24-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-12-2025

ਗੁਰੂਕੁਲ ਗਰੁੱਪ ਆਫ਼ ਕਾਲਜਿਜ਼ 'ਚ ਆਈ.ਏ.ਐਸ. ਤੇ ਆਈ.ਪੀ.ਐਸ. ਦੀ ਮਿਲੇਗੀ ਕੋਚਿੰਗ- ਡਾ. ਢਿੱਲੋਂ

ਅਜੀਤ ਡੈਸਕ 04-12-2025
ਕੋਟਕਪੂਰਾ, 3 ਦਸੰਬਰ (ਮੋਹਰ ਗਿੱਲ, ਮੇਘਰਾਜ)-ਬਾਬਾ ਫ਼ਰੀਦ ਗੁਰੂਕੁੱਲ ਗਰੁੱਪ ਆਫ਼ ਕਾਲਜਿਜ਼ ਵਿਖੇ ਮੈਨੇਜਮੈਂਟ ਕਮੇਟੀ ਦੇ ਚੇਅਰਮੈਨ ਡਾ. ਮਨਜੀਤ ਸਿੰਘ ਢਿੱਲੋਂ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਉਨ੍ਹਾਂ ਦੀ ਪਿਛਲੇ ਲੰਬੇ ਸਮੇਂ ਤੋਂ ਦਿਲੀ ਇੱਛਾ ਰਹੀ ਹੈ ਕਿ ਸਾਡੇ ਪੰਜਾਬੀ ਨੌਜਵਾਨ ਮੁੰਡੇ-ਕੁੜੀਆਂ ਨੂੰ ਆਈ.ਏ.ਐਸ. ਤੇ ਆਈ.ਪੀ.ਐਸ. ਦੀ ਕੋਚਿੰਗ ਦੇ ਕੇ ਜੇਕਰ ਉਨ੍ਹਾਂ ਨੂੰ ਸਮਰੱਥ ਬਣਾਇਆ ਜਾਵੇ ਤਾਂ ਪੰਜਾਬ ਦੀ ਕਾਇਆ ਕਲਪ ਹੋ ਸਕਦੀ ਹੈ, ਕਿਉਂਕਿ ਪਹਿਲਾਂ ਦੇਸ਼ ਭਰ ਦੇ ਵੱਖ-ਵੱਖ ਰਾਜਾਂ ਵਿਚ ਪੰਜਾਬੀ ਨੌਜਵਾਨ ਆਈ.ਏ.ਐਸ. ਅਤੇ ਆਈ.ਪੀ.ਐਸ. ਦੀਆਂ ਕੁਰਸੀਆਂ 'ਤੇ ਬਿਰਾਜਮਾਨ ਹੁੰਦੇ ਸਨ, ਪਰ ਅੱਜ ਪੰਜਾਬ ਵਿਚ ਦੂਜੇ ਰਾਜਾਂ ਦੇ ਆਈ.ਏ.ਐਸ. ਅਤੇ ਆਈ.ਪੀ.ਐਸ. ਅਧਿਕਾਰੀਆਂ ਦੀ ਬਹੁਤਾਤ ਹੈ | ਡਾਇਰੈਕਟਰ ਵਿਨੋਦ ਵਰਮਾ ਨੇ ਆਖਿਆ ਕਿ ਦੇਸ਼ ਭਰ 'ਚ ਇਹ ਸੰਸਥਾ ਸਭ ਤੋਂ ਸਸਤੀ ਹੋਵੇਗੀ, ਇਸ ਵਿਚ ਪੜਾਈ ਦਾ ਮਿਆਰ ਉੱਚ ਪੱਧਰ ਦਾ ਹੋਵੇਗਾ, ਕਿਉਂਕਿ ਇਸ ਸੰਸਥਾ ਵਿਚ ਸ਼ਾਨਦਾਰ ਆਧੁਨਿਕ ਲੈਬ ਹੋਣਗੀਆਂ, ਜੋ ਕਿ ਹੋਰਨਾਂ ਕੋਚਿੰਗ ਸੈਂਟਰਾਂ ਵਿਚ ਨਹੀਂ ਹੁੰਦੀਆਂ | ਇਸ ਵਿਚ ਪੜ੍ਹਾਈ ਸ਼ਾਨਦਾਰ ਅਤੇ ਸੌਖੀ ਹੋਵੇਗੀ, ਕਿਉਂਕਿ ਕੋਚਿੰਗ ਦੇਣ ਲਈ ਬਹੁਤ ਹੀ ਤਜਰਬੇਕਾਰ ਅਤੇ ਕਾਬਲ ਸਟਾਫ਼ ਦਾ ਪ੍ਰਬੰਧ ਕੀਤਾ ਗਿਆ ਹੈ | ਗ਼ਰੀਬ ਤੇ ਲੋੜਵੰਦ ਵਿਦਿਆਰਥੀਆਂ ਨੂੰ ਸਕਾਲਰਸ਼ਿੱਪ ਵੀ ਦਿੱਤੀ ਜਾਵੇਗੀ | ਇਸ ਮੌਕੇ ਮੈਨੇਜਿੰਗ ਡਾਇਰੈਕਟਰ ਹਰਪ੍ਰੀਤ ਸਿੰਘ ਬੱਬੂ ਸਮੇਤ ਹੋਰ ਸਟਾਫ਼ ਮੈਂਬਰ ਹਾਜ਼ਰ ਸਨ |
ਪਿਛਲੀ ਖ਼ਬਰ ਦੇਸ਼ ਭਗਤ ਗਲੋਬਲ ਸਕੂਲ ਵਿਖੇ 'ਕਿਸਮੇ ਕਿਤਨਾ ਹੈ ਦਮ' ਦਾ ਸੈਮੀਫ਼ਾਈਨਲ ਰਾਊਾਡ ਹੋਇਆ ਅਗਲੀ ਖ਼ਬਰ ਬਲਾਕ ਪੱਧਰੀ ਮਿਡ-ਡੇ ਮੀਲ ਬੀਬੀਆਂ ਦੇ ਖਾਣਾ ਬਣਾਉਣ ਦੇ ਮੁਕਾਬਲੇ ਕਰਵਾਏ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।