16-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-12-2025

ਮਾਤਾ ਅਮਰ ਕੌਰ ਚੈਰੀਟੇਬਲ ਹਸਪਤਾਲ ਵਿਖੇ ਅੱਖਾਂ ਦਾ ਮੁਫ਼ਤ ਲੈਂਜ ਕੈਂਪ

ਅਜੀਤ ਡੈਸਕ 06-12-2025
ਜੈਤੋ, 5 ਦਸੰਬਰ (ਗੁਰਚਰਨ ਸਿੰਘ ਗਾਬੜੀਆ)-ਪ੍ਰਸਿੱਧ ਸਮਾਜ ਸੇਵੀ ਸੰਸਥਾ ਮਾਤਾ ਅਮਰ ਕੌਰ ਵਿਵੇਕ ਚੈਰੀਟੇਬਲ ਸੁਸਾਇਟੀ ਜੈਤੋ (ਸੰਤ ਜਲਾਲ ਵਾਲਿਆਂ ਦਾ ਅੱਖਾਂ ਦਾ ਹਸਪਤਾਲ ਜੈਤੋ) ਵਿਖੇ ਸੰਸਥਾ ਦੇ ਮੁੱਖ ਸੰਸਥਾਪਕ ਬ੍ਰਹਮਲੀਨ ਸੰਤ ਕਰਨੈਲ ਦਾਸ ਜੀ ਜਲਾਲ ਵਾਲਿਆਂ ਦੀ ਯਾਦ 'ਚ ਪੁੰਨਿਆ ਦੇ ਸ਼ੁੱਭ ਦਿਹਾੜੇ 'ਤੇ ਚੀਫ਼ ਪੈਟਰਨ ਸਵਾਮੀ ਬ੍ਰਹਮ ਮੁਨੀ ਸ਼ਾਸਤਰੀ ਜੀ ਦੀ ਅਗਵਾਈ ਹੇਠ ਸਥਾਨਕ ਹਸਪਤਾਲ ਚੈਨਾ ਰੋਡ ਵਿਖੇ ਮੁਫ਼ਤ ਲੈਂਜ ਕੈਂਪ ਲਗਾਇਆ ਗਿਆ | ਕੈਂਪ ਦਾ ਉਦਘਾਟਨ ਸੰਤ ਰਿਸ਼ੀ ਰਾਮ ਤੇ ਮਾਤਾ ਰਜਨੀ ਦੇਵੀ ਵਲੋਂ ਸਾਂਝੇ ਤੌਰ 'ਤੇ ਫ਼ੀਤਾ ਕੱਟ ਕੇ ਕੀਤਾ ਗਿਆ | ਇਸ ਮੌਕੇ ਸਵਾਮੀ ਬ੍ਰਹਮ ਮੁਨੀ ਜੀ ਨੇ ਕਿਹਾ ਕਿ ਇਸ ਪਦਾਰਥਵਾਦੀ ਯੁੱਗ ਵਿਚ ਜੋ ਇਨਸਾਨ ਸਮਾਜ ਸੇਵਾ ਦੀ ਭਾਵਨਾ ਰੱਖਦਾ ਹੈ, ਉਹ ਪ੍ਰਸੰਸਾ ਦੇ ਯੋਗ ਹੈ | ਉਨ੍ਹਾਂ ਸਮਸਤ ਦਾਨੀ ਸੱਜਣਾਂ ਦਾ ਧੰਨਵਾਦ ਕੀਤਾ ਤੇ ਮਰੀਜ਼ਾਂ ਦੀ ਚੰਗੀ ਸਿਹਤ ਲਈ ਕਾਮਨਾ ਕੀਤੀ | ਕੈਂਪ ਦੌਰਾਨ ਸੰਤ ਰਿਸ਼ੀ ਰਾਮ ਜੀ ਪ੍ਰਧਾਨ ਮਾਤਾ ਅਮਰ ਕੌਰ ਵਿਵੇਕ ਚੈਰੀਟੇਬਲ ਸੁਸਾਇਟੀ ਜੈਤੋ ਨੇ ਦੱਸਿਆ ਕਿ ਕੈਂਪ 'ਚ ਅੱਖਾਂ ਦੀਆਂ ਬਿਮਾਰੀਆਂ ਦੇ ਮਾਹਿਰ ਡਾ. ਦੀਪਕ ਅਰੋੜਾ, ਡਾ. ਮੋਨਿਕਾ ਬਲਿਆਨ ਤੇ ਡਾ. ਭੁਪਿੰਦਰ ਪਾਲ ਕੌਰ ਵਲੋਂ ਲਗਭਗ 650 ਮਰੀਜ਼ਾਂ ਦੀ ਜਾਂਚ ਕੀਤੀ ਤੇ 325 ਮਰੀਜ਼ਾਂ ਦੀ ਮੁਫ਼ਤ ਆਪ੍ਰੇਸ਼ਨ ਲਈ ਚੋਣ ਕੀਤੀ ਗਈ ਤੇ ਜਾਂਚ ਉਪਰੰਤ ਮਰੀਜ਼ਾਂ ਨੂੰ ਸੰਸਥਾਂ ਵਲੋਂ ਦਵਾਈਆਂ ਮੁਫ਼ਤ ਦਿੱਤੀਆਂ ਗਈਆਂ | ਮਰੀਜ਼ਾਂ ਲਈ ਰਹਿਣ ਸਹਿਣ ਅਤੇ ਲੰਗਰ ਦਾ ਪ੍ਰਬੰਧ ਸੁਸਾਇਟੀ ਵਲੋਂ ਮੁਫ਼ਤ ਕੀਤਾ ਗਿਆ | ਮੇਜਰ ਸਿੰਘ ਗੋਂਦਾਰਾ ਰਾਮੂੰਵਾਲਾ ਸੇਵਾ ਮੁਕਤ ਮੈਨੇਜਰ ਖੇਤੀਬਾੜੀ ਵਿਕਾਸ ਬੈਂਕ ਵਲੋਂ ਕੈਂਪ ਦੀ ਰੂਪ ਰੇਖਾ ਸਾਂਝੀ ਕੀਤੀ ਗਈ | ਇਸ ਮੌਕੇ ਮਾਤਾ ਰਜਨੀ ਦੇਵੀ ਵਿਵੇਕ ਆਸ਼ਰਮ ਜੈਤੋ, ਅਜੈਬ ਕੌਰ ਰੌਂਤਾ, ਹੈੱਡ ਗ੍ਰੰਥੀ ਰਾਮ ਸਿੰਘ, ਡੀ. ਸੀ. ਸਿੰਘ, ਡਾਕਟਰ ਮੱਖਣ ਸਿੰਘ ਕਰੀਰਵਾਲੀ, ਮੇਜਰ ਸਿੰਘ ਗੋਂਦਾਰਾ, ਜਸਵਿੰਦਰ ਸਿੰਘ ਪਟਵਾਰੀ, ਸੁਰਜੀਤ ਸਿੰਘ ਅਰੋੜਾ ਰੋੜੀਕਪੂਰਾ, ਸਤਵਿੰਦਰ ਸਿੰਘ ਅੰਗਰੋਈਆ, ਜਗਦੀਸ਼ ਸਿੰਘ, ਬਲੀ ਸਿੰਘ, ਮਨੀ ਸਿੰਘ, ਬਿੰਦਰ ਪਾਲ ਜੈਤੋ, ਤੇਜਿੰਦਰ ਸਿੰਘ ਬਰਾੜ, ਜਗਮੀਤ ਸਿੰਘ ਮੱਲਣ, ਹਰਪ੍ਰੀਤ ਸਿੰਘ, ਅਮਨਦੀਪ ਸਿੰਘ ਜਿਗਰੀ, ਸੁਖਵਿੰਦਰ ਸਿੰਘ ਸੁੱਖਾ, ਗੁਰਪੀਤ ਸਿੰਘ ਬਾਜਾਖਾਨਾ, ਸੁਮਨ, ਸੁਸ਼ਮਾ, ਕਰਮਜੀਤ ਕੌਰ, ਜਸਵੀਰ ਕੌਰ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ ਸੂਰਘੁਰੀ 'ਚ ਜਗਸੀਰ ਸਿੰਘ ਨੇ ਟਰੈਕ ਸੂਟ ਵੰਡੇ ਅਗਲੀ ਖ਼ਬਰ ਅੱਖਾਂ ਦਾ ਮੁਫ਼ਤ ਜਾਂਚ ਤੇ ਲੈਂਜ਼ ਪਾਉਣ ਦਾ ਕੈਂਪ ਲਗਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।