15-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-12-2025

ਮਹੰਤ ਗੁਰਦੇਵ ਸਿੰਘ ਦੀ ਬਰਸੀ ਮੌਕੇ ਖ਼ੂਨਦਾਨ ਕੈਂਪ ਕੱਲ੍ਹÉ

ਅਜੀਤ ਡੈਸਕ 09-12-2025
ਪੰਜਗਰਾੲੀਂ ਕਲਾਂ, 8 ਦਸੰਬਰ (ਸੁਖਮੰਦਰ ਸਿੰਘ ਬਰਾੜ)-ਡੇਰਾ ਬਾਬਾ ਪ੍ਰੇਮ ਦਾਸ ਜੀ (ਸਮਾਧਾਂ) ਪੰਜਗਰਾੲੀਂ ਕਲਾਂ (ਸਿਵੀਆਂ ਰੋਡ) ਵਿਖੇ ਗੁਰਪੁਰ ਵਾਸੀ ਮਹੰਤ ਗੁਰਦੇਵ ਸਿੰਘ ਜੀ ਦੀ ਬਰਸੀ ਨੂੰ ਸਮਰਪਿਤ ਸਮਾਗਮ 10 ਦਸੰਬਰ 2025 ਦਿਨ ਬੁੱਧਵਾਰ ਨੂੰ ਕਰਵਾਇਆ ਜਾ ਰਿਹਾ ਹੈ | ਇਸ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਜਾਣਗੇ ਤੇ ਧਾਰਮਿਕ ਦੀਵਾਨਾਂ ਵਿਚ ਵੱਖ-ਵੱਖ ਪ੍ਰਚਾਰਕ ਤੇ ਰਾਗੀ ਜਥਿਆਂ ਵਲੋਂ ਕਥਾ-ਕੀਰਤਨ ਵਿਚਾਰਾਂ ਕੀਤੀਆਂ ਜਾਣਗੀਆਂ | ਇਸ ਦੌਰਾਨ ਹੀ ਪੀ.ਜੀ. ਵੈੱਲਫੇਅਰ ਕਲੱਬ ਦੇ ਸਹਿਯੋਗ ਨਾਲ ਮਹੰਤ ਗੁਦੇਵ ਸਿੰਘ ਜੀ ਦੀ ਯਾਦ 'ਚ ਖ਼ੂਨਦਾਨ ਕੈਂਪ ਲਗਾਇਆ ਜਾਵੇਗਾ | ਮੁੱਖ ਸੇਵਾਦਾਰ ਬਾਬਾ ਕੁਲਵੰਤ ਸਿੰਘ ਤੇ ਸੇਵਾਦਾਰ ਬਾਬਾ ਬਲਵਿੰਦਰ ਸਿੰਘ ਨੇ ਸੰਗਤਾਂ ਨੂੰ ਇਨ੍ਹਾਂ ਸਮਾਗਮਾਂ 'ਤੇ ਪਹੰੁਚਣ ਦੀ ਅਪੀਲ ਕੀਤੀ |
ਪਿਛਲੀ ਖ਼ਬਰ ਸ਼ਿਵਾਲਿਕ ਪਬਲਿਕ ਸਕੂਲ 'ਚ ਨੰਨ੍ਹੇ-ਮੁੰਨ੍ਹੇ ਬੱਚਿਆਂ ਦੀ ਪ੍ਰਤਿਭਾ ਨਾਲ ਸਜਿਆ ਰੰਗਾਰੰਗ ਬੇਬੀ ਸ਼ੋਅ ਅਗਲੀ ਖ਼ਬਰ ਵਿਧਾਇਕ ਜਗਦੀਪ ਸਿੰਘ ਕਾਕਾ ਬਰਾੜ ਨੇ 'ਆਪ' ਉਮੀਦਵਾਰਾਂ ਦੇ ਹੱਕ 'ਚ ਕੀਤਾ ਚੋਣ ਪ੍ਰਚਾਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।