24-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-12-2025

ਡਰੀਮਲੈਂਡ ਪਬਲਿਕ ਸਕੂਲ ਕੋਟਕਪੂਰਾ ਦੇ ਕੋਚ ਤੇ ਵਿਦਿਆਰਥਣ ਦੀ ਸਟੇਟ ਰੈਫ਼ਰੀ ਲਈ ਚੋਣ

ਅਜੀਤ ਡੈਸਕ 04-12-2025
ਕੋਟਕਪੂਰਾ, 3 ਦਸੰਬਰ (ਮੋਹਰ ਸਿੰਘ ਗਿੱਲ)-ਪੰਜਾਬ ਕੁਰਾਸ਼ ਚੈਂਪੀਅਨਸ਼ਿਪ ਰੈਫ਼ਰੀ ਸੈਮੀਨਾਰ ਜੂਨੀਅਰ-1 ਅਤੇ ਜੂਨੀਅਰ-2 ਗੁਰਦਾਸਪੁਰ ਵਿਖੇ ਕਰਵਾਏ ਗਏ | ਸਕੂਲ ਦੇ ਚੇਅਰਮੈਨ ਪ੍ਰਕਾਸ਼ ਚੰਦ ਸ਼ਰਮਾ ਨੇ ਦੱਸਿਆ ਕਿ ਪੰਜਾਬ ਰਾਜ ਪੱਧਰ ਦੇ ਕੁਰਾਸ਼ ਚੈਂਪੀਅਨਸ਼ਿਪ ਰੈਫ਼ਰੀ ਸੈਮੀਨਾਰ 'ਚ ਡਰੀਮਲੈਂਡ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਕੋਟਕਪੂਰਾ ਦੇ ਕੋਚ ਹਰਵਿੰਦਰ ਸਿੰਘ ਤੇ ਬਾਰ੍ਹਵੀਂ ਜਮਾਤ ਦੀ ਵਿਦਿਆਰਥਣ ਪਵਨਦੀਪ ਕੌਰ ਸਪੁੱਤਰੀ ਚਰਨਜੀਤ ਸਿੰਘ ਨੇ ਭਾਗ ਲਿਆ ਤੇ ਸਟੇਟ ਰੈਫਰੀ ਲਈ ਆਪਣਾ ਨਾਮ ਦਰਜ ਕਰਵਾ ਕੇ ਆਪਣਾ, ਸਕੂਲ ਤੇ ਇਲਾਕੇ ਦਾ ਨਾਂਅ ਰੌਸ਼ਨ ਕੀਤਾ | ਸਕੂਲ ਦੇ ਪਿ੍ੰਸੀਪਲ ਰਾਕੇਸ਼ ਸ਼ਰਮਾ ਨੇ ਕੋਚ ਹਰਵਿੰਦਰ ਸਿੰਘ ਤੇ ਪਵਨਦੀਪ ਕੌਰ ਨੂੰ ਵਧਾਈ ਦਿੱਤੀ ਅਤੇ ਅੱਗੇ ਹੋਰ ਮਿਹਨਤ ਕਰਨ ਲਈ ਪ੍ਰੇਰਿਤ ਕੀਤਾ | ਨਵਪ੍ਰੀਤ ਸ਼ਰਮਾ ਨੇ ਵੀ ਕੋਚ ਤੇ ਵਿਦਿਆਰਥਣ ਨੂੰ ਇਸ ਸ਼ਾਨਦਾਰ ਪ੍ਰਾਪਤੀ ਲਈ ਵਧਾਈ ਦਿੱਤੀ | ਇਸ ਮੌਕੇ ਨਵਪ੍ਰੀਤ ਸ਼ਰਮਾ, ਪ੍ਰਦੀਪ ਕੁਮਾਰ, ਸੰਦੀਪ ਸ਼ਰਮਾ ਸਮੇਤ ਸਮੂਹ ਸਟਾਫ਼ ਤੇ ਵਿਦਿਆਰਥੀ ਹਾਜ਼ਰ ਸਨ |
ਪਿਛਲੀ ਖ਼ਬਰ ਸ਼ਹੀਦ ਭਗਤ ਸਿੰਘ ਸਰਕਾਰੀ ਕਾਲਜ 'ਚ ਏਡਜ਼ ਸੰਬੰਧੀ ਪੋਸਟਰ ਮੇਕਿੰਗ ਮੁਕਾਬਲੇ ਕਰਵਾਏ ਅਗਲੀ ਖ਼ਬਰ ਕਰੀਅਰ ਜ਼ੋਨ ਮੋਗਾ ਦੀ ਵਿਦਿਆਰਥਣ ਨੇ ਹਾਸਿਲ ਕੀਤੇ 59 ਸਕੋਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।