12-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-12-2025

ਸਾਹਿਬਜ਼ਾਦਿਆਂ ਦੀ ਯਾਦ ਵਿਚ ਦੁੱਧ ਦਾ ਲੰਗਰ ਲਗਾਇਆ

ਅਜੀਤ ਡੈਸਕ 31-12-2025
ਸ੍ਰੀ ਮੁਕਤਸਰ ਸਾਹਿਬਾ, 30 ਦਸੰਬਰ (ਰਣਜੀਤ ਸਿੰਘ ਢਿੱਲੋਂ)-ਸਾਹਿਬਜ਼ਾਦਿਆਂ ਦੀ ਯਾਦ ਵਿਚ ਵੀਰ ਬਾਲ ਦਿਵਸ ਨੂੰ ਸਮਰਪਿਤ ਡੀ.ਏ.ਵੀ. ਪਬਲਿਕ ਸਕੂਲ ਸ੍ਰੀ ਮੁਕਤਸਰ ਸਾਹਿਬ ਤੇ ਪਿੰਡ ਥਾਂਦੇਵਾਲਾ ਦੇ ਸਹਿਯੋਗ ਨਾਲ ਦਸਵੇਂ ਪਾਤਿਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਸਾਹਿਬਜ਼ਾਦਿਆਂ ਦੀ ਅਦੁੱਤੀ ਸ਼ਹਾਦਤ ਨੂੰ ਸਮਰਪਿਤ ਦੁੱਧ ਦਾ ਲੰਗਰ ਲਗਾਇਆ ਗਿਆ | ਲੰਗਰ ਦੀ ਸੇਵਾ ਸਕੂਲ ਦੇ ਅਧਿਆਪਕਾਂ, ਵਿਦਿਆਰਥੀਆਂ ਤੇ ਥਾਂਦੇਵਾਲਾ ਪਿੰਡ ਦੇ ਵਸਨੀਕਾਂ ਵਲੋਂ ਸਾਂਝੇ ਤੌਰ 'ਤੇ ਨਿਭਾਈ ਗਈ | ਪਿ੍ੰ. ਵਰਸ਼ਾ ਸੱਚਦੇਵਾ ਨੇ ਕਿਹਾ ਕਿ ਵੀਰ ਬਾਲ ਦਿਵਸ ਕੇਵਲ ਇਕ ਦਿਨ ਨਹੀਂ, ਸਗੋਂ ਸਾਹਿਬਜ਼ਾਦਿਆਂ ਦੇ ਅਡੋਲ ਸਾਹਸ, ਧਰਮ ਦੀ ਰੱਖਿਆ ਲਈ ਦਿੱਤੀ ਸਰਬਉਚ ਸ਼ਹਾਦਤ ਤੇ ਸੱਚ ਦੇ ਮਾਰਗ 'ਤੇ ਅਡਿੱਗ ਰਹਿਣ ਦੀ ਪ੍ਰੇਰਣਾ ਦਾ ਪ੍ਰਤੀਕ ਹੈ | ਪ੍ਰਬੰਧਕ ਕਮੇਟੀ ਦੇ ਮੈਂਬਰਾਂ ਨੇ ਨਵੀਂ ਪੀੜ੍ਹੀ ਨੂੰ ਆਪਣੇ ਇਤਿਹਾਸ ਨਾਲ ਜੁੜਨ ਦੀ ਅਪੀਲ ਕੀਤੀ |
ਪਿਛਲੀ ਖ਼ਬਰ ਟ੍ਰੈਫ਼ਿਕ ਪੁਲਿਸ ਵਲੋਂ ਈ-ਰਿਕਸ਼ਾ ਚਾਲਕਾਂ ਨੂੰ ਤਾੜਨਾ ਅਗਲੀ ਖ਼ਬਰ ਨੌਵਜਾਨ ਆਗੂ ਹਰਸਿਮਰਨ ਸਿੰਘ ਮਲਹੋਤਰਾ ਰਾਮੇਆਣਾ 'ਆਪ' ਦੇ ਜ਼ਿਲ੍ਹਾ ਯੂਥ ਪ੍ਰਧਾਨ ਨਿਯੁਕਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।