15-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-12-2025

-ਸੁੱਖਣਵਾਲਾ ਕਤਲ ਕਾਂਡ ਮਾਮਲਾ- ਅਦਾਲਤ ਨੇ ਤਿੰਨਾਂ ਦੋਸ਼ੀਆਂ ਨੂੰ 14 ਦਿਨਾਂ ਲਈ ਜੇਲ੍ਹ ਭੇਜਿਆ

ਅਜੀਤ ਡੈਸਕ 09-12-2025
ਫ਼ਰੀਦਕੋਟ, 8 ਦਸੰਬਰ (ਜਸਵੰਤ ਸਿੰਘ ਪੁਰਬਾ)-ਬਹੁਤ ਚਰਚਿਤ ਸੁਖਣਵਾਲਾ ਗੁਰਵਿੰਦਰ ਸਿੰਘ ਹੱਤਿਆ ਕਾਂਡ ਜਿਸ ਵਿਚ ਪਤਨੀ ਵਲੋਂ ਆਪਣੇ ਪ੍ਰੇਮੀ ਨਾਲ ਮਿਲ ਕੇ ਆਪਣੇ ਹੀ ਪਤੀ ਦਾ ਗਲਾ ਘੁੱਟ ਕੇ ਕਤਲ ਕਰ ਦਿੱਤਾ ਸੀ | ਇਸ ਮਾਮਲੇ ਦੀ ਜਾਂਚ ਦੌਰਾਨ ਪੁਲਿਸ ਵਲੋਂ ਦੋਸ਼ੀ ਪਤਨੀ ਰੁਪਿੰਦਰ ਕੌਰ, ਉਸ ਦਾ ਪ੍ਰੇਮੀ ਹਰਕੰਵਲਪ੍ਰੀਤ ਸਿੰਘ ਤੇ ਉਸ ਦਾ ਇਕ ਸਾਥੀ ਵਿਸ਼ਵਜੀਤ ਤਿੰਨਾਂ ਨੂੰ ਪੁਲਿਸ ਨੇ ਗਿ੍ਫ਼ਤਾਰ ਕਰ ਲਿਆ ਸੀ ਜੋ ਕਿ ਪੁਲਿਸ ਰਿਮਾਂਡ 'ਤੇ ਚੱਲ ਰਹੇ ਸਨ | ਅੱਜ ਤਿੰਨਾਂ ਦਾ ਪੁਲਿਸ ਰਿਮਾਂਡ ਖਤਮ ਹੋਣ ਤੋਂ ਬਾਅਦ ਇਨ੍ਹਾਂ ਨੂੰ ਮੁੜ ਫ਼ਰੀਦਕੋਟ ਦੀ ਸਿਵਲ ਜੱਜ ਜੁਗਰਾਜ ਸਿੰਘ ਦੀ ਅਦਾਲਤ 'ਚ ਪੇਸ਼ ਕੀਤਾ ਗਿਆ ਜਿੱਥੇ ਪੁਲਿਸ ਵਲੋਂ ਅਦਾਲਤ ਵਿਚ ਤਿੰਨ ਦਿਨ ਦੇ ਹੋਰ ਪੁਲਿਸ ਰਿਮਾਂਡ ਦੀ ਮੰਗ ਕੀਤੀ ਗਈ ਪਰ ਮਾਨਯੋਗ ਅਦਾਲਤ ਵਲੋਂ ਦੋਨਾਂ ਧਿਰਾਂ ਦਾ ਪੱਖ ਸੁਣਨ ਤੋਂ ਬਾਅਦ ਪੁਲਿਸ ਦੀ ਅਰਜ਼ੀ ਨੂੰ ਰੱਦ ਕਰਦਿਆਂ ਤਿੰਨਾਂ ਦੋਸ਼ੀਆਂ ਨੂੰ 14 ਦਿਨ ਦੀ ਨਿਆਇਕ ਹਿਰਾਸਤ ਵਿਚ ਫ਼ਰੀਦਕੋਟ ਦੀ ਜੇਲ੍ਹ ਵਿਚ ਭੇਜ ਦਿੱਤਾ ਗਿਆ | ਇਸ ਸਬੰਧੀ ਐਡਵੋਕੇਟ ਗੁਰਜੰਗਪਾਲ ਸਿੰਘ ਨੇ ਦੱਸਿਆ ਕਿ ਅੱਜ ਤਿੰਨਾਂ ਦੋਸ਼ੀਆਂ ਨੂੰ ਪੁਲਿਸ ਰਿਮਾਂਡ ਖਤਮ ਹੋਣ ਤੋਂ ਬਾਅਦ ਮਾਨਯੋਗ ਅਦਾਲਤ ਵਿਚ ਪੇਸ਼ ਕੀਤਾ ਗਿਆ ਸੀ ਜਿੱਥੇ ਪੁਲਿਸ ਵਲੋਂ ਇਹ ਤਰਕ ਦਿੱਤਾ ਗਿਆ ਕਿ ਦੋਸ਼ੀਆਂ ਕੋਲੋਂ ਕੁਝ ਮੋਬਾਈਲ ਰਿਕਵਰ ਕਰਵਾਣੇ ਹਨ ਜਿਸ ਦੇ ਚੱਲਦੇ ਤਿੰਨ ਦਿਨ ਦੇ ਪੁਲਿਸ ਰਿਮਾਂਡ ਵੀ ਹੋਰ ਮੰਗ ਕੀਤੀ ਗਈ ਸੀ ਪਰ ਮਾਨਯੋਗ ਅਦਾਲਤ ਵਲੋਂ ਟਿੱਪਣੀ ਕੀਤੀ ਗਈ ਕਿ ਇਨ੍ਹਾਂ ਕੋਲੋਂ ਜਿਹੜੇ ਮੋਬਾਈਲ ਨੇ ਆਲਰੇਡੀ ਰਿਕਵਰ ਕੀਤੇ ਜਾ ਚੁੱਕੇ ਹਨ ਇਸ ਲਈ ਹੁਣ ਪੁਲਿਸ ਰਿਮਾਂਡ ਦੀ ਕੋਈ ਹੋਰ ਜ਼ਰੂਰਤ ਨਹੀਂ ਜਿਸ 'ਤੇ ਚਲਦੇ ਤਿੰਨਾਂ ਦੋਸ਼ੀਆਂ ਨੂੰ 14 ਦਿਨ ਦੀ ਨਿਆਇਕ ਹਿਰਾਸਤ ਵਿਚ ਫ਼ਰੀਦਕੋਟ ਦੀ ਜੇਲ੍ਹ ਵਿਚ ਭੇਜ ਦਿੱਤਾ ਗਿਆ | ਹੁਣ ਇਨ੍ਹਾਂ ਨੂੰ 22 ਦਸੰਬਰ ਨੂੰ ਦੁਬਾਰਾ ਅਦਾਲਤ ਵਿਚ ਪੇਸ਼ ਕੀਤਾ ਜਾਵੇਗਾ |
ਪਿਛਲੀ ਖ਼ਬਰ ਪੰਜਾਬ ਮਿਉਂਸਪਲ ਰਿਟਾਇਰੀ ਫੈਡਰੇਸ਼ਨ ਇਕਾਈ ਮਾਨਸਾ ਦੀ ਕੀਤੀ ਚੋਣ ਅਗਲੀ ਖ਼ਬਰ ਕਿਸਾਨਾਂ ਤੇ ਮਜ਼ਦੂਰਾਂ ਵਲੋਂ ਬਿਜਲੀ ਸੋਧ ਬਿੱਲ ਦੀਆਂ ਕਾਪੀਆਂ ਸਾੜ ਕੇ ਰੋਸ ਪ੍ਰਦਰਸ਼ਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।