24-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-12-2025

ਮਿਮਿਟ ਕਾਲਜ ਵਿਖੇ ਫ਼ੈਕਲਟੀ ਡਿਵੈੱਲਪਮੈਂਟ ਪ੍ਰੋਗਰਾਮ ਦੀ ਸ਼ੁਰੂਆਤ

ਅਜੀਤ ਡੈਸਕ 04-12-2025
ਮਲੋਟ, 3 ਦਸੰਬਰ (ਪਾਟਿਲ)-ਪੰਜਾਬ ਸਰਕਾਰ ਦੁਆਰਾ ਸਥਾਪਤ ਸੰਸਥਾ ਮਲੋਟ ਇੰਸਟੀਚਿਊਟ ਆਫ਼ ਮੈਨੇਜਮੈਂਟ ਐਂਡ ਇਨਫੋਰਮੇਸ਼ਨ ਟੈਕਨਾਲੋਜੀ ਮਲੋਟ ਮੈਨੇਜਮੈਂਟ ਸਟੱਡੀਜ਼ ਵਿਭਾਗ ਵਲੋਂ ਨੈਸ਼ਨਲ ਇੰਸਟੀਚਿਊਟ ਆਫ਼ ਟੈਕਨੀਕਲ ਟੀਚਰ ਟ੍ਰੇਨਿੰਗ ਐਂਡ ਰਿਸਰਚ ਚੰਡੀਗੜ੍ਹ ਦੇ ਸਹਿਯੋਗ ਨਾਲ 'ਡਿਵੈਲਪਿੰਗ ਹੈਲਥੀ ਵਰਕ ਕਲਚਰ ਐਟ ਵਰਕ ਪਲੇਸ' ਵਿਸ਼ੇ ਉਪਰ ਇਕ ਹਫ਼ਤੇ ਦਾ ਆਈ.ਸੀ.ਟੀ. ਆਧਾਰਿਤ ਸ਼ੋਰਟ ਟਰਮ ਕੋਰਸ ਸ਼ੁਰੂ ਕੀਤਾ ਗਿਆ | ਇਸ ਮੌਕੇ ਜਾਣਕਾਰੀ ਸਾਂਝੀ ਕਰਦੇ ਹੋਏ ਮੈਨੇਜਮੈਂਟ ਸਟੱਡੀਜ਼ ਵਿਭਾਗ ਦੇ ਮੁਖੀ ਤੇ ਪ੍ਰੋਗਰਾਮ ਦੇ ਕੋਆਰਡੀਨੇਟਰ ਡਾ. ਜੀਵਨ ਜੋਤੀ ਮੈਣੀ, ਕੋ-ਕੋਆਰਡੀਨੇਟਰ ਅਮਿਤ ਗਰਗ ਤੇ ਕਵਲਜੀਤ ਕੌਰ ਨੇ ਦੱਸਿਆ ਕਿ ਇਸ ਪ੍ਰੋਗਰਾਮ ਦਾ ਮੁੱਖ ਉਦੇਸ਼ ਫ਼ੈਕਲਟੀ ਮੈਂਬਰਾਂ ਵਿਚ ਪੇਸ਼ੇਵਾਰ ਯੋਗਤਾਵਾਂ ਨੂੰ ਮਜਬੂਤ ਕਰਨਾ ਤੇ ਸਕਾਰਾਤਮਕ, ਸਿਹਤਮੰਦ ਤੇ ਉਤਪਾਦਕ ਕਾਰਜ ਸੰਸਕਿ੍ਤੀ ਨੂੰ ਉਤਸਾਹਿਤ ਕਰਨਾ ਹੈ | ਇਸ ਫ਼ੈਕਲਟੀ ਡਿਵੈਲਪਮੈਂਟ ਪ੍ਰੋਗਰਾਮ ਦੀ ਸ਼ੁਰੂਆਤ ਨਿਟਰ ਚੰਡੀਗੜ੍ਹ ਤੋਂ ਡਾ. ਐੱਸ.ਕੇ. ਗੁਪਤਾ ਤੇ ਇੰਜੀਨੀਅਰ ਰਮਾ ਛਾਬੜਾ ਵਲੋਂ ਆਨਲਾਈਨ ਕੀਤੀ ਗਈ ਤੇ ਸੰਸਥਾ ਵਿਚ ਬਣੇ ਸੈਂਟਰ ਵਿਚ ਸੰਸਥਾ ਦੇ ਡਾਇਰੈਕਟਰ ਡਾ. ਜਸਕਰਨ ਸਿੰਘ ਭੁੱਲਰ ਪ੍ਰੋਗਰਾਮ ਦੇ ਉਦਘਾਟਨੀ ਸਮਾਗਮ 'ਚ ਵਿਸ਼ੇਸ਼ ਤੌਰ 'ਤੇ ਸ਼ਾਮਿਲ ਹੋਏ | ਸੈਸ਼ਨ ਦੀ ਸ਼ੁਰੂਆਤ ਵਿਚ ਡਾ. ਜੀਵਨ ਜੋਤੀ ਮੈਣੀ ਕੋਰਸ ਕੋਆਰਡੀਨੇਟਰ ਨੇ ਇਸ ਕੋਰਸ ਵਿਚ ਭਾਗ ਲੈ ਰਹੇ ਮੈਂਬਰਾਂ ਤੇ ਮੁੱਖ ਮਹਿਮਾਨ ਦਾ ਸਵਾਗਤ ਕੀਤਾ ਤੇ ਉਨ੍ਹਾਂ ਸਿਹਤਮੰਦ ਕਾਰਜ ਸੰਸਕਿ੍ਤੀ ਦੇ ਵਿਕਾਸ ਦੀ ਮਹੱਤਤਾ 'ਤੇ ਚਾਨਣਾ ਪਾਇਆ | ਇਸ ਮੌਕੇ ਸੰਸਥਾ ਦੇ ਡਾਇਰੈਕਟਰ ਤੇ ਕੋਰਸ ਦੇ ਪੈਟਰਨ ਡਾ. ਜਸਕਰਨ ਸਿੰਘ ਭੁੱਲਰ ਨੇ ਇਸ ਕੋਰਸ ਵਿਚ ਭਾਗ ਲੈ ਰਹੇ ਮੈਂਬਰਾਂ ਨੂੰ ਸੰਬੋਧਿਤ ਕਰਦੇ ਹੋਏ ਕਿਹਾ ਕਿ ਫ਼ੈਕਲਟੀ ਮੈਂਬਰਾਂ ਨੂੰ ਇਸ ਟ੍ਰੇਨਿੰਗ ਦਾ ਪੂਰਾ ਲਾਭ ਲੈਣਾ ਚਾਹੀਦਾ ਹੈ | ਡਾ. ਭੁੱਲਰ ਨੇ ਇਸ ਫ਼ੈਕਲਟੀ ਡਿਵੈਲਪਮੈਂਟ ਪ੍ਰੋਗਰਾਮ ਵਿਚ ਭਾਗ ਲੈ ਰਹੇ ਲਗਭਗ 40 ਮੈਂਬਰਾਂ ਨੂੰ ਇਸ ਪ੍ਰੋਗਰਾਮ ਦਾ ਪੂਰਾ ਲਾਹਾ ਲੈਣ ਲਈ ਉਤਸ਼ਾਹਿਤ ਕੀਤਾ ਤੇ ਇਸ ਪ੍ਰੋਗਰਾਮ ਨੂੰ ਕਰਵਾਉਣ ਲਈ ਪ੍ਰੋਗਰਾਮ ਕੋਆਰਡੀਨੇਟਰ ਡਾ. ਜੀਵਨ ਜੋਤੀ ਮੈਨੀ, ਕੋ-ਕੋਆਰਡੀਨੇਟਰ ਅਮਿਤ ਗਰਗ ਤੇ ਕਵਲਜੀਤ ਕੌਰ ਦੀ ਸ਼ਲਾਘਾ ਕੀਤੀ | ਇਸ ਫ਼ੈਕਲਟੀ ਡਿਵੈਲਪਮੈਂਟ ਪ੍ਰੋਗਰਾਮ ਦੇ ਉਦਘਾਟਨੀ ਸਮਾਗਮ 'ਚ ਮਕੈਨੀਕਲ ਵਿਭਾਗ ਦੇ ਮੁਖੀ ਡਾ. ਰਾਜੇਸ਼ ਚੌਧਰੀ, ਇਨਫਰਮੇਸ਼ਨ ਟੈਕਨਾਲੋਜੀ ਵਿਭਾਗ ਦੇ ਮੁਖੀ ਡਾ. ਹਰਮਿੰਦਰ ਸਿੰਘ ਬਿੰਦਰਾ ਤੇ ਅਪਲਾਈਡ ਸਾਇੰਸ ਵਿਭਾਗ ਤੋਂ ਡਾ. ਅਸ਼ਵਨੀ ਬਾਂਸਲ ਨੇ ਵੀ ਸ਼ਿਰਕਤ ਕੀਤੀ |
ਪਿਛਲੀ ਖ਼ਬਰ ਕਰੀਅਰ ਜ਼ੋਨ ਮੋਗਾ ਦੀ ਵਿਦਿਆਰਥਣ ਨੇ ਹਾਸਲ ਕੀਤੇ 59 ਸਕੋਰ ਅਗਲੀ ਖ਼ਬਰ ਜ਼ਿਲ੍ਹੇ ਦੇ ਪੈਨਸ਼ਨਰ ਈ-ਕੇ.ਵਾਈ.ਸੀ. ਪ੍ਰਕਿਰਿਆ ਜ਼ਰੂਰ ਪੂਰੀ ਕਰਵਾਉਣ-ਜ਼ਿਲ੍ਹਾ ਖ਼ਜ਼ਾਨਾ ਅਫ਼ਸਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।