ਕੋਟਕਪੂਰਾ, 3 ਦਸੰਬਰ (ਮੋਹਰ ਸਿੰਘ ਗਿੱਲ)-ਸ਼ਹੀਦ ਭਗਤ ਸਿੰਘ ਸਰਕਾਰੀ ਕਾਲਜ ਕੋਟਕਪੂਰਾ ਵਿਖੇ ਏਡਜ਼ ਦਿਵਸ ਦੇ ਸਬੰਧ ਵਿਚ ਰੈੱਡ ਰਿਬਨ ਕਲੱਬ ਵਲੋਂ ਵਿਦਿਆਰਥੀਆਂ ਦੇ ਪੋਸਟਰ ਮੇਕਿੰਗ ਮੁਕਾਬਲੇ ਕਰਵਾਏ ਗਏ | ਇਸ ਮੌਕੇ ਕਾਲਜ ਦੇ ਪਿ੍ੰਸੀਪਲ ਡਾਕਟਰ ਰਾਜੇਸ਼ ਮੋਹਨ ਤੇ ਵਾਈਸ ਪਿ੍ੰਸੀਪਲ ਪ੍ਰੋਫੈਸਰ ਸਤਨਾਮ ਸਿੰਘ ਹਾਜ਼ਰ ਸਨ | ਵਿਦਿਆਰਥੀਆਂ ਵਲੋਂ ਏਡਜ਼ 2025 ਦੀ ਥੀਮ 'ਰੁਕਾਵਟਾਂ ਨੂੰ ਪਾਰ ਕਰਦੇ ਹੋਏ ਇਸ ਪ੍ਰਕਿਰਿਆ ਵਿਚ ਬਦਲਾਵ ਲਿਆਉਣਾ' ਹੇਠ ਪੋਸਟਰ ਬਣਾਏ ਗਏ | ਵਿਦਿਆਰਥੀਆਂ ਨੂੰ ਜਾਗਰੂਕ ਕਰਦੇ ਹੋਏ ਅਧਿਆਪਕਾਂ ਨੇ ਦੱਸਿਆ ਕਿ ਏਡਜ ਦੂਸ਼ਿਤ ਸਰਿੰਜ ਦੀ ਵਰਤੋਂ, ਦੂਸ਼ਿਤ ਖੂਨ ਚੜ੍ਹਾਉਣ ਨਾਲ, ਗਰਭਵਤੀ ਅਵਸਥਾ ਵਿਚ ਇਕ ਮਾਂ ਤੋਂ ਉਸ ਦੇ ਬੱਚੇ ਨੂੰ ਹੋ ਸਕਦਾ ਹੈ | ਵਿਦਿਆਰਥੀਆਂ ਨੂੰ ਦੱਸਿਆ ਗਿਆ ਕਿ ਏਡਜ਼ ਪ੍ਰਭਾਵਿਤ ਵਿਅਕਤੀ ਨੂੰ ਛੂਹਣ ਨਾਲ ਨਹੀਂ ਫੈਲਦਾ, ਸਾਨੂੰ ਏਡਜ਼ ਵਾਲੇ ਮਰੀਜਾਂ ਨਾਲ ਭੇਦ-ਭਾਵ ਨਹੀਂ ਕਰਨਾ ਚਾਹੀਦਾ | ਇਸ ਦੇ ਬਚਾਅ ਦੇ ਤਰੀਕਿਆਂ ਬਾਰੇ ਵੀ ਦੱਸਿਆ ਗਿਆ | ਪੋਸਟਰ ਮੇਕਿੰਗ 'ਚ ਪਹਿਲਾ, ਦੂਜਾ ਸਥਾਨ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਨੂੰ ਇਨਾਮ ਦਿੱਤੇ ਗਏ | ਇਸ ਮੌਕੇ ਪ੍ਰੋਫੈਸਰ ਹਰਨੀਤ ਕੌਰ ਇਤਿਹਾਸ ਵਿਭਾਗ, ਪ੍ਰੋਫੈਸਰ ਮਨਦੀਪ ਕੌਰ ਇਤਿਹਾਸ ਵਿਭਾਗ, ਪ੍ਰੋਫੈਸਰ ਕੰਵਲਦੀਪ ਕੌਰ ਅੰਗਰੇਜੀ ਵਿਭਾਗ ਸਮੂਹ ਸਟਾਫ਼ ਅਤੇ ਵਿਦਿਆਰਥੀ ਹਾਜ਼ਰ ਸਨ |