸਕੋ ਠੇਕਾ ਮੁਲਾਜ਼ਮ ਯੂਨੀਅਨ ਪੰਜਾਬ ਵਲੋਂ ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ (ਪੰਜਾਬ) ਦੇ ਬੈਨਰ ਹੇਠ ਸਰਕਾਰੀ ਵਿਭਾਗਾਂ ਦੇ ਠੇਕਾ ਮੁਲਾਜ਼ਮਾਂ ਵਲੋਂ ਵਿਭਾਗਾਂ ਦੇ ਨਿੱਜੀਕਰਨ ਦੀ ਨੀਤੀ ਨੂੰ ਰੱਦ ਕਰਕੇ ਠੇਕਾ ਮੁਲਾਜ਼ਮਾਂ ਨੂੰ ਵਿਭਾਗਾਂ ਵਿਚ ਪੱਕਾ ਕਰਨ ਦੀ ਮੰਗ ਨੂੰ ਲੈ ਕੇ ਕੀਤੀ ਜਾ ਰਹੀ ਤਿੰਨ ਰੋਜ਼ਾ ਹੜਤਾਲ ਮਲੋਟ ਡਵੀਜ਼ਨ ਵਿਖੇ ਕੀਤੀ ਗਈ | ਇਸ ਮੌਕੇ ਸੰਬੋਧਨ ਕਰਦਿਆਂ ਮੋਰਚੇ ਸੂਬਾਈ ਤੇ ਜ਼ਿਲ੍ਹਾ ਆਗੂਆਂ ਚੌਧਰ ਸਿੰਘ, ਰਮੇਸ਼ ਕੁਮਾਰ, ਕਰਮਜੀਤ, ਲਵਪ੍ਰੀਤ, ਸਾਹਿਲ ਕੁਮਾਰ ਨੇ ਕਿਹਾ ਕਿ ਸਮੂਹ ਸਰਕਾਰੀ ਵਿਭਾਗਾਂ ਦੇ ਠੇਕਾ ਮੁਲਾਜ਼ਮਾਂ ਨੂੰ ਵਿਭਾਗਾਂ 'ਚ ਮਰਜ਼ ਕਰਕੇ ਪੱਕਾ ਕਰਨ ਦਾ ਵਾਅਦਾ ਕਰਕੇ ਸੱਤਾ ਵਿਚ ਆਈ 'ਆਪ' ਸਰਕਾਰ ਨੇ ਆਪਣੇ ਕਾਰਜਕਾਲ ਦੇ ਪੌਣੇ 4 ਸਾਲਾਂ ਵਿਚ ਠੇਕਾ ਮੁਲਾਜ਼ਮਾਂ ਨੂੰ ਪੱਕਾ ਕਰਨ ਸੰਬੰਧੀ ਅਜੇ ਤੱਕ ਕੋਈ ਵੀ ਨੀਤੀ ਨਹੀਂ ਬਣਾਈ, ਜਿਸ ਕਾਰਨ ਮੁਲਾਜ਼ਮਾਂ ਵਿਚ ਭਾਰੀ ਰੋਸ ਹੈ | ਆਗੂਆਂ ਨੇ ਮੰਗਾਂ ਨੂੰ ਜਲਦੀ ਪੂਰਾ ਕਰਨ ਦੀ ਮੰਗ ਕੀਤੀ |