16-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-12-2025

ਸਰਕਾਰੀ ਮਿਡਲ ਸਕੂਲ ਪੱਕਾ ਦੇ 100 ਫ਼ੀਸਦ ਹਾਜ਼ਰੀ ਵਾਲੇ ਵਿਦਿਆਰਥੀ ਸਨਮਾਨਿਤ

ਅਜੀਤ ਡੈਸਕ 06-12-2025
ਫ਼ਰੀਦਕੋਟ, 5 ਦਸੰਬਰ (ਜਸਵੰਤ ਸਿੰਘ ਪੁਰਬਾ)-ਸਰਕਾਰੀ ਮਿਡਲ ਸਕੂਲ ਪੱਕਾ ਵਿਖੇ ਸੱਤਵੀਂ ਜਮਾਤ ਦੇ ਨਵੰਬਰ ਮਹੀਨੇ 'ਚ 100 ਫ਼ੀਸਦ ਹਾਜ਼ਰੀ ਵਾਲੇ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਗਿਆ | ਸਕੂਲ ਮੁਖੀ ਜਸਬੀਰ ਸਿੰਘ ਜੱਸੀ ਨੇ ਵਿਦਿਆਰਥੀਆਂ ਨੂੰ ਸਾਲਾਨਾ ਪ੍ਰੀਖਿਆ 'ਚ ਕਰੀਬ 3 ਮਹੀਨੇ ਦਾ ਸਮਾਂ ਰਹਿਣ ਕਾਰਨ, ਹਰ ਰੋਜ਼ ਸਕੂਲ ਆਉਣ ਲਈ ਪ੍ਰੇਰਿਤ ਕੀਤਾ | ਉਨ੍ਹਾਂ ਦੱਸਿਆ ਕਿ ਦਸੰਬਰ, ਜਨਵਰੀ, ਫ਼ਰਵਰੀ ਮਹੀਨਿਆਂ 'ਚ ਵੀ 100 ਫ਼ੀਸਦ ਹਾਜ਼ਰੀ ਵਾਲੇ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਜਾਵੇਗਾ | 100 ਫ਼ੀਸਦ ਹਾਜ਼ਰੀ ਵਾਲੇ ਸੱਤਵੀਂ ਜਮਾਤ ਦੇ ਵਿਦਿਆਰਥੀ ਨਵਜੋਤ ਕੌਰ, ਗੁਰਪ੍ਰੀਤ ਸਿੰਘ, ਪਵਨਦੀਪ ਸਿੰਘ, ਲੱਛਮੀ ਕੌਰ, ਵੰਸ਼ਪ੍ਰੀਤ ਕੌਰ, ਅਮਨਦੀਪ ਕੌਰ ਨੂੰ ਸਕੂਲ ਮੁਖੀ ਜਸਬੀਰ ਸਿੰਘ ਜੱਸੀ, ਹਿੰਦੀ ਮਾਸਟਰ ਵਿਕਾਸ ਅਰੋੜਾ, ਸਾਇੰਸ ਮਿਸਟ੍ਰੈਸ ਪ੍ਰਵੀਨ ਲਤਾ, ਐਸ.ਐਸ.ਮਾਸਟਰ ਸੁਦੇਸ਼ ਕੁਮਾਰ, ਐਸ . ਐਸ. ਮਿਸਟ੍ਰੈਸ ਜਸਵਿੰਦਰ ਕੌਰ, ਸਾਇੰਸ ਮਿਸਟ੍ਰੈਸ ਜਗਦੀਪ ਕੌਰ ਨੇ ਸਨਮਾਨਿਤ ਕੀਤਾ | ੱ
ਪਿਛਲੀ ਖ਼ਬਰ ਅੱਖਾਂ ਦਾ ਮੁਫ਼ਤ ਜਾਂਚ ਤੇ ਲੈਂਜ਼ ਪਾਉਣ ਦਾ ਕੈਂਪ ਲਗਾਇਆ ਅਗਲੀ ਖ਼ਬਰ ਗੁਰਦੁਆਰਾ ਬਾਬਾ ਜੀਵਨ ਸਿੰਘ ਜੀ ਵਿਖੇ ਗੁਰਮਤਿ ਸਮਾਗਮ ਅੱਜ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।