01-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-12-2025

ਸੰਧਵਾਂ ਦੀ ਅਗਵਾਈ ਹੇਠ ਹਲਕੇ ਦੀਆਂ ਸਾਰੀਆਂ ਸੀਟਾਂ 'ਦੇ ਜਿੱਤੇਗੀ 'ਆਪ'-ਸਿੱਖਾਂ ਵਾਲਾ

ਅਜੀਤ ਡੈਸਕ 08-12-2025
ਕੋਟਕਪੂਰਾ, 7 ਦਸੰਬਰ (ਮੋਹਰ ਸਿੰਘ ਗਿੱਲ)-ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਦੀ ਅਗਵਾਈ ਹੇਠ ਹਲਕਾ ਕੋਟਕਪੂਰਾ ਦੀਆਂ ਬਲਾਕ ਸੰਮਤੀ ਤੇ ਜ਼ਿਲ੍ਹਾ ਪ੍ਰੀਸ਼ਦ ਦੀਆਂ ਸਾਰੀਆਂ ਸੀਟਾਂ 'ਤੇ ਆਮ ਆਦਮੀ ਪਾਰਟੀ ਸ਼ਾਨਦਾਰ ਜਿੱਤ ਪ੍ਰਾਪਤ ਕਰੇਗੀ | ਇਹ ਪ੍ਰਗਟਾਵਾ ਜ਼ੋਨ ਸੰਧਵਾਂ ਦੇ 'ਆਪ' ਉਮੀਦਵਾਰ ਰਮਨਪ੍ਰੀਤ ਕੌਰ ਦੇ ਹੱਕ ਵਿਚ ਸਿੱਖਾਂ ਵਾਲਾ ਵਿਖੇ ਚੋਣ ਸਰਗਰਮੀਆਂ ਦੀ ਸ਼ੁਰੂਆਤ ਕਰਨ ਸਮੇਂ ਸੀਨੀਅਰ 'ਆਪ' ਆਗੂ ਬੱਬੂ ਸੰਧੂ ਸਿੱਖਾਂ ਵਾਲਾ ਡਾਇਰੈਕਟਰ ਪੰਜਾਬ ਮੰਡੀ ਬੋਰਡ ਨੇ ਕਿਹਾ ਕਿ ਸਾਰੇ ਵਰਕਰ ਇਕਜੁੱਟ ਹੋ ਕੇ ਪਾਰਟੀ ਉਮੀਦਵਾਰਾਂ ਨੂੰ ਜਿਤਾਉਣਗੇ | ਸਿੱਖਾਂ ਵਾਲਾ ਨੇ ਕਿਹਾ ਕਿ ਵਿਰੋਧੀ ਧਿਰਾਂ ਨੇ ਕਾਗਜ਼ ਰੱਦ ਕਰਨ ਸਬੰਧੀ ਪਾਰਟੀ 'ਤੇ ਵਿਰੋਧੀਆਂ ਵਲੋਂ ਜੋ ਇਲਜਾਮ ਲਾਏ ਜਾ ਰਹੇ ਹਨ, ਉਹ ਸਾਰੇ ਬੇਬੁਨਿਆਦ ਨਿਕਲੇ ਹਨ ਕਿਉਂਕਿ ਸਪੀਕਰ ਹੁਰਾਂ ਨੇ ਪਹਿਲਾਂ ਹੀ ਕਿਹਾ ਸੀ ਕਿ ਸਾਰੀਆਂ ਪਾਰਟੀਆਂ ਦੇ ਉਮੀਦਵਾਰਾਂ ਨੂੰ ਚੋਣ ਲੜਨ ਦਾ ਅਧਿਕਾਰ ਹੈ | ਚੋਣਾਂ ਲੜਨ ਸਮੇਂ ਕਿਸੇ ਕਿਸਮ ਦਾ ਕੋਈ ਧੱਕਾ ਕਿਸੇ ਨਾਲ ਵੀ ਨਹੀਂ ਹੋਵੇਗਾ | ਇਸ ਮੌਕੇ ਬੀਰਇੰਦਰ ਸਿੰਘ ਸੰਧਵਾ ਨੇ ਕਿਹਾ ਕਿ ਵਿਰੋਧੀ ਪਾਰਟੀਆਂ ਹਾਰ ਦੇ ਡਰ ਤੋਂ ਆਪਸ ਵਿਚ ਮਿਲ ਕੇ ਚੋਣਾਂ ਲੜ ਰਹੀਆਂ ਹਨ | ਉਨ੍ਹਾਂ ਕਿਹਾ ਕਿ ਸਾਡੇ ਵਰਕਰ ਪੂਰੀ ਤਨਦੇਹੀ ਨਾਲ ਚੋਣਾਂ ਲੜਣਗੇ ਅਤੇ ਵੱਡੇ ਫ਼ਰਕ ਨਾਲ ਪਾਰਟੀ ਉਮੀਦਵਾਰ ਜਿੱਤ ਦਰਜ ਕਰਨਗੇ | ਇਸ ਮੌਕੇ ਹਰਬੰਸ ਸਿੰਘ ਸਰਪੰਚ, ਪਰਗਟ ਸਿੰਘ ਖ਼ਾਲਸਾ, ਗੋਰਾ ਬਰਾੜ ਸਮੇਤ ਵੱਡੀ ਗਿਣਤੀ ਵਿਚ ਵਰਕਰ ਹਾਜ਼ਰ ਸਨ |
ਪਿਛਲੀ ਖ਼ਬਰ ਨਿਸ਼ਾਨੀਆਂ ਪਾਤਿਸ਼ਾਹੀ ਦਸਵੀਂ ਪਿੰਡ ਨੰਗਲ ਵਿਖੇ ਧਾਰਮਿਕ ਸਮਾਗਮ ਅਗਲੀ ਖ਼ਬਰ ਯੂਨੀਅਨ ਵਲੋਂ 17 ਨੂੰ ਕੋਟਕਪੂਰਾ ਵਿਖੇ ਪੈਨਸ਼ਨਰ ਦਿਵਸ ਮਨਾਉਣ ਦਾ ਫ਼ੈਸਲਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।