15-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-12-2025

ਏਸ਼ੀਆਈ ਯੂਥ ਪੈਰਾ ਖੇਡਾਂ 'ਚ ਅੰਤਰਰਾਸ਼ਟਰੀ ਆਫ਼ੀਸ਼ੀਲ ਹੋਣਗੇ ਜਸਪ੍ਰੀਤ ਸਿੰਘ ਧਾਲੀਵਾਲ

ਅਜੀਤ ਡੈਸਕ 09-12-2025
ਬਾਜਾਖਾਨਾ, 8 ਦਸੰਬਰ (ਜਗਦੀਪ ਸਿੰਘ ਗਿੱਲ)-ਦੁਬਈ 'ਚ 14 ਦਸੰਬਰ 2025 ਤੱਕ ਚੌਥੀ ਏਸ਼ੀਆਈ ਯੂਥ ਪੈਰਾ ਖੇਡਾਂ ਕਰਵਾਈਆਂ ਜਾ ਰਹੀਆਂ ਹਨ | ਇਨ੍ਹਾਂ ਖੇਡਾਂ 'ਚ 40 ਦੇਸ਼ਾਂ ਦੇ 1200 ਖਿਡਾਰੀ ਭਾਗ ਲੈਣਗੇ¢ ਯੁਵਾ ਸੇਵਾ ਤੇ ਖੇਡ ਵਿਭਾਗ ਭਾਰਤ ਸਰਕਾਰ ਤੇ ਪੈਰਾਉਲੰਪਿਕ ਕਮੇਟੀ ਆਫ਼ ਇੰਡੀਆ ਵਲੋਂ ਅਹੁਦੇਦਾਰਾਂ ਤੇ ਭਾਰਤੀ ਖਿਡਾਰੀਆਂ ਦੇ 160 ਵਿਅਕਤੀਆਂ ਦੀ ਚੋਣ ਹੋਈ ਹੈ¢ ਬੋਸ਼ੀਆ ਖੇਡ 'ਚ ਜਸਪ੍ਰੀਤ ਸਿੰਘ ਧਾਲੀਵਾਲ ਵੀ ਬਤੌਰ ਆਫੀਸ਼ੀਲ ਇਨ੍ਹਾਂ ਖੇਡਾਂ 'ਚ ਭਾਗ ਲੈਣ ਲਈ ਜਾਣਗੇ¢ ਜਸਪ੍ਰੀਤ ਸਿੰਘ ਧਾਲੀਵਾਲ ਪਿਛਲੇ 12 ਸਾਲਾਂ ਤੋਂ ਇਨ੍ਹਾਂ ਖੇਡਾਂ ਲਈ ਆਪਣਾ ਯੋਗਦਾਨ ਦੇ ਰਹੇ ਹਨ | ਉਹ ਪਹਿਲਾਂ ਵੀ ਕਈ ਅੰਤਰਰਾਸ਼ਟਰੀ ਤੇ ਰਾਸ਼ਟਰੀ ਪੈਰਾ ਖੇਡਾਂ ਵਿਚ ਭਾਰਤ ਦੀ ਨੁਮਾਇੰਦਗੀ ਕਰ ਚੁੱਕੇ ਹਨ¢ ਬਹਿਰੀਨ 'ਚ ਹੋਈਆਂ ਏਸ਼ੀਅਨ ਪੈਰਾ ਖੇਡਾਂ 'ਚ ਵੀ ਜਸਪ੍ਰੀਤ ਸਿੰਘ ਧਾਲੀਵਾਲ ਬੋਸੀਆ ਟੀਮ ਦੇ ਇੰਚਾਰਜ ਵਜੋਂ ਸੇਵਾ ਨਿਭਾਅ ਚੁੱਕੇ ਹਨ¢ ਜਸਪ੍ਰੀਤ ਸਿੰਘ ਦੀ ਇਸ ਨਿਯੁਕਤੀ ਲਈ ਪੰਜਾਬ ਪੈਰਾ ਸਪੋਰਟਸ ਐਸੋਸੀਏਸ਼ਨ ਅਤੇ ਬੋਸੀਆ ਸਪੋਰਟਸ ਫੈਡਰੇਸ਼ਨ ਆਫ ਇੰਡੀਆ ਦੇ ਅਹੁਦੇਦਾਰਾਂ ਅਸ਼ੋਕ ਬੇਦੀ, ਸ਼ਮਿੰਦਰ ਸਿੰਘ ਢਿੱਲੋਂ, ਦਵਿੰਦਰ ਸਿੰਘ ਟਫ਼ੀ ਬਰਾੜ, ਪ੍ਰਮੋਦ ਧੀਰ, ਡਾਕਟਰ ਰਮਨਦੀਪ ਸਿੰਘ, ਗੁਰਪ੍ਰੀਤ ਸਿੰਘ ਧਾਲੀਵਾਲ, ਜਗਰੂਪ ਸਿੰਘ ਸੂਬਾ, ਸੁਖਜਿੰਦਰ ਸਿੰਘ, ਕੁਲਦੀਪ ਸਿੰਘ, ਅਮਨਦੀਪ ਸਿੰਘ ਆਦਿ ਨੇ ਮੁਬਾਰਕਾਂ ਦਿੱਤੀਆਂ |
ਪਿਛਲੀ ਖ਼ਬਰ ਪਿੰਡ ਮੱਲਾ ਵਿਖੇ ਲੋੜਵੰਦ ਪਰਿਵਾਰਾਂ ਨੂੰ 250 ਜੋੜੇ ਵੰਡੇ ਬੂਟ ਅਗਲੀ ਖ਼ਬਰ ਸ੍ਰੀ ਗੁਰੂ ਹਰਿਕਿ੍ਸ਼ਨ ਪਬਲਿਕ ਸਕੂਲ ਦਾ ਸਾਲਾਨਾ ਖੇਡ ਸਮਾਗਮ ਸਮਾਪਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।