ਸ੍ਰੀ ਮੁਕਤਸਰ ਸਾਹਿਬ, 3 ਦਸੰਬਰ (ਹਰਮਹਿੰਦਰ ਪਾਲ)-ਦੇਸ਼ ਭਗਤ ਕੈਂਪਸ ਸ੍ਰੀ ਮੁਕਤਸਰ ਸਾਹਿਬ ਦੇ ਚੇਅਰਮੈਨ ਤੇ ਦੇਸ਼ ਭਗਤ ਯੂਨੀਵਰਸਿਟੀ ਦੇ ਚਾਂਸਲਰ ਡਾਕਟਰ ਜੋਰਾ ਸਿੰਘ ਤੇ ਪ੍ਰੋ. ਚਾਂਸਲਰ ਡਾਕਟਰ ਤੇਜਿੰਦਰ ਕੌਰ ਦੀ ਅਗਵਾਈ ਤੇ ਪਿ੍ੰਸੀਪਲ ਡਾਕਟਰ ਸੰਜੀਵ ਜਿੰਦਲ ਤੇ ਵਾਈਸ ਪਿ੍ੰਸੀਪਲ ਡਾਕਟਰ ਪਰਮਪ੍ਰੀਤ ਕੌਰ ਦੀ ਦੇਖ-ਰੇਖ ਹੇਠ ਸਕੂਲ ਕੈਂਪਸ ਵਿਚ ਪ੍ਰਸਿੱਧ ਟੀਵੀ ਰਿਐਲਿਟੀ ਸ਼ੋਅ 'ਕਿਸਮੇ ਕਿਤਨਾ ਹੈ ਦਮ' ਦਾ ਸੈਮੀਫ਼ਾਈਨਲ ਰਾਊਾਡ ਕਰਵਾਇਆ ਗਿਆ | ਮੁਕਾਬਲੇ ਵਿਚ ਵਿਦਿਆਰਥੀਆਂ ਨੇ ਆਪਣੀ ਪ੍ਰਤਿਭਾ, ਆਤਮ-ਵਿਸ਼ਵਾਸ ਤੇ ਰਚਨਾਤਮਕ ਸੋਚ ਦਾ ਬੇਮਿਸਾਲ ਪ੍ਰਦਰਸ਼ਨ ਕੀਤਾ | ਸਟੇਜ 'ਤੇ ਬੱਚਿਆਂ ਦੀ ਹਾਜ਼ਰ ਜਵਾਬੀ ਤੇ ਟੈਲੈਂਟ ਨੇ ਦਰਸ਼ਕਾਂ ਨੂੰ ਮੋਹ ਲਿਆ | ਮੁਕਾਬਲੇ 'ਚ ਗਾਇਕੀ, ਨਾਚ, ਐਕਟਿੰਗ, ਮੀਮਿਕਰੀ ਤੇ ਹੋਰ ਕਈ ਪੇਸ਼ਕਾਰੀਆਂ ਨੇ ਸਭ ਦਾ ਮਨ ਜਿੱਤ ਲਿਆ | ਪਿ੍ੰਸੀਪਲ ਡਾ. ਸੰਜੀਵ ਜਿੰਦਲ ਨੇ ਕਿਹਾ ਕਿ ਅੱਜ ਸਾਡੇ ਬੱਚਿਆਂ ਨੇ ਜਿਹੋ ਜਿਹਾ ਆਤਮ-ਵਿਸ਼ਵਾਸ ਵਿਖਾਇਆ, ਉਹ ਕਾਬਿਲ-ਏ-ਤਾਰੀਫ਼ ਹੈ | ਉਨ੍ਹਾਂ ਸਭ ਭਾਗ ਲੈਣ ਵਾਲੇ ਭਾਗੀਦਾਰਾਂ ਨੂੰ ਵਧਾਈ ਦਿੱਤੀ ਤੇ ਫਾਈਨਲ ਰਾਊਾਡ ਲਈ ਸ਼ੁੱਭਕਾਮਨਾਵਾਂ ਦਿੱਤੀਆਂ | ਵਾਈਸ ਪਿ੍ੰਸੀਪਲ ਡਾ. ਪਰਮਪ੍ਰੀਤ ਕੌਰ ਨੇ ਕਿਹਾ ਕਿ ਸੈਮੀਫ਼ਾਈਨਲ ਰਾਊਾਡ 'ਚ ਵਿਦਿਆਰਥੀਆਂ ਨੇ ਜੋ ਜਜ਼ਬਾ ਤੇ ਜੋਸ਼ ਦਿਖਾਇਆ, ਉਹ ਬੇਮਿਸਾਲ ਹੈ | ਇਸ ਮੌਕੇ ਪਿ੍ੰਸੀਪਲ, ਵਾਈਸ ਪਿ੍ੰਸੀਪਲ, ਸੁਪਰਡੈਂਟ ਤੇ ਮੀਡੀਆ ਕੋਆਰਡੀਨੇਟਰ ਮੇਜਰ ਚੰਦ, ਜੱਜਾਂ ਤੇ ਸਮੂਹ ਸਟਾਫ਼ ਨੇ ਬੱਚਿਆਂ ਦੀ ਕਾਬਲੀਅਤ ਦੀ ਪ੍ਰਸ਼ੰਸਾ ਕੀਤੀ ਅਤੇ ਫ਼ਾਈਨਲ ਲਈ ਚੁਣੇ ਗਏ ਪ੍ਰਤਿਭਾਸ਼ਾਲੀ ਬੱਚਿਆਂ ਨੂੰ ਮਾਣ ਪੱਤਰ ਦੇ ਕੇ ਸਨਮਾਨਿਤ ਕੀਤਾ |