24-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-12-2025

ਕਰੀਅਰ ਜ਼ੋਨ ਮੋਗਾ ਦੀ ਵਿਦਿਆਰਥਣ ਨੇ ਹਾਸਿਲ ਕੀਤੇ 59 ਸਕੋਰ

ਅਜੀਤ ਡੈਸਕ 04-12-2025
ਮੋਗਾ, 3 ਦਸੰਬਰ (ਸੁਰਿੰਦਰਪਾਲ ਸਿੰਘ)-ਕਰੀਅਰ ਜ਼ੋਨ ਮੋਗਾ ਜੋ ਕਿ ਕਈ ਸਾਲਾਂ ਤੋਂ ਪੜ੍ਹਾਈ ਸਬੰਧੀ ਵਿਦਿਆਰਥੀਆਂ ਨੂੰ ਆਧੁਨਿਕ ਸੁਵਿਧਾਵਾਂ ਦੇ ਕੇ ਆਈਲਟਸ ਤੇ ਪੀ.ਟੀ.ਈ. ਦੇ ਬਿਹਤਰੀਨ ਨਤੀਜੇ ਦੇ ਰਹੀ ਹੈ | ਵੱਡੀ ਗਿਣਤੀ 'ਚ ਵਿਦਿਆਰਥੀ ਪੂਰੇ ਭਾਰਤ 'ਚੋਂ ਇਸ ਸੰਸਥਾ ਦੀ ਮਦਦ ਨਾਲ ਵਧੀਆ ਬੈਂਡ ਸਕੋਰ ਲੈ ਕੇ ਵਿਦੇਸ਼ ਜਾਣ ਦੇ ਸੁਪਨੇ ਨੂੰ ਸਾਕਾਰ ਕਰ ਰਹੇ ਹਨ | ਸੰਸਥਾ ਦੇ ਤਜਰਬੇਕਾਰ ਟਰੇਨਰ ਵਿਦਿਆਰਥੀਆਂ ਨੂੰ ਵਧੀਆ ਬੈਂਡ ਲਿਆਉਣ ਵਿਚ ਪੂਰੀ ਮਿਹਨਤ ਕਰ ਰਹੇ ਹਨ | ਐਮ.ਡੀ. ਪਰਮਿੰਦਰ ਸਿੰਘ ਗਰੋਵਰ ਨੇ ਦੱਸਿਆ ਅੱਜ-ਕੱਲ੍ਹ ਦੇ ਬੱਚਿਆਂ ਵਿਚ ਆਈਲਟਸ ਕਰਕੇ ਵਧੀਆ ਬੈਂਡ ਹਾਸਲ ਕਰਕੇ ਵਿਦੇਸ਼ ਜਾਣ ਦੇ ਸੁਪਨੇ ਨੂੰ ਪੂਰਾ ਕਰਨ ਦਾ ਉਤਸ਼ਾਹ ਬੜੇ ਜ਼ੋਰਾਂ-ਸ਼ੋਰਾਂ ਨਾਲ ਦੇਖਣ ਨੂੰ ਮਿਲ ਰਿਹਾ ਹੈ | ਸੰਸਥਾ ਵਿਦਿਆਰਥੀਆਂ ਨੂੰ ਆਫ਼ਲਾਈਨ ਕਲਾਸਾਂ ਦੇ ਨਾਲ-ਨਾਲ ਆਨਲਾਈਨ ਕਲਾਸਾਂ ਦੀ ਸੁਵਿਧਾ ਵੀ ਦੇ ਰਿਹਾ ਹੈ | ਇਹ ਸੰਸਥਾ ਵਿਦਿਆਰਥੀਆਂ ਦੀ ਉਨ੍ਹਾਂ ਦੇ ਮੁਸ਼ਕਿਲ ਮਡਿਊਲ ਨੂੰ ਨਵੀਆਂ ਟਿਪਸ ਅਤੇ ਟਰੀਕਸ ਨਾਲ ਸੁਧਾਰਨ ਵਿਚ ਮਦਦ ਕਰਦੀ ਹੈ ਤੇ ਨਾਲ ਹੀ ਫ਼ਰੀ ਸੈਸ਼ਨ ਦਿੰਦੀ ਹੈ | ਸੰਸਥਾ ਦੀ ਆਫ਼ਲਾਈਨ ਕਲਾਸ ਦੀ ਵਿਦਿਆਰਥਣ ਦੀਆਂ ਟਰੇਨਰਾਂ ਦੀ ਮਿਹਨਤ ਨਾਲ ਰੀਡਿੰਗ ਵਿਚੋਂ 53, ਲਿਸਨਿੰਗ ਵਿਚੋਂ 58, ਸਪੀਕਿੰਗ ਵਿਚੋਂ 63, ਰਾਈਟਿੰਗ ਵਿਚੋਂ 69 ਤੇ ਓਵਰਆਲ 59 ਬੈਂਡ ਪ੍ਰਾਪਤ ਕਰ ਕੇ ਆਪਣੇ ਮਾਤਾ-ਪਿਤਾ ਦਾ ਮਾਣ ਵਧਾਇਆ ਅਤੇ ਸੰਸਥਾ ਦਾ ਨਾਂਅ ਰੌਸ਼ਨ ਕੀਤਾ | ਵਿਦਿਆਰਥਣ ਦੀ ਇਸ ਸਫ਼ਲਤਾ 'ਤੇ ਸੰਸਥਾ ਦੇ ਐਮ.ਡੀ. ਅਤੇ ਸੰਸਥਾ ਦੇ ਟਰੇਨਰਾਂ ਨੇ ਵਿਦਿਆਰਥਣ ਨੂੰ ਚੰਗੇ ਭਵਿੱਖ ਲਈ ਸ਼ੁੱਭਕਾਮਨਾਵਾਂ ਦਿੱਤੀਆਂ |
ਪਿਛਲੀ ਖ਼ਬਰ ਡਰੀਮਲੈਂਡ ਪਬਲਿਕ ਸਕੂਲ ਕੋਟਕਪੂਰਾ ਦੇ ਕੋਚ ਤੇ ਵਿਦਿਆਰਥਣ ਦੀ ਸਟੇਟ ਰੈਫ਼ਰੀ ਲਈ ਚੋਣ ਅਗਲੀ ਖ਼ਬਰ ਐਨ.ਐਚ.ਐਮ. ਸਟਾਫ਼ ਨੂੰ ਦੋ ਮਹੀਨੇ ਤੋਂ ਤਨਖ਼ਾਹ ਨਾ ਮਿਲਣ ਕਾਰਨ ਐਸ.ਐਮ.ਓ. ਦਫ਼ਤਰ ਅੱਗੇ ਧਰਨਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।