11-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-12-2025

ਜ਼ਰੂਰਤਮੰਦ ਪਰਿਵਾਰਾਂ ਨੂੰ ਕੰਬਲ ਅਤੇ ਰਾਸ਼ਨ ਵੰਡਿਆ

ਅਜੀਤ ਡੈਸਕ 31-12-2025
ਮਲੋਟ, 30 ਦਸੰਬਰ (ਪਾਟਿਲ)-ਮਲੋਟ ਦੇ ਗਰੋਵਰ ਪਰਿਵਾਰ ਵਲੋਂ ਆਪਣੇ ਪਰਿਵਾਰਕ ਮੈਂਬਰਾਂ ਦੀ ਯਾਦ ਨੂੰ ਸਮਰਪਿਤ ਜ਼ਰੂਰਤਮੰਦ ਪਰਿਵਾਰਾਂ ਨੂੰ ਕੰਬਲ ਤੇ ਰਾਸ਼ਨ ਵੰਡਿਆ ਗਿਆ | ਸਮਾਜ ਸੇਵੀ ਸੰਸਥਾਵਾਂ ਦੇ ਕੋਆਰਡੀਨੇਟਰ ਮਨੋਜ ਅਸੀਜਾ ਨੇ ਦੱਸਿਆ ਕਿ ਮਲੋਟ ਦੇ ਉੱਘੇ ਉਦਯੋਗਪਤੀ ਤੇ ਸਮਾਜ ਸੇਵੀ ਜਯੋਤੀ ਗਰੋਵਰ ਦੇ ਭਰਾ, ਭਾਬੀ ਤੇ ਵੰਸ਼ ਗਰੋਵਰ ਦੇ ਪਿਤਾ ਸਵ. ਪਰਵੀਨ ਗਰੋਵਰ ਤੇ ਮਾਤਾ ਸਵ. ਅਨੀਤਾ ਗਰੋਵਰ ਦੀ ਯਾਦ ਨੂੰ ਸਮਰਪਿਤ ਇਹ ਸੇਵਾ ਨਿਭਾਈ ਗਈ | ਉਨ੍ਹਾਂ ਦੱਸਿਆ ਕਿ ਪਿਛਲੇ ਸਾਲ ਵੀ ਉਨ੍ਹਾਂ ਦੀ ਪਹਿਲੀ ਬਰਸੀ ਮੌਕੇ ਖ਼ੂਨਦਾਨ ਕੈਂਪ ਲਗਾਇਆ ਗਿਆ ਸੀ | ਇਸ ਵਾਰ ਵੀ ਪਰਿਵਾਰ ਵਲੋਂ ਸੇਵਾ ਨੂੰ ਜਾਰੀ ਰੱਖਦੇ ਹੋਏ ਉਨ੍ਹਾਂ ਦੀ ਯਾਦ ਵਿਚ 25 ਜ਼ਰੂਰਤਮੰਦ ਪਰਿਵਾਰਾਂ ਨੂੰ ਰਾਸ਼ਨ ਤੇ ਕੰਬਲ ਵੰਡੇ ਗਏ | ਰੋਜ ਪਬਲਿਕ ਸਕੂਲ ਬਾਬਾ ਦੀਪ ਸਿੰਘ ਨਗਰ ਵਿਖੇ ਜ਼ਰੂਰਤਮੰਦ ਪਰਿਵਾਰਾਂ ਨੂੰ ਕੰਬਲ ਤੇ ਰਾਸ਼ਨ ਵੰਡਾਉਣ ਵਿਚ ਸਕੂਲ ਪਿ੍ੰਸੀਪਲ ਰਜਿੰਦਰ ਨਾਗਪਾਲ ਦਾ ਅਹਿਮ ਯੋਗਦਾਨ ਰਿਹਾ |
ਪਿਛਲੀ ਖ਼ਬਰ ਨਸ਼ਾ ਸਮੱਗਰੀ ਸਮੇਤ ਇਕ ਵਿਅਕਤੀ ਕਾਬੂ ਅਗਲੀ ਖ਼ਬਰ ਰੁਪਿੰਦਰ ਸਿੰਘ ਬਾਠ ਨੇ ਨਾਇਬ ਤਹਿਸੀਲਦਾਰ ਗਿੱਦੜਬਾਹਾ ਦਾ ਅਹੁਦਾ ਸੰਭਾਲਿਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।