25-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-12-2025

ਪਿੰਡ ਥਾਂਦੇਵਾਲਾ ਵਿਖੇ ਅਕਾਲੀ ਪਰਿਵਾਰ 'ਆਪ' 'ਚ ਸ਼ਾਮਿਲ <br/>

ਪਿੰਡ ਥਾਂਦੇਵਾਲਾ ਵਿਖੇ ਅਕਾਲੀ ਆਗੂਆਂ ਨੂੰ ਆਮ ਆਦਮੀ ਪਾਰਟੀ 'ਚ ਸ਼ਾਮਿਲ ਕਰਨ ਸਮੇਂ ਵਿਧਾਇਕ ਜਗਦੀਪ ਸਿੰਘ ਕਾਕਾ ਬਰਾੜ | ਅਜੀਤ ਤਸਵੀਰ <br/> 04-12-2025
ਸ੍ਰੀ ਮੁਕਤਸਰ ਸਾਹਿਬ, 3 ਦਸੰਬਰ (ਰਣਜੀਤ ਸਿੰਘ ਢਿੱਲੋਂ)-ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਚੋਣਾਂ ਨੂੰ ਲੈ ਕੇ ਮਾਹੌਲ ਲਗਾਤਾਰ ਭਖਦਾ ਜਾ ਰਿਹਾ ਹੈ | ਇਸੇ ਕੜੀ ਅਧੀਨ ਪਿੰਡ ਥਾਂਦੇਵਾਲਾ ਵਿਖੇ ਹਲਕਾ ਵਿਧਾਇਕ ਜਗਦੀਪ ਸਿੰਘ ਕਾਕਾ ਬਰਾੜ ਵਲੋਂ ਚੋਣ ਮੁਹਿੰਮ ਦਾ ਆਗਾਜ਼ ਸ਼੍ਰੋਮਣੀ ਅਕਾਲੀ ਦਲ ਦੇ ਟਕਸਾਲੀ ਪਰਿਵਾਰਾਂ ਨੂੰ ਆਮ ਆਦਮੀ ਪਾਰਟੀ ਵਿਚ ਸ਼ਾਮਿਲ ਕਰਕੇ ਕੀਤਾ ਗਿਆ | ਇਸ ਦੌਰਾਨ ਪਾਰਟੀ ਵਲੋਂ ਭਰਵੇਂ ਇਕੱਠ 'ਚ ਬਲਾਕ ਸੰਮਤੀ ਉਮੀਦਵਾਰ ਦਾ ਵੀ ਐਲਾਨ ਕੀਤਾ ਗਿਆ | ਇਸ ਮੌਕੇ ਵਿਧਾਇਕ ਜਗਦੀਪ ਸਿੰਘ ਕਾਕਾ ਬਰਾੜ ਨੇ ਪਿੰਡ ਦੇ ਇਕੱਠ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਪਿੰਡਾਂ ਦੇ ਵਿਕਾਸ ਲਈ ਵਚਨਬੱਧ ਹੈ ਤੇ ਪਿੰਡਾਂ ਨੂੰ ਸ਼ਹਿਰਾਂ ਵਰਗੀਆਂ ਸਹੂਲਤਾਂ ਪ੍ਰਦਾਨ ਕੀਤੀਆਂ ਜਾ ਰਹੀਆਂ ਹਨ | ਵਿਧਾਇਕ ਕਾਕਾ ਬਰਾੜ ਨੇ ਕਿਹਾ ਕਿ ਪਿੰਡ ਥਾਂਦੇਵਾਲਾ ਉਹ ਪਿੰਡ ਹੈ, ਜਦੋਂ ਵੀ ਚੋਣਾਂ ਲੜੀਆਂ ਹਮੇਸ਼ਾ ਹੀ ਪਿੰਡ ਵਾਸੀਆਂ ਵਲੋਂ ਪੂਰਾ ਮਾਣ-ਸਨਮਾਨ ਕੀਤਾ ਗਿਆ | ਇਸੇ ਕਰਕੇ ਪਿੰਡ ਦੇ ਵਿਕਾਸ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ | ਉਨ੍ਹਾਂ ਕਿਹਾ ਕਿ ਪਿੰਡ ਦੇ ਵਿਕਾਸ ਲਈ ਲਗਾਤਾਰ ਲੱਖਾਂ ਰੁਪਏ ਦਾ ਫ਼ੰਡ ਜਾਰੀ ਕੀਤੇ ਜਾ ਰਹੇ ਹਨ | ਉਨ੍ਹਾਂ ਭਰਵੇਂ ਇਕੱਠ ਵਿਚ ਮਨਪ੍ਰੀਤ ਕੌਰ ਪਤਨੀ ਗਗਨਦੀਪ ਸਿੰਘ ਨੂੰ ਬਲਾਕ ਸੰਮਤੀ ਜ਼ੋਨ ਥਾਂਦੇਵਾਲਾ ਤੋਂ ਉਮੀਦਵਾਰ ਐਲਾਨਿਆ | ਇਸ ਦੌਰਾਨ ਪੂਰੇ ਪਿੰਡ ਵਾਸੀਆਂ ਵਲੋਂ ਪਾਰਟੀ ਨੂੰ ਭਰੋਸਾ ਦਿਵਾਇਆ ਕਿ ਉਹ ਇਹ ਸੀਟ ਜਿੱਤ ਕੇ ਪਾਰਟੀ ਦੀ ਝੋਲੀ ਪਾਉਣਗੇ | ਇਸ ਦੌਰਾਨ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਅਮਰਜੀਤ ਸਿੰਘ ਬਰਾੜ ਤੇ ਸਤਿੰਦਰ ਸਿੰਘ ਨਿੱਕਾ ਨੇ ਵੀ ਆਪਣੇ ਸਾਥੀਆਂ ਸਮੇਤ ਪਾਰਟੀ ਵਿਚ ਸ਼ਮੂਲੀਅਤ ਕੀਤੀ, ਜਿਨ੍ਹਾਂ ਦਾ ਵਿਧਾਇਕ ਕਾਕਾ ਬਰਾੜ ਵਲੋਂ ਭਰਵਾਂ ਸਵਾਗਤ ਕੀਤਾ ਗਿਆ | ਅੰਤ ਵਿਚ ਪਿੰਡ ਦੇ ਸਰਪੰਚ ਬਲਵਿੰਦਰ ਸਿੰਘ ਬਿੰਦਾ ਤੇ ਢਾਣੀਆਂ ਦਸਮੇਸ਼ ਨਗਰ ਦੇ ਸਰਪੰਚ ਸੋਨਾ ਬਰਾੜ ਨੇ ਵਿਸ਼ਵਾਸ ਦਿਵਾਇਆ ਕਿ ਉਹ ਚੋਣਾਂ ਲਈ ਦਿਨ-ਰਾਤ ਮਿਹਨਤ ਕਰਨਗੇ ਅਤੇ ਇਹ ਸੀਟ ਵੱਡੀ ਲੀਡ ਨਾਲ ਜਿੱਤਣਗੇ | ਇਸ ਮੌਕੇ ਮੈਂਬਰ ਅਮਰੀਕ ਸਿੰਘ, ਜਸਪਾਲ ਸਿੰਘ ਧਾਲੀਵਾਲ, ਮੈਂਬਰ ਗੁਰਦੀਪ ਪ੍ਰਧਾਨ, ਗੁਲਬਾਗ ਸਿੰਘ ਸੋਨਾ, ਹਰਜਿੰਦਰ ਸਿੰਘ ਮੈਂਬਰ, ਗੁਰਪਿੰਦਰ ਸਿੰਘ ਮੈਂਬਰ, ਰੋਸ਼ਨ ਲਾਲ ਮੈਂਬਰ, ਸੁਖਦੀਪ ਮੈਂਬਰ, ਸੁਖਪ੍ਰੀਤ ਮੈਂਬਰ, ਸੁਰਿੰਦਰ ਸਿੰਘ ਜੱਟਾ, ਗੁਰਕਰਨ ਸਿੰਘ ਘੋਨਾ, ਗੰਗਾ ਰਾਮ, ਮਲਕੀਤ ਸਿੰਘ, ਗੁਰਪ੍ਰੀਤ ਸਿੰਘ, ਗੁਰਭੇਜ ਸਿੰਘ ਮੈਂਬਰ, ਪੰਮਾ ਭਲਵਾਨ, ਕੁਲਦੀਪ ਸਿੰਘ ਕੀਪਾ ਆਦਿ ਹਾਜ਼ਰ ਸਨ |

ਪਿਛਲੀ ਖ਼ਬਰ ਅੰਮਿ੍ਤਸਰ 'ਚ 19ਵਾਂ ਪਾਈਟੈਕਸ ਮੇਲਾ ਅੱਜ ਤੋਂ <br/> ਅਗਲੀ ਖ਼ਬਰ ਪੈਨਸ਼ਨਰ ਐਸੋਸੀਏਸ਼ਨ ਪਾਵਰਕਾਮ ਡਵੀਜ਼ਨ ਵਰਕਿੰਗ ਕਮੇਟੀ ਦੀ ਮੀਟਿੰਗ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।