11-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-12-2025

ਨਸ਼ਾ ਸਮੱਗਰੀ ਸਮੇਤ ਇਕ ਵਿਅਕਤੀ ਕਾਬੂ

ਅਜੀਤ ਡੈਸਕ 31-12-2025
ਫ਼ਰੀਦਕੋਟ, 30 ਦਸੰਬਰ (ਸਰਬਜੀਤ ਸਿੰਘ)-ਸੀ.ਆਈ.ਏ. ਸਟਾਫ਼ ਫ਼ਰੀਦਕੋਟ ਪੁਲਿਸ ਵਲੋਂ ਸਥਾਨਕ ਕੋਟਕਪੂਰਾ ਰੋਡ ਤੋਂ ਸ਼ੱਕ ਦੇ ਆਧਾਰ 'ਤੇ ਇਕ ਵਿਅਕਤੀ ਨੂੰ 100 ਗ੍ਰਾਮ ਹੈਰੋਇਨ ਸਮੇਤ ਕਾਬੂ ਕਰਨ ਦਾ ਦਾਅਵਾ ਕੀਤਾ ਗਿਆ ਹੈ | ਕਾਬੂ ਕੀਤੇ ਗਏ ਕਥਿਤ ਦੋਸ਼ੀ ਖ਼ਿਲਾਫ਼ ਪੁਲਿਸ ਵਲੋਂ ਮਾਮਲਾ ਦਰਜ ਕਰ ਲਿਆ ਗਿਆ ਹੈ | ਪ੍ਰਾਪਤ ਸੂਚਨਾ ਅਨੁਸਾਰ ਸਹਾਇਕ ਥਾਣੇਦਾਰ ਹਾਕਮ ਸਿੰਘ ਨੇ ਦੱਸਿਆ ਕਿ ਉਨ੍ਹਾਂ ਵਲੋਂ ਹੋਰ ਪੁਲਿਸ ਮੁਲਾਜ਼ਮਾਂ ਸਮੇਤ ਸ਼ੱਕੀ ਪੁਰਸ਼ਾਂ ਸੰਬੰਧੀ ਕੋਟਕਪੂਰਾ ਰੋਡ ਪੁਲ ਨਹਿਰਾਂ, ਨਜ਼ਦੀਕ ਬਾਬਾ ਫ਼ਰੀਦ ਚੌਂਕ, ਫ਼ਰੀਦਕੋਟ ਵਿਖੇ ਨਾਕਾ ਲਗਾਇਆ ਹੋਇਆ ਸੀ ਤਾਂ ਉਥੇ ਖੜ੍ਹੇ ਲਵਪ੍ਰੀਤ ਸਿੰਘ ਉਰਫ਼ ਲੱਬਾ ਪੁੱਤਰ ਕੁਲਬੀਰ ਸਿੰਘ ਵਾਸੀ ਪਿੰਡ ਅਸਾਲ ਨੂੰ ਸ਼ੱਕ ਦੇ ਆਧਾਰ 'ਤੇ ਕਾਬੂ ਕਰਕੇ ਉਸ ਦੀ ਜਾਬਤਾ ਅਨੁਸਾਰ ਤਲਾਸ਼ੀ ਲਈ ਤਾਂ ਉਸ ਪਾਸੋਂ ਕਥਿਤ ਤੌਰ 'ਤੇ 100 ਗ੍ਰਾਮ ਹੈਰੋਇਨ ਅਤੇ 50 ਰੁਪਏ ਡਰੱਗ ਮਨੀ ਬਰਾਮਦ ਕੀਤੀ ਗਈ | ਉਨ੍ਹਾਂ ਕਿਹਾ ਕਿ ਕਥਿਤ ਦੋਸ਼ੀਆਂ ਖ਼ਿਲਾਫ਼ ਥਾਣਾ ਸਿਟੀ ਫ਼ਰੀਦਕੋਟ ਵਿਖੇ ਐਨ.ਡੀ.ਪੀ.ਐਸ.ਐਕਟ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਅਗਲੇਰੀ ਕਾਨੂੰਨੀ ਕਾਰਵਾਈ ਅਮਲ 'ਚ ਲਿਆਂਦੀ ਜਾ ਰਹੀ ਹੈ |
ਪਿਛਲੀ ਖ਼ਬਰ ਸੜਕ ਹਾਦਸੇ 'ਚ ਮਰਨ ਵਾਲੇ ਮਦਨ ਕੁਮਾਰ ਦੀ ਵਾਰਿਸ ਨੂੰ ਐੱਸ.ਬੀ.ਆਈ. ਨੇ ਦੋ ਲੱਖ ਰੁਪਏ ਦਾ ਬੀਮਾ ਚੈਕ ਸੌਂਪਿਆ ਅਗਲੀ ਖ਼ਬਰ ਜ਼ਰੂਰਤਮੰਦ ਪਰਿਵਾਰਾਂ ਨੂੰ ਕੰਬਲ ਅਤੇ ਰਾਸ਼ਨ ਵੰਡਿਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।