02-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-12-2025

ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਵੱਖ-ਵੱਖ ਪਿੰਡਾਂ 'ਚ ਕੀਤਾ ਚੋਣ ਪ੍ਰਚਾਰ

ਅਜੀਤ ਡੈਸਕ 08-12-2025
ਰੁਪਾਣਾ, 7 ਦਸੰਬਰ (ਜਗਜੀਤ ਸਿੰਘ)-ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਚੋਣਾਂ ਨੂੰ ਲੈ ਕੇ ਆਮ ਆਦਮੀ ਪਾਰਟੀ ਦੇ ਉਮੀਦਵਾਰ ਹੱਕ 'ਚ ਹਲਕਾ ਮਲੋਟ ਦੇ ਵਿਧਾਇਕ ਅਤੇ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਮਲੋਟ ਹਲਕੇ ਅਧੀਨ ਪੈਂਦੇ ਪਿੰਡਾਂ 'ਚ ਦੌਰਾ ਸ਼ੁਰੂ ਕੀਤਾ ਹੋਇਆ ਹੈ, ਇਸ ਤਹਿਤ ਪਿੰਡ ਜ਼ੋਨ ਰੁਪਾਣਾ ਦੇ ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਮੈਂਬਰਾਂ ਦੇ ਹੱਕ 'ਚ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਚੋਣ ਪ੍ਰਚਾਰ ਕਰਦਿਆਂ ਹਲਕੇ 'ਚ ਕਰਵਾਏ ਗਏ ਵਿਕਾਸ ਕੰਮਾਂ ਦੀ ਜਾਣਕਾਰੀ ਦਿੰਦਿਆਂ ਆਮ ਆਦਮੀ ਪਾਰਟੀ ਦੇ ਹੱਥ ਮਜ਼ਬੂਤ ਕਰਨ ਲਈ ਝਾੜੂ ਦੇ ਚੋਣ ਨਿਸ਼ਾਨ 'ਤੇ ਮੋਹਰਾ ਲਗਾਉਣ ਦੀ ਅਪੀਲ ਕੀਤੀ | ਜ਼ਿਲ੍ਹਾ ਪ੍ਰੀਸ਼ਦ ਦੇ ਉਮੀਦਵਾਰ ਜਗਜੀਤ ਸਿੰਘ ਤੇ ਬਲਾਕ ਸੰਮਤੀ ਮੈਂਬਰ ਸਾਬਕਾ ਹੈੱਡ ਟੀਚਰ ਅਜੈਬ ਸਿੰਘ ਨੇ ਆਪਣੇ ਵਿਚਾਰ ਪੇਸ਼ ਕੀਤੇ | ਇਸ ਮੌਕੇ ਜਸ਼ਨ ਲੱਖੇਵਾਲੀ, ਸਰਪੰਚ ਰਵਿੰਦਰ ਸਿੰਘ ਹੁੰਦਲ, ਜਵੰਦ ਸਿੰਘ ਖੋਸਾ, ਸਰਬਜੀਤ ਸਿੰਘ ਮਨੇਸ, ਵਕੀਲ ਸਿੰਘ ਬਾਹੀਆ, ਟੀਕੂ ਬਰਾੜ, ਸਵਰਨ ਸਿੰਘ, ਜਗਜੀਤ ਸਿੰਘ ਮਨੇਸ, ਬਲਦੇਵ ਸਿੰਘ ਫੌਜੀ, ਛਿੰਦਾ ਪੰਚ, ਧੀਰਾ ਬਰਾੜ, ਮੇਜਰ ਸਿੰਘ ਖੋਸਾ, ਪਿੱਪਲ ਸਿੰਘ ਆਦਿ ਪਾਰਟੀ ਵਰਕਰ ਹਾਜ਼ਰ ਸਨ |
ਪਿਛਲੀ ਖ਼ਬਰ ਸੁਖਬੀਰ ਸਿੰਘ ਬਾਦਲ ਦੀ ਗਿੱਦੜਬਾਹਾ ਆਮਦ ਨਾਲ ਅਕਾਲੀਆਂ 'ਚ ਉਤਸ਼ਾਹ ਅਗਲੀ ਖ਼ਬਰ ਭਾਰਤੀ ਜਨਤਾ ਪਾਰਟੀ ਦੀ ਮੀਟਿੰਗ 'ਚ ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਉਮੀਦਵਾਰ ਸਨਮਾਨਿਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।