01-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-12-2025

ਨਿਸ਼ਾਨੀਆਂ ਪਾਤਿਸ਼ਾਹੀ ਦਸਵੀਂ ਪਿੰਡ ਨੰਗਲ ਵਿਖੇ ਧਾਰਮਿਕ ਸਮਾਗਮ

ਅਜੀਤ ਡੈਸਕ 08-12-2025
ਕੋਟਕਪੂਰਾ, 7 ਦਸੰਬਰ (ਮੋਹਰ ਸਿੰਘ ਗਿੱਲ)-ਧਾਰਮਿਕ ਅਸਥਾਨ ਨਿਸ਼ਾਨੀਆਂ ਪਾਤਸ਼ਾਹੀ ਦਸਵੀਂ, ਗੁਰੂ ਕਾ ਜੋੜਾ ਪਿੰਡ ਨੰਗਲ (ਫ਼ਰੀਦਕੋਟ) ਵਿਖੇ ਸਰਬੱਤ ਦੇ ਭਲੇ ਲਈ 8 ਅਕਤੂਬਰ ਤੋਂ ਆਰੰਭੇ ਗਏ ਸ੍ਰੀ ਅਖੰਡ ਸਾਹਿਬ ਦੇ ਪਾਠਾਂ ਦੀ ਲੜੀ ਦੇ ਭੋਗ ਪਾਏ ਗਏ | ਇਸ ਧਾਰਮਿਕ ਸਮਾਗਮ 'ਚ ਪੰਜਾਬ ਦੇ ਵੱਖ-ਵੱਖ ਹਿੱਸਿਆਂ ਤੋਂ ਵੱਡੀ ਗਿਣਤੀ 'ਚ ਸ਼ਰਧਾਲੂ ਹਾਜ਼ਰ ਹੋਏ | ਇਸ ਮੌਕੇ ਗੁਰਮਤਿ ਦੀਵਾਨ ਸਜਾਏ ਗਏ | ਭਾਈ ਇਕਬਾਲ ਸਿੰਘ ਖ਼ਾਲਸਾ ਲੰਗੇਆਣਾ ਦੇ ਕੀਰਤਨੀ ਜਥੇ ਨੇ ਕਥਾ-ਕੀਰਤਨ ਕਰਦਿਆਂ ਸਮੂਹ ਸੰਗਤ ਨੂੰ ਗੁਰਬਾਣੀ ਨਾਲ ਜੁੜਨ ਦਾ ਉਪਦੇਸ਼ ਦਿੱਤਾ | ਮੁੱਖ ਸੇਵਾਦਾਰ ਭਾਈ ਬਲਜੀਤ ਸਿੰਘ ਖ਼ਾਲਸਾ ਨੇ ਇਸ ਮੌਕੇ ਪੁੱਜੀ ਸਮੂਹ ਸੰਗਤ ਦਾ ਧੰਨਵਾਦ ਕੀਤਾ ਤੇ ਗੁਰਦੁਆਰਾ ਸਾਹਿਬ ਵਿਖੇ ਸ਼ਸ਼ੋਭਿਤ ਦਸਮੇਸ਼ ਪਿਤਾ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੀਆਂ ਪਵਿੱਤਰ ਨਿਸ਼ਾਨੀਆਂ ਸਬੰਧੀ ਜਾਣਕਾਰੀ ਦਿੱਤੀ | ਇਸ ਮੌਕੇ ਚੇਅਰਮੈਨ ਗੁਰਮੀਤ ਸਿੰਘ ਆਰੇ ਵਾਲਾ, ਐਡਵੋਕੇਟ ਬੀਰਇੰਦਰ ਸਿੰਘ ਸੰਧਵਾਂ, ਸਾਹਬਾਜ ਸਿੰਘ ਸੰਧੂ, ਸਾਬਕਾ ਚੇਅਰਮੈਨ ਕੁਲਤਾਰ ਸਿੰਘ ਬਰਾੜ, ਪ੍ਰਤਾਪ ਸਿੰਘ ਨੰਗਲ ਸਾਬਕਾ ਸਰਪੰਚ, ਮਨਜੀਤ ਕੌਰ ਨੰਗਲ, ਵਿੱਕੀ ਬਾਂਸਲ ਕੌਂਸਲਰ, ਹਰਤਿਆਰ ਸਿੰਘ ਪ੍ਰਵਾਸੀ ਭਾਰਤੀ, ਗੁਰਮੀਤ ਸਿੰਘ ਤੇ ਗੁਰਦਾਸ ਸਿੰਘ, ਵਰਿੰਦਰ ਸਿੰਘ ਤਿੰਨੇ ਭਰਾਤਾ ਮੁੱਖ ਸੇਵਾਦਾਰ ਭਾਈ ਬਲਜੀਤ ਸਿੰਘ ਖ਼ਾਲਸਾ, ਸਰਬਜੀਤ ਸਿੰਘ ਭਾਣਾ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਪੁਲਿਸ ਨੇ ਜ਼ਿਲ੍ਹੇ 'ਚ ਨਸ਼ਾ ਤਸਕਰਾਂ ਦੇ ਸ਼ੱਕੀ ਠਿਕਾਣਿਆਂ ਦੀ ਕੀਤੀ ਅਚਨਚੇਤ ਚੈਕਿੰਗ ਅਗਲੀ ਖ਼ਬਰ ਸੰਧਵਾਂ ਦੀ ਅਗਵਾਈ ਹੇਠ ਹਲਕੇ ਦੀਆਂ ਸਾਰੀਆਂ ਸੀਟਾਂ 'ਦੇ ਜਿੱਤੇਗੀ 'ਆਪ'-ਸਿੱਖਾਂ ਵਾਲਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।