15-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-12-2025

ਢਿੱਲਵਾਂ ਨੇ ਉਮੀਦਵਾਰਾਂ ਦੇ ਹੱਕ 'ਚ ਘਰ-ਘਰ ਜਾ ਕੇ ਵੋਟਾਂ ਮੰਗੀਆਂ

ਅਜੀਤ ਡੈਸਕ 09-12-2025
ਕੋਟਕਪੂਰਾ, 8 ਦਸੰਬਰ (ਮੋਹਰ ਸਿੰਘ ਗਿੱਲ)-ਜ਼ਿਲ੍ਹਾ ਪ੍ਰੀਸ਼ਦ ਲਈ ਸਰਾਵਾਂ ਜ਼ੋਨ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਸੁਖਜੀਤ ਸਿੰਘ ਸਾਬਕਾ ਚੇਅਰਮੈਨ ਤੇ ਬਲਾਕ ਸੰਮਤੀ ਲਈ ਜ਼ੋਨ ਢਿੱਲਵਾਂ ਕਲਾਂ ਤੋਂ ਕਾਂਗਰਸੀ ਉਮੀਦਵਾਰ ਤਲਬੀਰ ਸਿੰਘ ਸਾਬਕਾ ਸਰਪੰਚ ਕੋਠੇ ਰਾਮਸਰ ਦੇ ਹੱਕ 'ਚ ਵਿਧਾਨ ਸਭਾ ਹਲਕਾ ਜੈਤੋ ਦੇ ਕਾਂਗਰਸ ਪਾਰਟੀ ਦੇ ਇੰਚਾਰਜ ਦਰਸ਼ਨ ਸਿੰਘ ਢਿੱਲਵਾਂ ਨੇ ਘਰ-ਘਰ ਜਾ ਕੇ ਵੋਟਾਂ ਮੰਗੀਆਂ | ਇਸ ਮੌਕੇ ਪਰਮਿੰਦਰ ਸਿੰਘ, ਦਰਸ਼ਨ ਸਿੰਘ ਸੇਖਾ, ਯੋਧਵੀਰ ਸਿੰਘ ਸਰਪੰਚ, ਸੁਖਮੰਦਰ ਸਿੰਘ ਪ੍ਰਧਾਨ, ਜਸਵੀਰ ਸਿੰਘ ਸਰਪੰਚ, ਅਮਰੀਕ ਸਿੰਘ ਮੈਂਬਰ, ਬਲਜੀਤ ਸਿੰਘ ਸਰਪੰਚ, ਅਵਤਾਰ ਸਿੰਘ, ਹੈਪੀ ਰਾਮਸਰ, ਅਵਤਾਰ ਖਾਂ ਮੈਂਬਰ, ਗੁਰਪਿਆਰ ਸਿੰਘ ਅਤੇ ਹੋਰ ਸੀਨੀਅਰ ਵਰਕਰ ਇਸ ਸਮੇਂ ਹਾਜ਼ਰ ਸਨ | ਇਸ ਮੌਕੇ ਬੋਲਦਿਆਂ ਦਰਸ਼ਨ ਸਿੰਘ ਢਿੱਲਵਾਂ ਨੇ ਉਕਤ ਉਮੀਦਵਾਰਾਂ ਨੂੰ ਵੱਧ ਤੋਂ ਵੱਧ ਵੋਟਾਂ ਪਾ ਕੇ ਸਫ਼ਲ ਬਣਾਉਣ ਦੀ ਅਪੀਲ ਕਰਦਿਆਂ ਕਿਹਾ ਕਿ ਸੱਤ੍ਹਾਧਾਰੀ ਪਾਰਟੀ ਵਲੋਂ ਲੋਕਾਂ ਨੂੰ ਕੇਵਲ ਲਾਰੇ ਦਿੱਤੇ ਗਏ ਅਤੇ ਸੂਬੇ ਦੇ ਵਿਕਾਸ ਕੰਮਾਂ ਵੱਲ ਕੋਈ ਧਿਆਨ ਨਹੀਂ ਦਿੱਤਾ, ਜਿਸ ਕਰਕੇ ਸੂਬਾ ਵਿਕਾਸ ਪੱਖੋਂ ਪਛੜ ਗਿਆ ਹੈ |
ਪਿਛਲੀ ਖ਼ਬਰ ਡੀ.ਸੀ.ਐਮ. ਇੰਟਰਨੈਸ਼ਨਲ ਸਕੂਲ ਵਿਖੇ ਪੋਸਟਰ ਮੁਕਾਬਲਾ ਕਰਵਾਇਆ ਅਗਲੀ ਖ਼ਬਰ ਸ਼ਿਵਾਲਿਕ ਪਬਲਿਕ ਸਕੂਲ 'ਚ ਨੰਨ੍ਹੇ-ਮੁੰਨ੍ਹੇ ਬੱਚਿਆਂ ਦੀ ਪ੍ਰਤਿਭਾ ਨਾਲ ਸਜਿਆ ਰੰਗਾਰੰਗ ਬੇਬੀ ਸ਼ੋਅ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।