02-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-12-2025

ਸੁਖਬੀਰ ਸਿੰਘ ਬਾਦਲ ਦੀ ਗਿੱਦੜਬਾਹਾ ਆਮਦ ਨਾਲ ਅਕਾਲੀਆਂ 'ਚ ਉਤਸ਼ਾਹ

ਅਜੀਤ ਡੈਸਕ 08-12-2025
ਗਿੱਦੜਬਾਹਾ, 7 ਦਸੰਬਰ (ਸ਼ਿਵਰਾਜ ਸਿੰਘ ਬਰਾੜ)-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਗਿੱਦੜਬਾਹਾ ਹਲਕੇ ਦੀ ਵਾਗਡੋਰ ਸੰਭਾਲਣ ਨਾਲ ਹਲਕੇ ਦੇ ਟਕਸਾਲੀ ਅਕਾਲੀ ਆਗੂਆਂ ਤੇ ਵਰਕਰਾਂ 'ਚ ਭਾਰੀ ਉਤਸ਼ਾਹ ਵੇਖਣ ਨੰੂ ਮਿਲ ਰਿਹਾ ਹੈ | ਸੁਖਬੀਰ ਸਿੰਘ ਬਾਦਲ ਵਲੋਂ ਗਿੱਦੜਬਾਹਾ ਵਿਖੇ ਆਪਣੇ ਚੋਣ ਦਫ਼ਤਰ ਦਾ ਉਦਘਾਟਨ ਕੀਤਾ ਜਾ ਰਿਹਾ ਹੈ | ਹਲਕਾ ਇੰਚਾਰਜ ਗੁਰਬਿੰਦਰ ਸਿੰਘ ਬਣਵਾਲਾ ਨੇ ਦੱਸਿਆ ਕਿ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਹਲਕਾ ਗਿੱਦੜਬਾਹਾ ਦੀ ਵਾਗਡੋਰ ਆਪਣੇ ਹੱਥ ਵਿਚ ਲੈਂਦਿਆਂ ਹੁਣ ਹੁਸਨਰ ਚੌਕ 'ਚ ਆਪਣੇ ਚੋਣ ਦਫ਼ਤਰ ਦਾ ਉਦਘਾਟਨ ਮਿਤੀ 8 ਦਸੰਬਰ ਨੂੰ ਬਾਅਦ ਦੁਪਹਿਰ ਕੀਤਾ ਜਾ ਰਿਹਾ ਹੈ |
ਸ੍ਰੀ ਬਣਵਾਲਾ ਨੇ ਦੱਸਿਆ ਕਿ ਸੁਖਬੀਰ ਸਿੰਘ ਬਾਦਲ ਦੇ ਆਉਣ ਨਾਲ ਸ਼੍ਰੋਮਣੀ ਅਕਾਲੀ ਦਲ ਦੇ ਜੁਝਾਰੂ ਆਗੂਆਂ ਅਤੇ ਵਰਕਰਾਂ ਵਿਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ ਅਤੇ ਕੁਝ ਸਮਾਂ ਕਿਸੇ ਕਾਰਨ ਪਾਰਟੀ ਤੋਂ ਵੱਖ ਹੋਏ ਆਗੂ ਸ਼੍ਰੋਮਣੀ ਅਕਾਲੀ ਦਲ ਵਿਚ ਵਾਪਸੀ ਕਰ ਰਹੇ ਹਨ |
ਪਿਛਲੀ ਖ਼ਬਰ ਕਾਂਗਰਸ ਉਮੀਦਵਾਰਾਂ ਦੀ ਜਿੱਤ ਲਈ ਚੋਣ ਪ੍ਰਚਾਰ ਕਰਾਂਗਾ-ਧਨੀ ਵਿਰਕ ਅਗਲੀ ਖ਼ਬਰ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਵੱਖ-ਵੱਖ ਪਿੰਡਾਂ 'ਚ ਕੀਤਾ ਚੋਣ ਪ੍ਰਚਾਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।