24-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-12-2025

ਐਨ.ਐਚ.ਐਮ. ਸਟਾਫ਼ ਨੂੰ ਦੋ ਮਹੀਨੇ ਤੋਂ ਤਨਖ਼ਾਹ ਨਾ ਮਿਲਣ ਕਾਰਨ ਐਸ.ਐਮ.ਓ. ਦਫ਼ਤਰ ਅੱਗੇ ਧਰਨਾ

ਅਜੀਤ ਡੈਸਕ 04-12-2025
ਬਾਘਾ ਪੁਰਾਣਾ, 3 ਦਸੰਬਰ (ਗੁਰਮੀਤ ਸਿੰਘ ਮਾਣੂੰਕੇ)-ਐਨ.ਐਚ.ਐਮ. ਸਟਾਫ਼ ਠੱਠੀ ਭਾਈ ਨੂੰ ਪਿਛਲੇ 2 ਮਹੀਨਿਆਂ ਤੋਂ ਤਨਖ਼ਾਹਾਂ ਨਾ ਮਿਲਣ ਦੇ ਵਿਰੋਧ 'ਚ ਮੁੱਢਲਾ ਸਿਹਤ ਕੇਂਦਰ ਸੇਖਾ ਕਲਾਂ-ਠੱਠੀ ਭਾਈ ਦੇ ਦਫ਼ਤਰ ਰਾਜੇਆਣਾ ਵਿਖੇ ਐਸ.ਐਮ.ਓ. ਦਫ਼ਤਰ ਅੱਗੇ ਰੋਸ ਧਰਨਾ ਲਗਾਇਆ ਗਿਆ | ਧਰਨੇ 'ਚ ਰੈਗੂਲਰ ਸਟਾਫ਼ ਨੇ ਵੀ ਇਕਜੁੱਟਤਾ ਨਾਲ ਸਾਥ ਦਿੱਤਾ | ਸਟਾਫ਼ ਮੈਂਬਰਾਂ ਨੇ ਦੱਸਿਆ ਕਿ ਦੋ ਮਹੀਨਿਆਂ ਤੋਂ ਤਨਖ਼ਾਹਾਂ ਦੇ ਰੁਕਣ ਕਾਰਨ ਉਨ੍ਹਾਂ ਨੂੰ ਪਰਿਵਾਰਕ ਖਰਚੇ ਚਲਾਉਣ ਵਿਚ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਉਨ੍ਹਾਂ ਨੇ ਸਾਫ਼ ਸ਼ਬਦਾਂ 'ਚ ਮੰਗ ਕੀਤੀ ਕਿ ਬਕਾਇਆ ਤਨਖ਼ਾਹਾਂ ਤੁਰੰਤ ਜਾਰੀ ਕਰਕੇ ਕਰਮਚਾਰੀਆਂ ਨੂੰ ਆ ਰਹੀ ਆਰਥਿਕ ਪ੍ਰੇਸ਼ਾਨੀ ਤੋਂ ਰਾਹਤ ਦਿੱਤੀ ਜਾਵੇ | ਧਰਨਾਕਾਰੀਆਂ ਨੇ ਚਿਤਾਵਨੀ ਦਿੱਤੀ ਕਿ ਜੇਕਰ ਸਮੱਸਿਆ ਦਾ ਜਲਦੀ ਹੱਲ ਨਾ ਕੀਤਾ ਗਿਆ ਤਾਂ ਸੰਘਰਸ਼ ਨੂੰ ਹੋਰ ਤਿੱਖਾ ਕੀਤਾ ਜਾਵੇਗਾ | ਦਫ਼ਤਰ ਅੱਗੇ ਲੱਗੇ ਇਸ ਰੋਸ ਧਰਨੇ ਦੌਰਾਨ ਕਰਮਚਾਰੀਆਂ ਨੇ ਨਾਅਰੇਬਾਜ਼ੀ ਕਰਦੇ ਹੋਏ ਸਰਕਾਰ ਤੋਂ ਤੁਰੰਤ ਰੁਕੀਆਂ ਤਨਖ਼ਾਹਾਂ ਜਾਰੀ ਕਰਨ ਦੀ ਮੰਗ ਕੀਤੀ |
ਪਿਛਲੀ ਖ਼ਬਰ ਕਰੀਅਰ ਜ਼ੋਨ ਮੋਗਾ ਦੀ ਵਿਦਿਆਰਥਣ ਨੇ ਹਾਸਿਲ ਕੀਤੇ 59 ਸਕੋਰ ਅਗਲੀ ਖ਼ਬਰ ਤਿੰਨ ਦਿਨਾ ਦੂਸਰੀ ਇੰਡੀਅਨ ਹੋਰਸ ਮਾਰਵਾੜੀ ਚੈਂਪੀਅਨਸ਼ਿਪ ਭਲਕੇ-ਸੰਜੀਤ ਸਿੰਘ ਸਨੀ ਗਿੱਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।